ਕੁਆਰੀ ਧੀ ਨੇ ਦਿੱਤਾ ਬੱਚੇ ਨੂੰ ਜਨਮ, ਨਾਨੇ ਨੇ ਗੋਹੇ ਦੇ ਢੇਰ ''ਚ ਦੱਬ ''ਤਾ ਜਵਾਕ ਤੇ ਫਿਰ...

Monday, Aug 03, 2026 - 11:12 AM (IST)

ਕੁਆਰੀ ਧੀ ਨੇ ਦਿੱਤਾ ਬੱਚੇ ਨੂੰ ਜਨਮ, ਨਾਨੇ ਨੇ ਗੋਹੇ ਦੇ ਢੇਰ ''ਚ ਦੱਬ ''ਤਾ ਜਵਾਕ ਤੇ ਫਿਰ...

ਬਾਲਾਘਾਟ (ਏਜੰਸੀ)- ਮੱਧ ਪ੍ਰਦੇਸ਼ ਦੇ ਬਾਲਾਘਾਟ ਜ਼ਿਲ੍ਹੇ 'ਚ ਆਪਣੀ ਕੁਆਰੀ ਧੀ ਤੋਂ ਜਨਮੇ ਨਵਜਾਤ ਬੱਚੇ ਦਾ ਰਾਜ਼ ਲੁਕਾਉਣ ਲਈ ਇਕ ਪਿਓ ਨੇ ਬੱਚੇ ਨੂੰ ਕਥਿਤ ਤੌਰ ’ਤੇ ਗੋਹੇ ਦੇ ਢੇਰ ’ਚ ਜ਼ਿੰਦਾ ਦਫ਼ਨਾ ਦਿੱਤਾ। ਇਸ ਤੋਂ ਬਾਅਦ ਮੁਲਜ਼ਮ ਨੇ ਖ਼ੁਦ ਕੀਟਨਾਸ਼ਕ ਨਿਗਲ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ।

ਪੁਲਸ ਅਨੁਸਾਰ, ਪਿੰਡ ਵਾਸਿਆਂ ਨੇ ਦੱਸਿਆ ਕਿ ਰਾਤ ਵੇਲੇ ਮੁਲਜ਼ਮ ਵਿਅਕਤੀ ਦੇ ਘਰੋਂ ਕਿਸੇ ਬੱਚੇ ਦੇ ਰੋਣ ਦੀ ਆਵਾਜ਼ ਸੁਣਾਈ ਦਿੰਦੀ ਸੀ। ਜਦੋਂ ਆਵਾਜ਼ ਆਉਣੀ ਬੰਦ ਹੋ ਗਈ, ਤਾਂ ਉਨ੍ਹਾਂ ਨੇ ਪਰਿਵਾਰ ਤੋਂ ਪੁੱਛਗਿੱਛ ਕੀਤੀ, ਪਰ ਪਰਿਵਾਰ ਵਾਲਿਆਂ ਨੇ ਟਾਲਮਟੋਲ ਭਰੇ ਜਵਾਬ ਦਿੱਤੇ, ਜਿਸ ਨਾਲ ਪਿੰਡ ਵਾਸੀਆਂ ਦਾ ਸ਼ੱਕ ਡੂੰਘਾ ਹੋ ਗਿਆ।

ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਵਾਰਾਸਿਵਨੀ ਥਾਣਾ ਖੇਤਰ ਦੇ ਅਧੀਨ ਹੋਈ ਇਹ ਖ਼ੌਫ਼ਨਾਕ ਘਟਨਾ ਉਦੋਂ ਸਾਹਮਣੇ ਆਈ, ਜਦੋਂ ਪਿੰਡ ਵਾਸਿਆਂ ਨੇ ਸ਼ੱਕ ਦੇ ਆਧਾਰ ’ਤੇ ਸ਼ੁੱਕਰਵਾਰ ਨੂੰ ਸਥਾਨਕ ਪੁਲਸ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਸ਼ਨੀਵਾਰ ਨੂੰ ਨਵਜਾਤ ਦੇ ਮ੍ਰਿਤਕ ਸਰੀਰ ਨੂੰ ਗੋਹੇ ਦੇ ਢੇਰ ’ਚੋਂ ਬਾਹਰ ਕੱਢਿਆ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News