ਰਾਜਸਥਾਨ ’ਚ ਦਿਲ ਕੰਬਾਊ ਵਾਰਦਾਤ; ਮਾਂ ਅਤੇ ਦੋ ਬੱਚਿਆਂ ਦੀਆਂ ਲਟਕਦੀਆਂ ਲਾਸ਼ਾਂ ਮਿਲੀਆਂ

Sunday, Feb 13, 2022 - 04:09 PM (IST)

ਰਾਜਸਥਾਨ ’ਚ ਦਿਲ ਕੰਬਾਊ ਵਾਰਦਾਤ; ਮਾਂ ਅਤੇ ਦੋ ਬੱਚਿਆਂ ਦੀਆਂ ਲਟਕਦੀਆਂ ਲਾਸ਼ਾਂ ਮਿਲੀਆਂ

ਜੈਪੁਰ (ਭਾਸ਼ਾ)— ਰਾਜਸਥਾਨ ਦੇ ਬਾਂਸਵਾੜਾ ਜ਼ਿਲ੍ਹੇ ਦੇ ਅੰਬਾਪੁਰਾ ਥਾਣਾ ਖੇਤਰ ’ਚ ਸ਼ਨੀਵਾਰ ਰਾਤ ਇਕ ਕਮਰੇ ’ਚੋਂ ਵਿਆਹੁਤਾ ਅਤੇ ਉਸ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਫਾਹੇ ਨਾਲ ਲਟਕਦੀਆਂ ਮਿਲੀਆਂ। ਪੁਲਸ ਮੁਤਾਬਕ ਘਟਨਾ ਦੇ ਸਮੇਂ ਪਤੀ ਘਰ ’ਚ ਮੌਜੂਦ ਨਹੀਂ ਸੀ। ਤਿੰਨਾਂ ਦੀਆਂ ਲਾਸ਼ਾਂ ਫਾਹੇੇ ਤੋਂ ਉਤਾਰ ਕੇ ਪੁਲਸ ਨੂੰ ਸੂਚਿਤ ਕੀਤਾ ਗਿਆ। ਪਰਿਵਾਰ ਮੁਤਾਬਕ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਵਿਆਹੁਤਾ ਨੇ ਪਹਿਲਾਂ ਆਪਣੇ ਦੋ ਬੱਚਿਆਂ ਦਾ ਕਤਲ ਕੀਤਾ ਹੋਵੇਗਾ ਫਿਰ ਖ਼ੁਦ ਫਾਹਾ ਲਾ ਕੇ ਜਾਨ ਦੇ ਦਿੱਤੀ ਹੋਵੇਗੀ। 

ਥਾਣਾ ਅਧਿਕਾਰੀ ਗਜਵੀਰ ਸਿੰਘ ਨੇ ਐਤਵਾਰ ਨੂੰ ਦੱਸਿਆ ਕਿ ਮਿ੍ਰਤਕਾਂ ਦੀ ਪਛਾਣ ਸਾਧਨਾ (32), ਗੀਤਾ (6) ਅਤੇ ਅਮਿਤ (4) ਦੇ ਰੂਪ ਵਿਚ ਹੋਈ ਹੈ। ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਪਰਿਵਾਰ ਨੂੰ ਸੌਂਪ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਪਹਿਲੀ ਨਜ਼ਰ ’ਚ ਇਹ ਮਾਮਲਾ ਪਰਿਵਾਰਕ ਕਲੇਸ਼ ਦਾ ਪ੍ਰਤੀਤ ਹੋ ਰਿਹਾ ਹੈ। ਮਿ੍ਰਤਕਾ ਦੇ ਪਰਿਵਾਰ ਵਲੋਂ ਉਸ ਦੇ ਪਤੀ ਅਤੇ ਸਹੁਰੇ ਖ਼ਿਲਾਫ ਉਸ ਨੂੰ ਤੰਗ-ਪਰੇਸ਼ਾਨ ਕਰਨ ਦਾ ਮਾਮਲਾ ਦਰਜ ਕਰਵਾਇਆ ਗਿਆ ਹੈ। ਥਾਣਾ ਅਧਿਕਾਰੀ ਮੁਤਾਬਕ ਦਰਜ ਰਿਪੋਰਟ ਦੇ ਆਧਾਰ ’ਤੇ ਦੋਸ਼ੀ ਪਤੀ ਨੂੰ ਹਿਰਾਸਤ ’ਚ ਲੈ ਕੇ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਇਸ ਸਬੰਧ ਵਿਚ ਸਾਰੀਆਂ ਦਿਸ਼ਾਵਾਂ ਵਿਚ ਜਾਂਚ ਜਾਰੀ ਹੈ।


author

Tanu

Content Editor

Related News