ਘਰ ਵਿੱਚੋਂ ਇੱਕੋ ਪਰਿਵਾਰ ਦੇ ਪੰਜ ਜੀਆਂ ਦੀਆਂ ਮਿਲੀਆਂ ਲਾਸ਼ਾਂ, ਇਲਾਕੇ ''ਚ ਦਹਿਸ਼ਤ ਦਾ ਮਾਹੌਲ
Thursday, Aug 21, 2025 - 10:58 AM (IST)

ਨੈਸ਼ਨਲ ਡੈਸਕ : ਹੈਦਰਾਬਾਦ ਦੇ ਮਹਿਬੂਬਨਗਰ ਇਲਾਕੇ ਦੇ ਮਕਥਾ 'ਚ ਇੱਕ ਪਰਿਵਾਰ ਦੇ ਪੰਜ ਮੈਂਬਰਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਘਰ ਦੇ ਅੰਦਰ ਮਿਲੀਆਂ। ਮ੍ਰਿਤਕਾਂ ਦੀ ਪਛਾਣ ਲਕਸ਼ਮਈਆ (60), ਵੈਂਕਟੱਮਾ (55), ਅਨਿਲ (32), ਕਵਿਤਾ (24) ਅਤੇ ਇੱਕ ਦੋ ਸਾਲ ਦੇ ਬੱਚੇ ਵਜੋਂ ਹੋਈ ਹੈ। ਪੁਲਸ ਨੂੰ ਸ਼ੱਕ ਹੈ ਕਿ ਇਹ ਖੁਦਕੁਸ਼ੀ ਦਾ ਮਾਮਲਾ ਹੋ ਸਕਦਾ ਹੈ, ਹਾਲਾਂਕਿ ਸਹੀ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਨੇ ਕਿਹਾ, 'ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।' ਸਥਾਨਕ ਲੋਕਾਂ ਦੇ ਅਨੁਸਾਰ, ਇਹ ਸਾਰੇ ਕਰਨਾਟਕ ਦੇ ਗੁਲਬਰਗਾ ਜ਼ਿਲ੍ਹੇ ਦੇ ਸੇਦਮ ਮੰਡਲ ਦੇ ਰੰਜੋਲੀ ਦੇ ਰਹਿਣ ਵਾਲੇ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8