ਸੰਸਦ ’ਚ ਵਿਸ਼ੇਸ਼ ਡੂੰਘਾਈ ਨਾਲ ਸਮੀਖਿਆ ਨੂੰ ਲੈ ਕੇ ਡੈੱਡਲਾਕ ਬਰਕਰਾਰ
Saturday, Aug 02, 2025 - 10:39 AM (IST)

ਨਵੀਂ ਦਿੱਲੀ - ਬਿਹਾਰ ਵਿਚ ਵੋਟਰ ਸੂਚੀ ਦੇ ਵਿਸ਼ੇਸ਼ ਡੂੰਘਾਈ ਨਾਲ ਸਮੀਖਿਆ (ਐੱਸ. ਆਈ. ਆਰ.) ਦੇ ਮੁੱਦੇ ’ਤੇ ਸ਼ੁੱਕਰਵਾਰ ਨੂੰ ਲੋਕ ਸਭਾ ਵਿਚ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਵੱਲੋਂ ਕੀਤੇ ਗਏ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਇਕ ਵਾਰ ਮੁਲਤਵੀ ਹੋਣ ਤੋਂ ਬਾਅਦ ਦੁਬਾਰਾ ਸੋਮਵਾਰ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਐੱਸ. ਆਈ. ਆਰ. ਦੇ ਮੁੱਦੇ ’ਤੇ ਹੀ ਪਹਿਲਾਂ ਸਵੇਰੇ 11.03 ਵਜੇ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਸੀ।
ਪੜ੍ਹੋ ਇਹ ਵੀ - ਕਿਸਾਨਾਂ ਲਈ ਵੱਡੀ ਖ਼ਬਰ : ਅੱਜ ਖਾਤਿਆਂ 'ਚ ਆਉਣਗੇ 20ਵੀਂ ਕਿਸ਼ਤ ਦੇ 2-2 ਹਜ਼ਾਰ ਰੁਪਏ
ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਾਰਵਾਈ ਮੁਲਵਤੀ ਕਰਨ ਤੋਂ ਪਹਿਲਾਂ ਸ਼ੋਰ-ਸ਼ਰਾਬਾ ਕਰ ਰਹੇ ਮੈਂਬਰਾਂ ਨੂੰ ਕਿਹਾ ਕਿ ਜਨਤਾ ਨੇ ਤੁਹਾਨੂੰ ਇੰਨਾ ਵੱਡਾ ਮੌਕਾ ਦਿੱਤਾ ਹੈ, ਇਸਨੂੰ ਨਾਅਰੇਬਾਜ਼ੀ ਕਰ ਕੇ ਅਤੇ ਤਖ਼ਤੀਆਂ ਦਿਖਾ ਕੇ ਬਰਬਾਦ ਨਾ ਕਰੋ। ਸਦਨ ਦੀ ਕਾਰਵਾਈ ਇਕ ਵਾਰ ਮੁਲਤਵੀ ਹੋਣ ਤੋਂ ਬਾਅਦ ਦੁਪਹਿਰ 2 ਵਜੇ ਮੁੜ ਸ਼ੁਰੂ ਹੁੰਦਿਆਂ ਹੀ ਵਿਰੋਧੀ ਧਿਰ ਦੇ ਮੈਂਬਰ ਚੇਅਰ ਦੇ ਨੇੜੇ ਪਹੁੰਚ ਕੇ ‘ਐੱਸ. ਆਈ. ਆਰ. ਵਾਪਸ ਲਓ’ ਦੇ ਨਾਅਰੇ ਲਗਾਉਣ ਲੱਗੇ।
ਪੜ੍ਹੋ ਇਹ ਵੀ - 2, 3, 4, 5, 6, 7 ਅਗਸਤ ਨੂੰ ਇਨ੍ਹਾਂ ਥਾਵਾਂ 'ਤੇ ਪਵੇਗਾ ਭਾਰੀ ਮੀਂਹ, ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ
ਪ੍ਰਧਾਨਗੀ ਮੰਡਲ ਦੇ ਚੇਅਰਮੈਨ ਕ੍ਰਿਸ਼ਨਾ ਪ੍ਰਸਾਦ ਤੇਨੇਟੀ ਨੇ ਨਾਅਰੇਬਾਜ਼ੀ ਕਰ ਰਹੇ ਸੰਸਦ ਮੈਂਬਰਾਂ ਨੂੰ ਆਪਣੀਆਂ ਸੀਟਾਂ ’ਤੇ ਜਾਣ ਅਤੇ ਸਦਨ ਨੂੰ ਕੰਮ ਕਰਨ ਦੇਣ ਦੀ ਅਪੀਲ ਕੀਤੀ। ਪਰ ਜਦੋਂ ਹੰਗਾਮਾ ਜਾਰੀ ਰਿਹਾ, ਤਾਂ ਚੇਅਰਮੈਨ ਤੇਨੇਟੀ ਨੇ ਕੁਝ ਮਿੰਟਾਂ ਬਾਅਦ ਸਦਨ ਨੂੰ ਦਿਨ ਭਰ ਲਈ ਮੁਲਤਵੀ ਕਰ ਦਿੱਤਾ। ਇਸੇ ਤਰ੍ਹਾਂ ਰਾਜ ਸਭਾ ਵਿਚ ਵੀ ਐੱਸ. ਆਈ. ਆਰ. ