ਕਿਸੇ ਹੋਰ ਜਾਤੀ ਦੇ ਮੁੰਡੇ ਨੂੰ ਪਿਆਰ ਕਰਦੀ ਸੀ ਧੀ, ਪਿਓ ਨੇ ਪਹਿਲਾਂ ਕੀਤਾ ਕਤਲ ਤੇ ਫਿਰ...
Saturday, Aug 30, 2025 - 12:21 PM (IST)

ਕਰਨਾਟਕ : ਕਰਨਾਟਕ ਵਿਚ ਇਕ ਅਜਿਹੀ ਰੂਹ ਕੰਬਾਊ ਘਟਨਾ ਵਾਪਰੀ ਹੈ, ਜਿਸ ਨੂੰ ਸੁਣ ਤੁਹਾਡੇ ਹੋਸ਼ ਉੱਡ ਜਾਣਗੇ। ਕਲਬੁਰਗੀ ਵਿੱਚ ਇੱਕ ਪਿਤਾ ਨੇ ਆਪਣੀ ਧੀ ਗਲਾ ਘੁੱਟ ਕੇ ਕਤਲ ਕਰ ਦਿੱਤਾ, ਕਿਉਂਕਿ ਉਸ ਦੀ ਧੀ ਦੂਜੀ ਜਾਤੀ ਦੇ ਮੁੰਡੇ ਨਾਲ ਪਿਆਰ ਕਰਦੀ ਸੀ। ਕੁੜੀ ਦਾ ਕਤਲ ਕਰਨ ਤੋਂ ਬਾਅਦ ਪਿਤਾ ਨੇ ਇਸ ਮਾਮਲੇ ਨੂੰ ਖੁਦਕੁਸ਼ੀ ਵਰਗਾ ਬਣਾਉਣ ਦੀ ਕੋਸ਼ਿਸ਼ ਕਰਦੇ ਹੋਏ ਉਸ ਦੇ ਮੂੰਹ ਵਿੱਚ ਕੀਟਨਾਸ਼ਕ ਪਾ ਦਿੱਤਾ। ਮਾਮਲੇ ਨੂੰ ਦਬਾਉਣ ਲਈ ਉਸ ਨੇ ਘਰ ਵਿਚ ਹੀ ਉਸ ਦੀ ਲਾਸ਼ ਨੂੰ ਅੱਗ ਲੱਗਾ ਦਿੱਤੀ।
ਪੜ੍ਹੋ ਇਹ ਵੀ - ਸਕੂਲ-ਕਾਲਜ ਬੰਦ! 6 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ 32 ਜ਼ਿਲ੍ਹਿਆਂ 'ਚ ਰੈੱਡ ਅਲਰਟ ਜਾਰੀ
ਇਸ ਦੌਰਾਨ ਪਿਤਾ ਨੇ ਉਸ ਦੇ ਅੰਤਿਮ ਸਸਕਾਰ ਦੀਆਂ ਸਾਰੀਆਂ ਰਸਮਾਂ ਕਰ ਦਿੱਤੀਆਂ। ਇਸ ਘਟਨਾ ਦੇ ਬਾਰੇ ਜਦੋਂ ਪੁਲਸ ਨੂੰ ਪਤਾ ਲੱਗਾ ਤਾਂ ਉਹਨਾਂ ਨੇ ਮਾਮਲੇ ਦੀ ਜਾਂਚ ਕਰਦੇ ਹੋਏ ਪੁੱਛਗਿੱਛ ਲਈ ਪਿਤਾ ਨੂੰ ਗ੍ਰਿਫ਼ਤਾਰ ਕਰ ਲਿਆ। ਜਾਂਚ ਤੋਂ ਪਤਾ ਲੱਗਾ ਕਿ ਸ਼ੰਕਰ ਨੇ ਆਪਣੀ ਧੀ ਦਾ ਕਤਲ ਕੀਤਾ ਗਿਆ ਅਤੇ ਇਸਨੂੰ ਖੁਦਕੁਸ਼ੀ ਵਰਗਾ ਬਣਾਉਣ ਦੀ ਕੋਸ਼ਿਸ਼ ਕੀਤੀ। ਪੁਲਸ ਕਮਿਸ਼ਨਰ ਦੇ ਅਨੁਸਾਰ ਸ਼ੰਕਰ ਆਪਣੀਆਂ ਪੰਜ ਵਿੱਚੋਂ ਤਿੰਨ ਧੀਆਂ ਦੇ ਵਿਆਹ ਨੂੰ ਲੈ ਕੇ ਬਹੁਤ ਚਿੰਤਤ ਸੀ। ਉਸਨੂੰ ਡਰ ਸੀ ਕਿ ਕਿਸੇ ਹੋਰ ਜਾਤੀ ਦੇ ਨੌਜਵਾਨ ਨਾਲ ਕੀਤੇ ਪ੍ਰੇਮ ਸਬੰਧ ਉਸਦੀਆਂ ਬਾਕੀ ਦੀਆਂ ਧੀਆਂ ਦੇ ਵਿਆਹ ਨੂੰ ਪ੍ਰਭਾਵਿਤ ਕਰ ਸਕਦੇ ਹਨ। ਇਸੇ ਡਰ ਨੂੰ ਲੈ ਕੇ ਉਸ ਨੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ।
ਪੜ੍ਹੋ ਇਹ ਵੀ - ਇਸ ਦਿਨ ਲੱਗਣਗੇ ਸੂਰਜ ਤੇ ਚੰਦਰ ਗ੍ਰਹਿਣ? ਜਾਣੋ ਤਾਰੀਖ਼ ਤੇ ਸਮਾਂ
ਇਸ ਸਬੰਧ ਵਿਚ ਜਦੋਂ ਪੁਲਸ ਨੇ ਸ਼ੰਕਰ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਜ਼ੁਰਮ ਕਬੂਲ ਕਰ ਲਿਆ ਅਤੇ ਪੁਲਸ ਨੂੰ ਸਾਰੀ ਗੱਲ ਦੱਸੀ। ਪੁਲਸ ਨੇ ਉਸ ਖ਼ਿਲਾਫ਼ ਧੀ ਦਾ ਕਤਲ ਕਰਨ ਅਤੇ ਸਬੂਤ ਲੁਕਾਉਣ ਦੇ ਦੋਸ਼ ਹੇਠ ਮਾਮਲਾ ਦਰਜ ਕਰ ਲਿਆ। ਪੁਲਸ ਅਨੁਸਾਰ ਸ਼ੰਕਰ ਨੇ ਕਿਸੇ ਹੋਰ ਜਾਤੀ ਦੇ ਮੁੰਡੇ ਨਾਲ ਪਿਆਰ ਕਰਨ ਤੋਂ ਨਾਰਾਜ਼ ਹੋ ਕੇ ਪਹਿਲਾਂ ਆਪਣੀ ਧੀ ਦਾ ਗਲਾ ਘੁੱਟਿਆ ਅਤੇ ਫਿਰ ਉਸ ਦੇ ਮੂੰਹ ਵਿਚ ਕੀਟਨਾਸ਼ਕ ਪਾ ਕੇ ਇਸਨੂੰ ਮਾਮਲੇ ਨੂੰ ਖੁਦਕੁਸ਼ੀ ਦਾ ਰੂਪ ਦਿੱਤਾ। ਕੁੜੀ ਨੂੰ ਉਸ ਦੇ ਪਿਤਾ ਨੇ ਮਨਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਸ ਨੇ ਪਿਤਾ ਦੀ ਗੱਲ਼ ਨਾ ਸੁਣੀ, ਜਿਸ ਕਰਕੇ ਇਹ ਘਟਨਾ ਵਾਪਰ ਗਈ।
ਪੜ੍ਹੋ ਇਹ ਵੀ - ਇਸ ਵਾਰ ਪਵੇਗੀ ਕੜਾਕੇ ਦੀ ਠੰਡ ! ਹੋ ਗਈ ਵੱਡੀ ਭਵਿੱਖਬਾਣੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।