ਛਾਤੀ ''ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਦਾਊਦ ਦਾ ਭਰਾ ਕਾਸਕਰ ਮੁੰਬਈ ਦੇ ਹਸਪਤਾਲ ''ਚ ਦਾਖ਼ਲ

Sunday, Aug 21, 2022 - 12:07 PM (IST)

ਛਾਤੀ ''ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਦਾਊਦ ਦਾ ਭਰਾ ਕਾਸਕਰ ਮੁੰਬਈ ਦੇ ਹਸਪਤਾਲ ''ਚ ਦਾਖ਼ਲ

ਮੁੰਬਈ (ਭਾਸ਼ਾ)- ਗੈਂਗਸਟਰ ਦਾਊਦ ਇਬਰਾਹਿਮ ਦੇ ਭਰਾ ਇਕਬਾਲ ਕਾਸਕਰ ਨੂੰ ਛਾਤੀ 'ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਮੁੰਬਈ ਦੇ ਸਰਕਾਰੀ ਜੇ.ਜੇ. ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਇਕ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਕਿਹਾ ਕਿ ਕਾਸਕਰ ਨੂੰ ਸ਼ਨੀਵਾਰ ਨੂੰ ਨਵੀਂ ਮੁੰਬਈ ਦੇ ਤਲੋਜਾ ਜੇਲ੍ਹ ਤੋਂ ਹਸਪਤਾਲ ਲਿਜਾਇਆ ਗਿਆ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ : ਲਾਰੈਂਸ ਬਿਸ਼ਨੋਈ ਦੇ ਨਾਮ 'ਤੇ ਰੰਗਦਾਰੀ ਮੰਗਣ ਵਾਲੇ 4 ਗ੍ਰਿਫ਼ਤਾਰ

ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਇਸ ਸਾਲ ਫਰਵਰੀ 'ਚ ਧਨ ਸੋਧ ਨਾਲ ਜੁੜੇ ਇਕ ਮਾਮਲੇ 'ਚ ਕਾਸਕਰ ਨੂੰ ਗ੍ਰਿਫ਼ਤਾਰ ਕੀਤਾ ਸੀ। ਈ.ਡੀ. ਨੇ ਕਾਸਕਰ ਨੂੰ ਤਲੋਜਾ ਜੇਲ੍ਹ ਤੋਂ ਆਪਣੀ ਹਿਰਾਸਤ 'ਚ ਲਿਆ ਸੀ, ਜਿੱਥੇ ਉਹ ਉਸ ਖ਼ਿਲਾਫ਼ ਦਰਜ ਜ਼ਬਰਨ ਵਸੂਲੀ ਦੇ ਕਈ ਮਾਮਲਿਆਂ ਦੇ ਸਿਲਸਿਲੇ 'ਚ ਬੰਦ ਸੀ। ਬਾਅਦ 'ਚ ਉਸ ਨੂੰ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਸੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News