ਕੋਰੋਨਾ ਟੀਕੇ ਨੂੰ DCGI ਦੀ ਮਨਜ਼ੂਰੀ, ਸਤੇਂਦਰ ਜੈਨ ਨੇ ਦੱਸਿਆ ਦਿੱਲੀ ''ਚ ਕਿਸ ਨੂੰ ਲੱਗੇਗਾ ਪਹਿਲਾ ਟੀਕਾ

01/03/2021 3:58:54 PM

ਨਵੀਂ ਦਿੱਲੀ- ਡਰੱਗ ਕੰਟਰੋਲਰ ਜਨਰਲ ਆਫ਼ ਇੰਡੀਆ (ਡੀ.ਸੀ.ਜੀ.ਆਈ.) ਨੇ ਕੋਰੋਨਾ ਦੇ 2 ਟੀਕਿਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੀ.ਐੱਮ. ਮੋਦੀ ਸਮੇਤ ਏਮਜ਼ ਡਾਇਰੈਕਟਰ ਨੇ ਇਸ 'ਤੇ ਖੁਸ਼ੀ ਜ਼ਾਹਰ ਕੀਤੀ ਹੈ ਤਾਂ ਉੱਥੇ ਹੀ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਦੱਸਿਆ ਪਹਿਲੇ ਸਿਹਤ ਕਾਮਿਆਂ ਅਤੇ ਫਰੰਟ ਲਾਈਨ ਕਾਮਿਆਂ ਨੂੰ ਟੀਕਾ ਲਗਾਇਆ ਜਾਵੇਗਾ। ਜੈਨ ਨੇ ਕਿਹਾ ਕਿ ਦਿੱਲੀ 'ਚ 3 ਲੱਖ ਸਿਹਤ ਕਾਮੇ ਅਤੇ 6 ਲੱਖ ਫਰੰਟਲਾਈਨ ਕਾਮੇ ਹਨ, ਜਿਨ੍ਹਾਂ ਨੂੰ ਸਭ ਤੋਂ ਪਹਿਲਾਂ ਕੋਵਿਡ ਦੀ ਟੀਕਾ ਲਗਾਇਆ ਜਾਵੇਗਾ।

ਇਹ ਵੀ ਪੜ੍ਹੋ : ਗਾਜ਼ੀਪੁਰ ਸਰਹੱਦ 'ਤੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ 'ਚ ਲਿਖੀ ਇਹ ਗੱਲ

ਦੱਸਣਯੋਗ ਹੈ ਕਿ ਸ਼ਨੀਵਾਰ ਨੂੰ ਹੋਏ ਡਰਾਈ ਰਨ ਤੋਂ ਬਾਅਦ ਜਦੋਂ ਜੈਨ ਤੋਂ ਪੁੱਛਿਆ ਗਿਆ ਕਿ ਕੀ ਉਨ੍ਹਾਂ ਦੀ ਸਰਕਾਰ ਵੈਕਸੀਨ ਮੁਫ਼ਤ 'ਚ ਲੋਕਾਂ ਨੂੰ ਉਪਲੱਬਧ ਕਰਵਾਏਗੀ ਤਾਂ ਉਨ੍ਹਾਂ ਨੇ ਕਿਹਾ ਕਿ ਦਿੱਲੀ 'ਚ ਲੋਕਾਂ ਨੂੰ ਦਵਾਈਆਂ ਅਤੇ ਇਲਾਜ ਮੁਫ਼ਤ ਹੀ ਉਪਲੱਬਧ ਕਰਵਾਇਆ ਜਾਂਦਾ ਹੈ। ਡੀ.ਸੀ.ਜੀ.ਆਈ. ਨੇ ਸੀਰਮ ਇੰਸਟੀਚਿਊਟ ਦੀ ਕੋਵਿਸ਼ੀਲਡ ਅਤੇ ਭਾਰਤ ਬਾਇਓਟੇਕ ਦੀ ਕੋਵੈਕਸੀਨ ਨੂੰ ਐਮਰਜੈਂਸੀ ਇਸਤੇਮਾਲ ਦੀ ਮਨਜ਼ੂਰੀ ਦੇ ਦਿੱਤੀ ਹੈ।

ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


DIsha

Content Editor

Related News