ਵੱਡੀ ਖ਼ਬਰ: 6-12 ਸਾਲ ਉਮਰ ਦੇ ਬੱਚਿਆਂ ਲਈ 'ਕੋਵੈਕਸੀਨ' ਨੂੰ ਮਿਲੀ ਐਮਰਜੈਂਸੀ ਇਸਤੇਮਾਲ ਦੀ ਮਨਜ਼ੂਰੀ

Tuesday, Apr 26, 2022 - 02:03 PM (IST)

ਵੱਡੀ ਖ਼ਬਰ: 6-12 ਸਾਲ ਉਮਰ ਦੇ ਬੱਚਿਆਂ ਲਈ 'ਕੋਵੈਕਸੀਨ' ਨੂੰ ਮਿਲੀ ਐਮਰਜੈਂਸੀ ਇਸਤੇਮਾਲ ਦੀ ਮਨਜ਼ੂਰੀ

ਨਵੀਂ ਦਿੱਲੀ (ਭਾਸ਼ਾ)- ਭਾਰਤ ਦੇ ਡਰੱਗਜ਼ ਕੰਟਰੋਲਰ ਜਨਰਲ (ਡੀ.ਸੀ.ਜੀ.ਆਈ.) ਨੇ 5 ਤੋਂ 12 ਸਾਲ ਦੀ ਉਮਰ ਦੇ ਬੱਚਿਆਂ ਲਈ ਕੋਰੋਨਾ ਰੋਕੂ ਵੈਕਸੀਨ 'ਕੋਰਬੇਵੈਕਸ' ਅਤੇ 6 ਤੋਂ 12 ਸਾਲ ਦੀ ਉਮਰ ਵਰਗ ਦੇ ਬੱਚਿਆਂ ਲਈ 'ਕੋਵੈਕਸੀਨ' ਦੇ ਟੀਕੇ ਦੇ ਐਮਰਜੈਂਸੀ ਇਸਤੇਮਾਲ ਦੀ ਮਨਜ਼ੂਰੀ ਦੇ ਦਿੱਤੀ ਹੈ। ਅਧਿਕਾਰਤ ਸੂਤਰਾਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਕੇਂਦਰੀ ਡਰੱਗ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ (CDSCO) ਦੀ ਕੋਵਿਡ-19 ਗਲੋਬਲ ਮਹਾਮਾਰੀ 'ਤੇ ਗਠਿਤ ਵਿਸ਼ਾ ਮਾਹਿਰ ਕਮੇਟੀ (SEC) ਦੀਆਂ ਸਿਫ਼ਾਰਸ਼ਾਂ ਤੋਂ ਬਾਅਦ ਭਾਰਤ ਦੇ ਡਰੱਗਜ਼ ਕੰਟਰੋਲਰ ਜਨਰਲ (ਡੀ.ਸੀ.ਜੀ.ਆਈ.) ਨੇ ਇਸ ਦੀ ਵਰਤੋਂ ਦੀ ਇਜਾਜ਼ਤ ਦਿੱਤੀ ਹੈ। ਐੱਸ.ਈ.ਸੀ. ਨੇ 5 ਤੋਂ 12 ਸਾਲ ਦੀ ਉਮਰ ਦੇ ਬੱਚਿਆਂ ਲਈ 'ਬਾਇਓਲੋਜੀਕਲ ਈ' ਦੇ ਕੋਰੋਨਾ ਰੋਕੂ ਟੀਕੇ 'ਕੋਰਬੇਵੈਕਸ' ਅਤੇ 6 ਤੋਂ 12 ਸਾਲ ਦੀ ਉਮਰ ਦੇ ਬੱਚਿਆਂ ਲਈ 'ਕੋਵੈਕਸੀਨ' ਦੀ ਐਮਰਜੈਂਸੀ ਵਰਤੋਂ ਦੀ ਮਨਜ਼ੂਰੀ (EUA) ਦੀ ਪਿਛਲੇ ਹਫ਼ਤੇ ਸਿਫਾਰਸ਼ ਕੀਤੀ ਸੀ।

