ਕੋਰੋਨਾ ਪੀੜਤ ਪਿਓ ਦੀ ਹੋਈ ਮੌਤ, ਸਸਕਾਰ ਵੇਲੇ ਧੀ ਨੇ ਬਲਦੀ ਚਿਖ਼ਾ ’ਚ ਮਾਰੀ ਛਾਲ

Thursday, May 06, 2021 - 12:08 PM (IST)

ਕੋਰੋਨਾ ਪੀੜਤ ਪਿਓ ਦੀ ਹੋਈ ਮੌਤ, ਸਸਕਾਰ ਵੇਲੇ ਧੀ ਨੇ ਬਲਦੀ ਚਿਖ਼ਾ ’ਚ ਮਾਰੀ ਛਾਲ

ਬਾਡਮੇਰ– ਦੇਸ਼ ਭਰ ’ਚ ਕੋਰੋਨਾ ਕਾਰਨ ਹਾਹਾਕਾਰ ਮਚਿਆ ਹੋਇਆ ਹੈ। ਇਸ ਦੌਰਾਨ ਕੁਝ ਅਜਿਹੀਆਂ ਘਟਨਾਵਾਂ ਵੀ ਸਾਹਮਣੇ ਆ ਰਹੀਆਂ ਹਨ ਕਿ ਉਨ੍ਹਾਂ ਨੂੰ ਵੇਖ ਅਤੇ ਸੁਣ ਕੇ ਰੂਹ ਕੰਬ ਜਾਵੇ। ਅਜਿਹੀ ਹੀ ਇਕ ਘਟਨਾ ਪੱਛਮੀ ਰਾਜਸਥਾਨ ਦੇ ਬਾਡਮੇਰ ਜ਼ਿਲ੍ਹੇ ਤੋਂ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਰੌਂਗਟੇ ਖੜ੍ਹੇ ਹੋ ਜਾਣਗੇ। ਰਾਜਸਥਾਨ ਦੇ ਬਾਡਮੇਰ ਜ਼ਿਲ੍ਹੇ ’ਚ 30 ਸਾਲਾਂ ਦੀ ਇਕ ਕੁੜੀ ਨੇ ਕੋਰੋਨਾ ਵਾਇਰਸ ਕਾਰਨ ਮਰੇ ਆਪਣੀ ਪਿਤਾ ਦੀ ਬਲਦੀ ਚਿਖ਼ਾ ’ਚ ਛਾਲ ਮਾਰ ਦਿੱਤੀ। ਇਹ ਘਟਨਾ ਮੰਗਲਵਾਰ ਸ਼ਾਮ ਦੀ ਹੈ। ਪੁਲਸ ਨੇ ਕੁੜੀ ਨੂੰ ਸਰਕਾਰੀ ਹਸਪਤਾਲ ’ਚ ਪਹੁੰਚਾਇਆ, ਜਿਥੇ ਗੰਭੀਰ ਹਾਲਤ ਕਾਰਨ ਉਸ ਨੂੰ ਜੋਧਪੁਰ ਭੇਜ ਦਿੱਤਾ ਗਿਆ।

ਇਹ ਵੀ ਪੜ੍ਹੋ– ਦੇਸ਼ ’ਚ ਕੋਰੋਨਾ ਨੇ ਮੁੜ ਤੋੜੇ ਸਾਰੇ ਰਿਕਾਰਡ, ਇਕ ਦਿਨ ’ਚ ਆਏ 4.12 ਲੱਖ ਨਵੇਂ ਕੇਸ

PunjabKesari

ਇਹ ਵੀ ਪੜ੍ਹੋ– ਦਰਦਨਾਕ: ਕੋਰੋਨਾ ਪੀੜਤ ਪਿਓ ਨੇ ਮੰਗਿਆ ਪਾਣੀ ਪਰ ਮਾਂ ਨੇ ਧੀ ਨੂੰ ਰੋਕਿਆ, ਤੜਫ਼-ਤੜਫ਼ ਕੇ ਹੋਈ ਮੌਤ (ਵੀਡੀਓ)

ਪ੍ਰਾਪਤ ਸੂਚਨਾ ਅਨੁਸਾਰ ਕੋਵਿਡ-19 ਤੋਂ ਪੀੜਤ ਦਾਮੋਦਰਦਾਸ (73) ਦੀ ਮੰਗਲਵਾਰ ਸਵੇਰੇ ਮੌਤ ਹੋ ਗਈ। ਉਸ ਦੀਆਂ 3 ਬੇਟੀਆਂ ਹਨ। ਸਭ ਤੋਂ ਛੋਟੀ ਬੇਟੀ ਚੰਦਰਾ ਨੇ ਸ਼ਮਸ਼ਾਨ ਘਾਟ ਜਾਣ ਦੀ ਜ਼ਿੱਦ ਕੀਤੀ ਕਿਉਂਕਿ ਪਰਿਵਾਰ ’ਚ ਕੋਈ ਪੁਰਸ਼ ਮੈਂਬਰ ਨਹੀਂ ਹੈ। ਇਥੇ ਉਸ ਨੇ ਆਪਣੇ ਪਿਤਾ ਦੀ ਬਲਦੀ ਚਿਖ਼ਾ ’ਚ ਛਾਲ ਮਾਰ ਦਿੱਤੀ। ਉਥੇ ਮੌਜੂਦ ਲੋਕਾਂ ਨੇ ਕਿਸੇ ਤਰ੍ਹਾਂ ਉਸ ਨੂੰ ਉਥੋਂ ਕੱਢਿਆ ਪਰ ਉਦੋਂ ਤਕ ਉਹ 70 ਫੀਸਦੀ ਤਕ ਸੜ ਚੁੱਕੀ ਸੀ। ਉਸ ਦਾ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ ਜਿਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। 

ਇਹ ਵੀ ਪੜ੍ਹੋ– ਹੁਣ WhatsApp ’ਤੇ ਮਿਲੇਗੀ ਨਜ਼ਦੀਕੀ ਕੋਰੋਨਾ ਟੀਕਾਕਰਨ ਸੈਂਟਰ ਦੀ ਜਾਣਕਾਰੀ, ਸੇਵ ਕਰਨਾ ਹੋਵੇਗਾ ਇਹ ਨੰਬਰ


author

Rakesh

Content Editor

Related News