ਮਹਾਰਾਸ਼ਟਰ ’ਚ ਫਾਹੇ ਨਾਲ ਲਟਕੀਆਂ ਮਿਲੀਆਂ ਪਤੀ-ਪਤਨੀ ਦੀਆਂ ਲਾਸ਼ਾਂ

Tuesday, Nov 23, 2021 - 01:07 PM (IST)

ਮਹਾਰਾਸ਼ਟਰ ’ਚ ਫਾਹੇ ਨਾਲ ਲਟਕੀਆਂ ਮਿਲੀਆਂ ਪਤੀ-ਪਤਨੀ ਦੀਆਂ ਲਾਸ਼ਾਂ

ਠਾਣੇ (ਭਾਸ਼ਾ)- ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ ਖੇਤਰ ’ਚ 30 ਸਾਲਾ ਵਿਅਕਤੀ ਅਤੇ ਉਸ ਦੀ ਪਤਨੀ ਦੀਆਂ ਲਾਸ਼ਾਂ ਘਰ ’ਚ ਫਾਹੇ ਨਾਲ ਲਟਕੀਆਂ ਮਿਲੀਆਂ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਉਲਹਾਸਨਗਰ ਥਾਣੇ ਦੇ ਇਕ ਅਧਿਾਕਰੀ ਨੇ ਦੱਸਿਆ ਕਿ ਇਹ ਮਾਮਲਾ ਪਹਿਲੀ ਨਜ਼ਰ ਖ਼ੁਦਕੁਸ਼ੀ ਦਾ ਪ੍ਰਤੀਤ ਹੋ ਰਿਹਾ ਹੈ, ਕਿਉਂਕਿ ਕੋਰੋਨਾ ਮਹਾਮਾਰੀ ਕਾਰਨ ਵਿਅਕਤੀ ਨੂੰ ਕਾਰੋਬਾਰ ’ਚ ਵੱਡਾ ਘਾਟਾ ਹੋਇਆ ਸੀ।

ਇਹ ਵੀ ਪੜ੍ਹੋ : ਲਾੜਾ ਬਾਰਾਤ ਲੈ ਕੇ ਨਹੀਂ ਆਇਆ ਤਾਂ ਲਾੜੀ ਨੇ ਸਹੁਰੇ ਘਰ ਜਾ ਕੇ ਦਿੱਤਾ ਧਰਨਾ

ਉਨ੍ਹਾਂ ਦੱਸਿਆ ਕਿ ਸਚਿਨ ਸੁਤਾਰ ਅਤੇ ਉਸ ਦੀ ਪਤਨੀ ਸ਼ਰਵਰੀ (28) ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਸ਼ਹਿਰ ਫਾਟਕ ਇਲਾਕੇ ਸਥਿਤ ਆਪਣੇ ਘਰ ’ਚ ਫਾਹੇ ਨਾਲ ਲਟਕੇ ਮਿਲੇ। ਅਧਿਕਾਰੀ ਨੇ ਦੱਸਿਆ ਕਿ ਜੋੜੇ ਦੇ 2 ਪੁੱਤਰ ਹਨ, ਜਿਨ੍ਹਾਂ ਦੀ ਉਮਰ 5 ਅਤੇ 6 ਸਾਲ ਹੈ। ਅਧਿਕਾਰੀ ਅਨੁਸਾਰ ਮ੍ਰਿਤਕ ਦੇ ਗੁਆਂਢੀਆਂ ਨੇ ਪੁਲਸ ਨੂੰ ਦੱਸਿਆ ਕਿ ਸਚਿਨ ਦਾ ਫਰਨੀਚਰ ਦਾ ਵਪਾਰ ਸੀ ਅਤੇ ਇਸ ’ਚ ਉਸ ਨੂੰ ਘਾਟਾ ਹੋਇਆ ਸੀ। ਉਸ ਦੀ ਪਤਨੀ ਘਰੇਲੂ ਸਹਾਇਕਾ ਦੇ ਰੂਪ ’ਚ ਕੰਮ ਕਰਦੀ ਸੀ। ਪੁਲਸ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : ਵੱਡੀ ਰਾਹਤ : ਦੇਸ਼ ’ਚ 543 ਦਿਨਾਂ ਬਾਅਦ ਕੋਰੋਨਾ ਦੇ ਸਭ ਤੋਂ ਘੱਟ ਮਾਮਲੇ ਆਏ ਸਾਹਮਣੇ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

DIsha

Content Editor

Related News