ਪ੍ਰੇਮੀ ਨਾਲ ਮਿਲ ਕੇ ਧੀ ਨੇ ਮਾਂ ਨੂੰ ਉਤਾਰਿਆ ਮੌਤ ਦੇ ਘਾਟ, ਕਤਲ ਦੀ ਵਜ੍ਹਾ ਕਰੇਗੀ ਹੈਰਾਨ
Tuesday, Aug 06, 2024 - 11:31 AM (IST)
ਬਾਂਦਾ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਬਾਂਦਾ ਜ਼ਿਲ੍ਹੇ 'ਚ ਇਕ ਔਰਤ ਦੇ ਕਤਲ ਦੇ ਦੋਸ਼ 'ਚ ਪੁਲਸ ਨੇ ਸੋਮਵਾਰ ਨੂੰ ਉਸ ਦੀ ਧੀ ਅਤੇ ਧੀ ਦੇ ਪ੍ਰੇਮੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਬਾਂਦਾ ਦੇ ਵਧੀਕ ਪੁਲਸ ਸੁਪਰਡੈਂਟ (ਏ.ਐੱਸ.ਪੀ.) ਲਕਸ਼ਮੀ ਨਿਵਾਸ ਮਿਸ਼ਰਾ ਨੇ ਦੱਸਿਆ ਕਿ ਅਟਾਰਾ ਥਾਣਾ ਖੇਤਰ ਦੀ ਪੁਲਸ ਨੇ 30 ਜੁਲਾਈ ਨੂੰ ਬਲਾਨ ਪਿੰਡ ਦੇ ਮਾਜਰਾ ਚੱਕੀ ਪੁਰਵਾ 'ਚ ਤਾਲਾਬ ਦੇ ਕਿਨਾਰੇ ਤੋਂ ਇਕ ਦਲਿਤ ਔਰਤ ਰਾਜੁਲੀਆ (45) ਦੀ ਲਾਸ਼ ਬਰਾਮਦ ਕੀਤੀ ਸੀ। ਉਨ੍ਹਾਂ ਦੱਸਿਆ ਕਿ ਪੁਲਸ ਨੇ ਸੋਮਵਾਰ ਨੂੰ ਇਸ ਕਤਲ ਕਾਂਡ ਦਾ ਪਰਦਾਫਾਸ਼ ਕਰਦੇ ਹੋਏ ਘਟਨਾ ਨੂੰ ਅੰਜਾਮ ਦੇਣ ਵਾਲੇ ਮ੍ਰਿਤਕ ਦੀ ਧੀ ਨੀਤੂ ਅਤੇ ਉਸ ਦੇ ਪ੍ਰੇਮੀ ਅਤੁਲ ਆਰਖ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ 'ਚ ਸ਼ਾਮਲ ਇਕ ਹੋਰ ਦੋਸ਼ੀ ਦਦੁਵਾ ਦੀ ਭਾਲ ਕੀਤੀ ਜਾ ਰਹੀ ਹੈ। ਉਸ ਨੇ ਦੱਸਿਆ ਕਿ ਗਲ਼ਾ ਘੁੱਟਣ ਕਾਰਨ ਗਲੇ ਦੀ ਹੱਡੀ ਟੁੱਟਣ ਕਾਰਨ ਔਰਤ ਦਾ ਕਤਲ ਹੋਇਆ ਹੈ। ਅਧਿਕਾਰੀ ਨੇ ਦੱਸਿਆ ਕਿ ਔਰਤ ਦੀ ਮੌਤ ਤੋਂ ਬਾਅਦ ਦੋਸ਼ੀਆਂ ਨੇ ਪੁਲਸ ਨੂੰ ਉਲਝਾਉਣ ਲਈ ਲਾਸ਼ ਨੂੰ ਤਾਲਾਬ ਦੇ ਕਿਨਾਰੇ ਸੁੱਟ ਦਿੱਤਾ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮ੍ਰਿਤਕ ਦੀ ਧੀ ਨੀਤੂ ਅਤੇ ਅਤੁਲ ਵਿਚਕਾਰ ਨਾਜਾਇਜ਼ ਸਬੰਧ ਸਨ। ਅਧਿਕਾਰੀ ਨੇ ਦੱਸਿਆ ਕਿ 29 ਜੁਲਾਈ ਦੀ ਰਾਤ ਨੂੰ ਔਰਤ ਨੇ ਆਪਣੀ ਧੀ ਅਤੇ ਉਸ ਦੇ ਪ੍ਰੇਮੀ ਨੂੰ ਇਤਰਾਜ਼ਯੋਗ ਹਾਲਤ 'ਚ ਦੇਖਿਆ ਅਤੇ ਦੋਹਾਂ ਨੂੰ ਝਿੜਕਿਆ, ਜਿਸ ਤੋਂ ਦੁਖੀ ਹੋ ਕੇ ਦੋਹਾਂ ਨੇ ਇਕ ਹੋਰ ਦੋਸਤ ਨਾਲ ਮਿਲ ਕੇ ਇਸ ਕਤਲ ਨੂੰ ਅੰਜਾਮ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8