ਮਾਪਿਆਂ ਨੇ ਕੁਆਰੀ ਗਰਭਵਤੀ ਧੀ ਦਾ ਗਲ਼ਾ ਘੁੱਟ ਕੇ ਕੀਤਾ ਕਤਲ, ਫਿਰ ਨਦੀ 'ਚ ਸੁੱਟੀ ਲਾਸ਼

Sunday, Aug 27, 2023 - 03:39 PM (IST)

ਮਾਪਿਆਂ ਨੇ ਕੁਆਰੀ ਗਰਭਵਤੀ ਧੀ ਦਾ ਗਲ਼ਾ ਘੁੱਟ ਕੇ ਕੀਤਾ ਕਤਲ, ਫਿਰ ਨਦੀ 'ਚ ਸੁੱਟੀ ਲਾਸ਼

ਮੁਜ਼ੱਫਰਨਗਰ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਦੇ ਸ਼ਾਹਪੁਰ ਥਾਣਾ ਖੇਤਰ 'ਚ ਇਕ ਜੋੜੇ ਵਲੋਂ ਆਪਣੀ ਕੁਆਰੀ ਗਰਭਵਤੀ ਧੀ ਦਾ ਗਲ਼ਾ ਘੁੱਟ ਕੇ ਕਤਲ ਕਰਨ ਅਤੇ ਉਸ ਦੀ ਲਾਸ਼ ਨਦੀ 'ਚ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਕ ਪੁਲਸ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਮਾਮਲੇ 'ਚ ਮੁਲਜ਼ਮ ਮਾਤਾ-ਪਿਤਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਧਿਕਾਰੀ ਅਨੁਸਾਰ ਸ਼ਾਹਪੁਰ ਥਾਣਾ ਖੇਤਰ ਦੇ ਗੋਇਲਾ ਪਿੰਡ 'ਚ ਸ਼ਨੀਵਾਰ ਨੂੰ ਬਿਜੇਂਦਰ ਅਤੇ ਉਸ ਦੀ ਪਤਨੀ ਕੁਸੁਮ ਨੇ ਆਪਣੀ ਕੁਆਰੀ ਗਰਭਵਤੀ ਧੀ (19) ਦਾ ਗਲ਼ਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਬਾਅਦ 'ਚ ਲਾਸ਼ ਨਦੀ 'ਚ ਸੁੱਟ ਦਿੱਤੀ। ਅਧਿਕਾਰੀ ਅਨੁਸਾਰ ਕਤਲ ਇਸ ਲਈ ਕੀਤਾ ਗਿਆ, ਕਿਉਂਕਿ ਕੁੜੀ ਨੇ ਆਪਣੇ ਪ੍ਰੇਮੀ ਰਾਹੁਲ ਖ਼ਿਲਾਫ਼ ਅਦਾਲਤ 'ਚ ਬਿਆਨ ਦਰਜ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ। ਪੁਲਸ ਸੁਪਰਡੈਂਟ ਸੰਜੀਵ ਸੁਮਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਬਿਜੇਂਦਰ ਅਤੇ ਕੁਸੁਮ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾ ਕਰ ਲਿਆ ਗਿਆ ਹੈ। 

ਇਹ ਵੀ ਪੜ੍ਹੋ : ਦਰਦਨਾਕ ਹਾਦਸਾ! ਪਟਾਕਾ ਫੈਕਟਰੀ 'ਚ ਧਮਾਕੇ ਨਾਲ 7 ਲੋਕਾਂ ਦੀ ਮੌਤ

ਸੁਮਨ ਅਨੁਸਾਰ, ਕੁੜੀ ਦੇ ਲਾਪਤਾ ਹੋਣ ਦੀ ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚੀ ਅਤੇ ਮਾਤਾ-ਪਿਤਾ ਤੋਂ ਪੁੱਛ-ਗਿੱਛ ਕੀਤੀ। ਐੱਸ.ਪੀ. ਅਨੁਸਾਰ ਪੁੱਛ-ਗਿੱਛ 'ਚ ਮਾਤਾ-ਪਿਤਾ ਨੇ ਕਬੂਲ ਕੀਤਾ ਕਿ ਉਨ੍ਹਾਂ ਨੇ ਆਪਣੀ ਧੀ ਦਾ ਗਲ਼ਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਫਿਰ ਉਸ ਦੀ ਲਾਸ਼ ਕੋਲ ਦੀ ਨਦੀ 'ਚ ਸੁੱਟ ਦਿੱਤੀ। ਸੁਮਨ ਨੇ ਦੱਸਿਆ ਕਿ ਦੋਸ਼ੀਆਂ ਦੀ ਨਿਸ਼ਾਨਦੇਹੀ 'ਤੇ ਕੁੜੀ ਦੀ ਲਾਸ਼ ਬਰਾਮਦ ਕਰ ਲਈ ਗਈ ਅਤੇ ਉਸ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਪੁਲਸ ਅਨੁਸਾਰ ਕੁੜੀ ਇਕ ਸਾਲ ਪਹਿਲਾਂ ਪਿੰਡ ਦੇ ਹੀ ਰਹਿਣ ਵਾਲੇ ਆਪਣੇ ਪ੍ਰੇਮੀ ਰਾਹੁਲ ਨਾਲ ਦੌੜ ਗਈ ਸੀ। ਉਸ ਨੇ ਦੱਸਿਆ ਕਿ ਪੁਲਸ ਨੇ ਰਾਹੁਲ ਦੇ ਕਬਜ਼ੇ 'ਚੋਂ ਕੁੜੀ ਨੂੰ ਬਰਾਮਦ ਕਰਨ ਤੋਂ ਬਾਅਦ ਉਸ ਖ਼ਿਲਾਫ਼ ਅਗਾ ਅਤੇ ਜਬਰ ਜ਼ਿਨਾਹ ਦਾ ਮਾਮਲਾ ਦਰਜ ਕੀਤਾ ਸੀ। ਰਾਹੁਲ ਇਸ ਸਮੇਂ ਜੇਲ੍ਹ 'ਚ ਬੰਦ ਹੈ। ਅਗਵਾ ਦੇ ਮਾਮਲੇ 'ਚ ਗਵਾਹੀ ਲਈ ਅਦਾਲਤ 'ਚ 26 ਅਗਸਤ ਦੀ ਤਾਰੀਖ਼ ਤੈਅ ਸੀ। ਪੁਲਸ ਅਨੁਸਾਰ, ਮਾਤਾ-ਪਿਤਾ ਨੇ ਕੁੜੀ ਨੂੰ ਅਗਵਾ ਦੇ ਮਾਮਲੇ 'ਚ ਸਮਰਥਨ 'ਚ ਆਪਣੇ ਬਿਆਨ ਦਰਜ ਕਰਨ ਲਈ ਕਿਹਾ ਸੀ ਪਰ ਉਸ ਨੇ ਰਾਹੁਲ ਖ਼ਿਲਾਫ਼ ਬਿਆਨ ਦਰਜ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਨਾਰਾਜ਼ ਹੋ ਕੇ ਮਾਤਾ-ਪਿਤਾ ਨੇ ਉਸ ਦਾ ਕਤਲ ਕਰ ਦਿੱਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News