UNSC ’ਚ ਬੋਲਿਆ ਭਾਰਤ, ਯੂਕ੍ਰੇਨ-ਰੂਸ ਦੀ ਸਰਹੱਦ ’ਤੇ ਵਧਦਾ ਤਣਾਅ ਗੰਭੀਰ ਚਿੰਤਾ ਦਾ ਵਿਸ਼ਾ

Tuesday, Feb 22, 2022 - 10:02 AM (IST)

UNSC ’ਚ ਬੋਲਿਆ ਭਾਰਤ, ਯੂਕ੍ਰੇਨ-ਰੂਸ ਦੀ ਸਰਹੱਦ ’ਤੇ ਵਧਦਾ ਤਣਾਅ ਗੰਭੀਰ ਚਿੰਤਾ ਦਾ ਵਿਸ਼ਾ

ਸੰਯੁਕਤ ਰਾਸ਼ਟਰ (ਭਾਸ਼ਾ) : ਭਾਰਤ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿਚ ਯੂਕ੍ਰੇਨ ਸੰਕਟ ਨੂੰ ਲੈ ਕੇ ਸੱਦੀ ਗਈ ਐਮਰਜੈਂਸੀ ਬੈਠਕ ਵਿਚ ਸਾਰੇ ਪੱਖਾਂ ਨੂੰ ਸੰਜਮ ਵਰਤਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਯੂਕ੍ਰੇਨ ਅਤੇ ਰੂਸ ਦੀ ਸਰਹੱਦ ’ਤੇ ਵਧਦਾ ਤਣਾਅ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਨਾਲ ਖੇਤਰ ਦੀ ਸ਼ਾਂਤੀ ਅਤੇ ਸੁਰੱਖਿਆ ਪ੍ਰਭਾਵਿਤ ਹੋ ਸਕਦੀ ਹੈ। 

ਇਹ ਵੀ ਪੜ੍ਹੋ: ਬੁਰਕੀਨਾ ਫਾਸੋ ’ਚ ਸੋਨੇ ਦੀ ਖਾਨ ਨੇੜੇ ਧਮਾਕਾ, 59 ਲੋਕਾਂ ਦੀ ਮੌਤ

ਸੰਯੁਕਤ ਰਾਸ਼ਟਰ ਵਿਚ ਭਾਰਤ ਦੇ ਸਥਾਈ ਪ੍ਰਤੀਨਿਧੀ ਅਤੇ ਰਾਜਦੂਤ ਟੀ.ਐਸ. ਤਿਰੁਮੂਰਤੀ ਨੇ ਸੋਮਵਾਰ ਰਾਤ ਨੂੰ ਸੁਰੱਖਿਆ ਪ੍ਰੀਸ਼ਦ ਦੀ ਐਮਰਜੈਂਸੀ ਬੈਠਕ ਵਿਚ ਕਿਹਾ, ‘ਅਸੀਂ ਯੂਕ੍ਰੇਨ ਦੀ ਪੂਰਬੀ ਸਰਹੱਦ ’ਤੇ ਹੋ ਰਹੀਆਂ ਗਤੀਵਿਧੀਆਂ ਅਤੇ ਰੂਸੀ ਸੰਘ ਵੱਲੋਂ ਇਸ ਸਬੰਧ ਵਿਚ ਕੀਤੇ ਗਏ ਐਲਾਨ ਸਮੇਤ ਯੂਕ੍ਰੇਨ ਸਬੰਧੀ ਘਟਨਾਕ੍ਰਮ ’ਤੇ ਨਜ਼ਰ ਰੱਖੀ ਹੋਈ ਹੈ।’ ਉਨ੍ਹਾਂ ਕਿਹਾ, ‘ਰੂਸੀ ਸੰਘ ਨਾਲ ਲੱਗੀ ਯੂਕ੍ਰੇਨ ਦੀ ਸਰਹੱਦ ’ਤੇ ਵਧਦਾ ਤਣਾਅ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਨ੍ਹਾਂ ਚੀਜ਼ਾਂ ਨਾਲ ਖੇਤਰ ਦੀ ਸ਼ਾਂਤੀ ਅਤੇ ਸੁਰੱਖਿਆ ਪ੍ਰਭਾਵਿਤ ਹੋ ਸਕਦੀ ਹੈ।’

ਇਹ ਵੀ ਪੜ੍ਹੋ: ਕੈਨੇਡਾ ’ਚ ਵਿਰੋਧ ਪ੍ਰਦਰਸ਼ਨ ਨੂੰ ਪਈ ਠੱਲ੍ਹ, ਪਰ ਰਾਜਨੀਤੀ ਨੂੰ ਕਰ ਸਕਦੈ ਪ੍ਰਭਾਵਿਤ

ਭਾਰਤ ਨੇ ਇਸ ਦੇ ਨਾਲ ਹੀ ਸਾਰੇ ਪੱਖਾਂ ਨੂੰ ਸੰਜਮ ਵਰਤਣ ਦੀ ਅਪੀਲ ਵੀ ਕੀਤੀ। ਤਿਰੁਮੂਰਤੀ ਨੇ ਕਿਹਾ, ‘ਸਾਰੇ ਦੇਸ਼ਾਂ ਦੇ ਵੈਧ ਸੁਰੱਖਿਆ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਤਣਾਅ ਨੂੰ ਘੱਟ ਕਰਨਾ ਅਤੇ ਇਸ ਖੇਤਰ ਅਤੇ ਉਸ ਦੇ ਬਾਹਰ ਲੰਬੇ ਸਮੇਂ ਲਈ ਸ਼ਾਂਤੀ ਅਤੇ ਸਥਿਰਤਾ ਸਥਾਪਤ ਕਰਨਾ ਪਹਿਲੀ ਤਰਜੀਹ ਹੈ।’

ਇਹ ਵੀ ਪੜ੍ਹੋ: Omicron ਅਤੇ Delta ਤੋਂ ਬਾਅਦ ਆਇਆ ਕੋਰੋਨਾ ਦਾ ਨਵਾਂ ਵੇਰੀਐਂਟ Deltacron, ਇਸ ਦੇਸ਼ 'ਚ ਮਿਲੇ ਮਾਮਲੇ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


author

cherry

Content Editor

Related News