ਪਹਿਲਵਾਨਾਂ ਨੂੰ ਹਿਰਾਸਤ 'ਚ ਲਏ ਜਾਣ ਤੋਂ ਬਾਅਦ ਦਿੱਲੀ ਮਹਿਲਾ ਕਮਿਸ਼ਨ ਦਾ CP ਨੂੰ ਪੱਤਰ, ਲਿਖੀ ਇਹ ਗੱਲ

05/28/2023 8:31:54 PM

ਨੈਸ਼ਨਲ ਡੈਸਕ: ਪਹਿਲਵਾਨਾਂ ਵੱਲੋਂ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਜਿਣਸੀ ਸ਼ੋਸ਼ਣ ਦੇ ਦੋਸ਼ ਲਗਾਏ ਗਏ ਹਨ। ਇਸ ਮਾਮਲੇ ਵਿਚ ਬ੍ਰਿਜਭੂਸ਼ਣ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਹਿਲਵਾਨਾਂ ਵੱਲੋਂ ਤਕਰੀਬਨ ਇਕ ਮਹੀਨੇ ਤੋਂ ਜੰਤਰ-ਮੰਤਰ 'ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ ਪਹਿਲਵਾਨਾਂ ਵੱਲੋਂ ਨਵੇਂ ਸੰਸਦ ਭਵਨ ਦੇ ਬਾਹਰ ਮਹਾਪੰਚਾਇਤ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਹੀ ਪੁਲਸ ਵੱਲੋਂ ਪਹਿਲਵਾਨਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਹੁਣ ਇਸ ਮਾਮਲੇ ਵਿਚ ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਨੇ ਦਿੱਲੀ ਦੇ ਪੁਲਸ ਕਮਿਸ਼ਨਰ ਨੂੰ ਪੱਤਰ ਲਿਖਿਆ ਹੈ। 

PunjabKesari

ਇਹ ਖ਼ਬਰ ਵੀ ਪੜ੍ਹੋ - ਪਹਿਲਵਾਨਾਂ ਦੇ ਪ੍ਰਦਰਸ਼ਨ 'ਤੇ ਯੋਗ ਗੁਰੂ ਬਾਬਾ ਰਾਮਦੇਵ ਦਾ ਬਿਆਨ, ਬ੍ਰਿਜਭੂਸ਼ਣ ਬਾਰੇ ਕਹਿ ਇਹ ਗੱਲ

ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਹਿਰਾਸਤ ਵਿਚ ਲਏ ਗਏ ਪਹਿਲਵਾਨਾਂ ਨੂੰ ਤੁਰੰਤ ਛੱਡਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪਹਿਲਵਾਨਾਂ ਵਿਰੁੱਧ ਇਹ ਕਾਰਵਾਈ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਵੀ ਕੀਤੀ ਗਈ ਹੈ। DCW ਮੁਖੀ ਨੇ ਦਿੱਲੀ ਪੁਲਸ ਕਮਿਸ਼ਨਰ ਨੂੰ ਬ੍ਰਿਜਭੂਸ਼ਣ ਸ਼ਰਨ ਸਿੰਘ ਨੂੰ ਫ਼ੌਰੀ ਗ੍ਰਿਫ਼ਤਾਰ ਕਰਨ ਦੀ ਵੀ ਅਪੀਲ ਕੀਤੀ ਹੈ। 

PunjabKesari

ਇਹ ਖ਼ਬਰ ਵੀ ਪੜ੍ਹੋ - ਕੁੜੀ ਨਾਲ ਘਰੋਂ ਭੱਜੇ ਨੌਜਵਾਨ ਨੂੰ ਪੁਲਸ ਨੇ ਕੀਤਾ ਕਾਬੂ, ਹਿਰਾਸਤ ਦੌਰਾਨ ਹੋਈ ਮੌਤ; 5 ਮੁਲਾਜ਼ਮ ਮੁਅੱਤਲ

ਸਵਾਤੀ ਮਾਲੀਵਾਲ ਨੇ ਆਪਣੇ ਪੱਤਰ ਵਿਚ ਸਾਕਸ਼ੀ ਮਲਿਕ, ਵਿਨੇਸ਼ ਫੋਗਾਟ ਤੇ ਸੰਗੀਤਾ ਫੋਗਾਟ ਨੂੰ ਦੇਸ਼ ਦੇ ਹੀਰੋ ਦੱਸਦਿਆਂ ਕਿਹਾ ਕਿ ਇਨ੍ਹਾਂ ਨੇ ਕਾਮਨਵੈਲਥ ਖੇਡਾਂ ਤੇ ਓਲੰਪਿਕ ਸਣੇ ਕਈ ਥਾਂ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਨੂੰ ਇਨਸਾਫ਼ ਨਾ ਦੇ ਕੇ ਤੇ ਹਿਰਾਸਤ ਵਿਚ ਲੈ ਕੇ ਉਨ੍ਹਾਂ ਦੀ ਅਵਾਜ਼ ਦਬਾਉਣ ਨਾਲ ਦਿੱਲੀ ਪੁਲਸ ਦੇਸ਼ ਦੀਆਂ ਔਰਤਾਂ ਨੂੰ ਜਿਣਸੀ ਸ਼ੋਸ਼ਣ ਦੀ ਸ਼ਿਕਾਇਤ ਕਰਨ ਤੇ ਨਿਆਂ ਲਈ ਲੜਣ ਦਾ ਹੌਂਸਲਾ ਤੋੜ ਰਹੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News