ਹਿਸਾਰ ''ਚ ਪ੍ਰੋਫੈਸਰ ਤੇ ਉਨ੍ਹਾਂ ਦੀ ਧੀ ਦੀ ਲਾਸ਼ ਬਰਾਮਦ, ਗਲੇ ''ਤੇ ਮਿਲੇ ਕੱਟ ਦੇ ਨਿਸ਼ਾਨ

03/11/2024 1:45:56 AM

ਚੰਡੀਗੜ੍ਹ - ਹਰਿਆਣਾ ਦੇ ਹਿਸਾਰ ਜ਼ਿਲ੍ਹੇ 'ਚ ਐਤਵਾਰ ਸ਼ਾਮ ਨੂੰ ਇਕ ਪ੍ਰੋਫੈਸਰ ਅਤੇ ਉਨ੍ਹਾਂ ਦੀ 8 ਸਾਲਾ ਧੀ ਦੀਆਂ ਲਾਸ਼ਾਂ ਯੂਨੀਵਰਸਿਟੀ ਕੈਂਪਸ 'ਚ ਸਥਿਤ ਉਨ੍ਹਾਂ ਦੇ ਦਫ਼ਤਰ 'ਚ ਮਿਲੀਆਂ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਮ੍ਰਿਤਕ ਦੀ ਪਛਾਣ ਸੰਦੀਪ ਗੋਇਲ (35) ਵਜੋਂ ਹੋਈ ਹੈ, ਜੋ ਹਿਸਾਰ ਦੀ ਲਾਲਾ ਲਾਜਪਤ ਰਾਏ ਯੂਨੀਵਰਸਿਟੀ ਆਫ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿੱਚ ਕੰਮ ਕਰਦੇ ਸਨ। ਗੋਇਲ ਅਤੇ ਉਨ੍ਹਾਂ ਦਾ ਪਰਿਵਾਰ ਯੂਨੀਵਰਸਿਟੀ ਕੈਂਪਸ ਵਿੱਚ ਰਹਿ ਰਿਹਾ ਸੀ। ਪੁਲਸ ਨੇ ਦੱਸਿਆ ਕਿ ਮ੍ਰਿਤਕਾਂ ਦੇ ਗਲੇ ਵੱਢੇ ਹੋਏ ਮਿਲੇ ਹਨ ਅਤੇ ਉਨ੍ਹਾਂ ਦੀਆਂ ਲਾਸ਼ਾਂ ਗੋਇਲ ਦੇ ਦਫ਼ਤਰ ਤੋਂ ਬਰਾਮਦ ਕੀਤੀਆਂ ਗਈਆਂ ਹਨ। ਇੱਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਗੋਇਲ ਦਾ ਡਿਪ੍ਰੈਸ਼ਨ ਦਾ ਇਲਾਜ ਚੱਲ ਰਿਹਾ ਸੀ। ਪੁਲਸ ਨੇ ਦੱਸਿਆ ਕਿ ਸਾਰੇ ਪਹਿਲੂਆਂ ਨੂੰ ਧਿਆਨ 'ਚ ਰੱਖ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ - ਗੈਂਗਸਟਰ ਕਾਲਾ ਜਠੇੜੀ ਦੇ ਵਿਆਹ ਤੋਂ ਪਹਿਲਾਂ ਦਿੱਲੀ ਤੋਂ 5 ਸ਼ਾਰਪ ਸ਼ੂਟਰ ਗ੍ਰਿਫ਼ਤਾਰ, ਵੱਡੀ ਵਾਰਦਾਤ ਨੂੰ ਦੇਣਾ ਸੀ ਅੰਜਾਮ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Inder Prajapati

Content Editor

Related News