ਇੰਜੀਨੀਅਰਿੰਗ ਪਾਸ ਲਈ ਇਸ ਵਿਭਾਗ 'ਚ ਨਿਕਲੀਆਂ ਸਰਕਾਰੀ ਨੌਕਰੀਆਂ
Saturday, May 04, 2019 - 12:06 PM (IST)

ਨਵੀਂ ਦਿੱਲੀ-ਦਿੱਲੀ ਡਿਵੈਲਪਮੈਂਟ ਅਥਾਰਿਟੀ (DDA) ਨੇ ਸਹਾਇਕ ਕਾਰਜਕਾਰੀ ਇੰਜੀਨੀਅਰਿੰਗ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ।ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 23
ਆਖਰੀ ਤਾਰੀਕ- 9 ਮਈ, 2019
ਅਹੁਦਿਆਂ ਦਾ ਵੇਰਵਾ-
ਸਹਾਇਕ ਕਾਰਜਕਾਰੀ ਇੰਜੀਨੀਅਰ (ਸਿਵਲ)
ਸਹਾਇਕ ਕਾਰਜਕਾਰੀ ਇੰਜੀਨੀਅਰ (ਇਲੈਕਟ੍ਰੋਨਿਕ/ਮੈਕੇਨਿਕਲ)
ਉਮਰ ਸੀਮਾ- 21 ਤੋਂ 23 ਸਾਲ ਤੱਕ
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਮਾਨਤਾ ਪ੍ਰਾਪਤ ਸੰਸਥਾ ਤੋਂ ਸਿਵਲ, ਮੈਕੇਨਿਕਲ ਅਤੇ ਇਲੈਕਟ੍ਰੋਨਿਕ ਟ੍ਰੇਡ ਨਾਲ ਇੰਜੀਨੀਅਰਿੰਗ 'ਚ ਗ੍ਰੈਜੂਏਸ਼ਨ ਪਾਸ ਕੀਤੀ ਹੋਵੇ।
ਚੋਣ ਪਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਦੇ ਆਧਾਰ 'ਤੇ ਹੋਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://dda.org.in ਪੜ੍ਹੋ।