ਇਹ ਵੀ ਪੜ੍ਹੋ : ਗੁਜਰਾਤ ਦੀ ਬੰਦਰਗਾਹ ਦੇ ਨੇੜਿਓਂ 1439 ਕਰੋੜ ਦੀ ਹੈਰੋਇਨ ਬਰਾਮਦ, ਮਾਮਲੇ 'ਚ ਪੰਜਾਬ ਤੋਂ ਗ੍ਰਿਫ਼ਤਾਰ ਹੋਇਆ ਇਕ ਸ਼ਖ਼ਸ

'ਬਾਇਓਲਾਜੀਕਲ ਈ' ਤੋਂ 'ਕੋਰਬੇਵੈਕਸ' ਟੀਕੇ ਦੀ ਖੁਰਾਕ ਹਾਲੇ 12 ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਨੂੰ ਦਿੱਤੀ ਜਾ ਰਹੀ ਹੈ। ਉੱਥੇ ਹੀ 24 ਦਸੰਬਰ 2021 ਨੂੰ DCGI ਨੇ 12 ਤੋਂ 18 ਸਾਲ ਦੀ ਉਮਰ ਦੇ ਲੋਕਾਂ ਲਈ 'ਕੋਵੈਕਸੀਨ' ਨੂੰ ਐਮਰਜੈਂਸੀ ਵਰਤੋਂ ਸੂਚੀ (EUL) 'ਚ ਪਾ ਦਿੱਤਾ ਸੀ। ਭਾਰਤ ਨੇ 16 ਮਾਰਚ ਨੂੰ 12-14 ਸਾਲ ਦੀ ਉਮਰ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ ਕੀਤਾ ਸੀ। ਦੇਸ਼ ਵਿਆਪੀ ਕੋਵਿਡ-19 ਵਿਰੋਧੀ ਟੀਕਾਕਰਨ ਮੁਹਿੰਮ 16 ਜਨਵਰੀ 2021 ਨੂੰ ਸ਼ੁਰੂ ਕੀਤੀ ਗਈ ਸੀ, ਜਦੋਂ ਸਿਰਫ਼ ਸਿਹਤ ਕਰਮਚਾਰੀਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਸੀ। ਇਸ ਤੋਂ ਬਾਅਦ 2 ਫਰਵਰੀ, 2021 ਤੋਂ ਫਰੰਟਲਾਈਨ ਕਰਮਚਾਰੀਆਂ ਅਤੇ 1 ਮਾਰਚ, 2021 ਤੋਂ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਅਤੇ 45 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਲੋਕਾਂ ਲਈ ਗੰਭੀਰ ਬਿਮਾਰੀ ਤੋਂ ਪੀੜਤ ਲੋਕਾਂ ਲਈ ਟੀਕਾਕਰਨ ਕੀਤਾ ਗਿਆ। 45 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਲਈ 1 ਅਪ੍ਰੈਲ 2021 ਨੂੰ ਟੀਕਾਕਰਨ ਸ਼ੁਰੂ ਹੋਇਆ ਅਤੇ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਕੋਵਿਡ-19 ਵਿਰੋਧੀ ਟੀਕੇ 1 ਮਈ 2021 ਨੂੰ ਸ਼ੁਰੂ ਹੋਏ। ਦੇਸ਼ ਵਿਚ 3 ਜਨਵਰੀ, 2022 ਤੋਂ 15 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ ਹੋਇਆ ਸੀ। 'ਬੂਸਟਰ ਡੋਜ਼' 10 ਜਨਵਰੀ 2022 ਤੋਂ ਸਿਹਤ ਕਰਮਚਾਰੀਆਂ ਅਤੇ ਫਰੰਟਲਾਈਨ ਕਰਮਚਾਰੀਆਂ ਅਤੇ 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਗੰਭੀਰ ਬਿਮਾਰੀ ਤੋਂ ਪੀੜਤ ਲੋਕਾਂ ਲਈ ਸ਼ੁਰੂ ਕੀਤੀ ਗਈ ਸੀ। ਦੇਸ਼ 'ਚ 10 ਅਪ੍ਰੈਲ 2022 ਤੋਂ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਲਈ 'ਬੂਸਟਰ' ਡੋਜ਼ ਸ਼ੁਰੂ ਕੀਤੀ ਗਈ ਸੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News