ਦਿੱਲੀ ਹਵਾਈ ਅੱਡੇ ''ਤੇ ਅਧਿਆਪਕਾਂ ਦੀ ਨਹੀਂ ਹੋਵੇਗੀ ਤਾਇਨਾਤੀ, DDMA ਨੇ ਵਾਪਸ ਲਿਆ ਫ਼ੈਸਲਾ

Tuesday, Dec 27, 2022 - 02:30 PM (IST)

ਦਿੱਲੀ ਹਵਾਈ ਅੱਡੇ ''ਤੇ ਅਧਿਆਪਕਾਂ ਦੀ ਨਹੀਂ ਹੋਵੇਗੀ ਤਾਇਨਾਤੀ, DDMA ਨੇ ਵਾਪਸ ਲਿਆ ਫ਼ੈਸਲਾ

ਨਵੀਂ ਦਿੱਲੀ- ਚੀਨ, ਜਾਪਾਨ, ਅਮਰੀਕਾ ਸਮੇਤ ਕਈ ਦੇਸ਼ਾਂ 'ਚ ਕੋਰੋਨਾ ਦੇ ਵੱਧਦੇ ਖ਼ੌਫ ਦਰਮਿਆਨ ਦਿੱਲੀ ਸਰਕਾਰ ਵੀ ਅਲਰਟ ਮੋਡ 'ਤੇ ਹੈ। ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (DDMA) ਨੇ ਮੰਗਲਵਾਰ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕੋਵਿਡ ਪ੍ਰੋਟੋਕਾਲ ਨੂੰ ਲਾਗੂ ਕਰਨ ਵਿੱਚ ਮਦਦ ਲਈ ਅਧਿਆਪਕਾਂ ਨੂੰ ਤਾਇਨਾਤ ਕਰਨ ਦੇ ਆਪਣੇ ਆਦੇਸ਼ ਨੂੰ ਵਾਪਸ ਲੈ ਲਿਆ।

ਦਰਅਸਲ ਸਰਕਾਰੀ ਸਕੂਲ ਦੇ ਅਧਿਆਪਕਾਂ ਨੂੰ 15 ਦਿਨਾਂ ਲਈ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ (IGI) 'ਤੇ ਤਾਇਨਾਤ ਕਰਨ ਦਾ ਫ਼ੈਸਲਾ ਕੀਤਾ ਸੀ। ਹਾਲਾਂਕਿ ਅਧਿਆਪਕਾਂ ਦੀ ਡਿਊਟੀ ਲਾਉਣ ਦਾ ਫ਼ੈਸਲਾ ਵਾਪਸ ਲੈ ਲਿਆ ਗਿਆ ਹੈ। ਟੀਚਰਸ ਐਸੋਸੀਏਸ਼ਨ ਦੇ ਵਿਰੋਧ ਮਗਰੋਂ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ (DDMA) ਨੇ ਅਧਿਆਪਕਾਂ ਦੀ ਤਾਇਨਾਤੀ ਸਬੰਧੀ ਫ਼ੈਸਲਾ ਵਾਪਸ ਲੈ ਲਿਆ ਹੈ। 

ਅਥਾਰਟੀ ਨੇ ਕਿਹਾ ਕਿ ਲੋੜ ਪੈਣ 'ਤੇ ਹਵਾਈ ਅੱਡੇ 'ਤੇ ਨਾਗਰਿਕ ਸੁਰੱਖਿਆ ਕਾਮਿਆਂ ਦੀ ਤਾਇਨਾਤੀ ਕੀਤੀ ਜਾਵੇਗੀ। ਇਸ ਹੁਕਮ ਨੂੰ ਵਾਪਸ ਲੈ  ਲਿਆ ਗਿਆ ਹੈ। ਦੱਸ ਦੇਈਏ ਕਿ ਦਿੱਲੀ ਵਿਚ 1 ਤੋਂ 15 ਜਨਵਰੀ ਤੱਕ ਸਰਦ ਰੁੱਤ ਦੀਆਂ ਛੁੱਟੀਆਂ ਕਾਰਨ ਸਰਕਾਰੀ ਸਕੂਲ ਬੰਦ ਰਹਿਣਗੇ। ਜਿਸ ਕਾਰਨ ਅਧਿਆਪਕਾਂ ਨੂੰ ਹਵਾਈ ਅੱਡਿਆਂ 'ਤੇ 31 ਦਸੰਬਰ ਤੋਂ 15 ਜਨਵਰੀ ਤੱਕ ਤਾਇਨਾਤ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ।

ਓਧਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਿਛਲੇ ਹਫ਼ਤੇ ਕਿਹਾ ਸੀ ਕਿ ਸ਼ਹਿਰ ਵਿਚ ਹੁਣ ਤੱਕ ਓਮੀਕਰੋਨ ਦੇ ਸਬ-ਵੈਰੀਐਂਟ BF.7 ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ ਅਤੇ ਉਨ੍ਹਾਂ ਦੀ ਸਰਕਾਰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।


author

Tanu

Content Editor

Related News