ਪਿਓ ਨਾਲ ਮੰਦਰ ਜਾ ਰਹੀ ਧੀ ਹੋਈ ''ਅਗਵਾ''! ਫਿਰ ਕੁੜੀ ਦੀ ਵਾਇਰਲ ਹੋਈ ਵੀਡੀਓ ਨੇ ਸਾਰਿਆਂ ਨੂੰ ਕੀਤਾ ਹੈਰਾਨ

12/21/2022 4:45:33 AM

ਕਰੀਮਨਗਰ: ਤੇਲੰਗਾਨਾ ਦੇ ਰਾਜੰਨਾ ਸਿਰਸਿਲਾ ਜ਼ਿਲ੍ਹੇ ਵਿਚ ਇਕ 18 ਸਾਲਾ ਕੁੜੀ ਆਪਣੇ ਪਿਓ ਨਾਲ ਮੰਦਰ ਜਾ ਰਹੀ ਸੀ ਕਿ ਕੁੱਝ ਨੌਜਵਾਨ ਕੁੜੀ ਨੂੰ ਜ਼ਬਰਦਸਤੀ ਕਾਰ ਵਿਚ ਬਿਠਾ ਕੇ ਫਰਾਰ ਹੋ ਗਏ। ਕੁੜੀ ਦੇ ਪਿਓ ਵੱਲੋਂ ਪੁਲਸ ਨੂੰ ਘਟਨਾ ਦੀ ਸ਼ਿਕਾਇਤ ਵੀ ਦਿੱਤੀ ਗਈ। ਪੁਲਸ ਮੁਤਾਬਕ ਕਥਿਤ ਅਗਵਾ ਦੀ ਘਟਨਾ ਜ਼ਿਲ੍ਹੇ ਦੇ ਚੰਦੂਰਤੀ ਮੰਡਲ ਦੇ ਮੁਦੇਪੱਲੇ ਪਿੰਡ 'ਚ ਸਵੇਰੇ 5.30 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਲੜਕੀ ਅਤੇ ਉਸ ਦੇ ਪਿਤਾ ਮੰਦਰ ਜਾ ਰਹੇ ਸਨ। ਇਹ ਸਾਰੀ ਘਟਨਾ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ। ਕਥਿਤ ਅਗਵਾਕਾਰ ਵਿਦਿਆਰਥਣ ਨੂੰ ਜ਼ਬਰਦਸਤੀ ਕਾਰ ਵਿਚ ਖਿੱਚ ਕੇ ਲੈ ਗਏ ਅਤੇ ਉਥੋਂ ਫ਼ਰਾਰ ਹੋ ਗਏ।

ਇਹ ਖ਼ਬਰ ਵੀ ਪੜ੍ਹੋ - ਭੰਬਲਭੂਸਾ: ਸਕੂਲਾਂ ਦੇ ਸਮੇਂ ਬਾਰੇ CM ਦੇ ਟਵੀਟ ਤੇ ਵਿਭਾਗ ਦੇ ਪੱਤਰ 'ਚ ਵਖਰੇਵਾਂ, ਕਿਸ ਵੇਲੇ ਹੋਵੇਗੀ ਛੁੱਟੀ?

ਘਟਨਾ ਦੀ ਇਕ ਵੀਡੀਓ ਵਿਚ ਲੜਕੀ ਦਾ ਪਿਓ ਉਸ ਨੂੰ ਬਚਾਉਣ ਦੀ ਅਸਫਲ ਕੋਸ਼ਿਸ਼ ਕਰਦਾ ਨਜ਼ਰ ਆ ਰਿਹਾ ਹੈ। ਬਾਅਦ ਵਿਚ ਪੀੜਤਾ ਦੇ ਪਿਓ ਦੁਆਰਾ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਵਿਚ ਦੋਸ਼ ਲਗਾਇਆ ਗਿਆ ਸੀ ਕਿ ਗਿਰੋਹ ਦੇ ਮੈਂਬਰਾਂ ਨੇ ਉਸ ਦੀ ਧੀ ਨੂੰ ਅਗਵਾ ਕਰਨ ਤੋਂ ਪਹਿਲਾਂ ਉਸ ਦੀ ਕੁੱਟਮਾਰ ਕੀਤੀ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ 'ਚੋਂ ਇਕ ਉਨ੍ਹਾਂ ਦੇ ਪਿੰਡ ਦਾ ਰਹਿਣ ਵਾਲਾ ਹੈ। ਇਸ ਘਟਨਾ ਵਿਚ ਉਸ ਵੇਲੇ ਇਕ ਨਵਾਂ ਮੋੜ ਆ ਗਿਆ ਜਦ 18 ਸਾਲਾ ਕੁੜੀ ਦਾ ਇਕ ਵੀਡੀਓ ਵਾਇਰਲ ਹੋਇਆ। ਵੀਡੀਓ ਵਿਚ ਉਹ ਇਹ ਕਹਿ ਰਹੀ ਹੈ ਕਿ ਉਸ ਨੂੰ ਅਗਵਾ ਨਹੀਂ ਕੀਤਾ ਗਿਆ ਸਗੋਂ ਉਹ ਆਪਣੇ ਆਸ਼ਕ ਨਾਲ ਵਿਆਹ ਕਰਨ ਲਈ ਖੁਦ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਅਹਿਮ ਖ਼ਬਰ : ਠੰਡ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ

ਪੁਲਸ ਨੇ ਦੱਸਿਆ ਕਿ ਜਾਂਚ ਦੌਰਾਨ ਦੋ ਲੋਕਾਂ ਨੂੰ ਕਾਬੂ ਕਰ ਲਿਆ ਗਿਆ ਹੈ। ਹਾਲਾਂਕਿ, ਦੁਪਹਿਰ ਤਕ ਕੁੜੀ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ, ਜਿਸ ਵਿਚ ਉਸ ਨੇ ਕਿਹਾ ਕਿ ਉਸ ਨੂੰ ਅਗਵਾ ਨਹੀਂ ਕੀਤਾ ਗਿਆ ਅਤੇ ਉਸ ਨੇ ਆਪ ਆਪਣੇ 24 ਸਾਲਾ ਆਸ਼ਕ ਨੂੰ ਫੋਨ ਕਰ ਕੇ ਬੁਲਾਇਆ ਸੀ ਅਤੇ ਨਾਲ ਲਿਜਾਣ ਨੂੰ ਕਿਹਾ ਸੀ। 

ਇਹ ਖ਼ਬਰ ਵੀ ਪੜ੍ਹੋ - ਸੀਤ ਲਹਿਰ : ਮੌਸਮ ਵਿਭਾਗ ਨੇ ਜਾਰੀ ਕੀਤਾ ਰੈੱਡ ਅਲਰਟ, ਜਾਣੋ ਕਿੰਨੇ ਦਿਨ ਪੈਂਦੀ ਰਹੇਗੀ ਧੁੰਦ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News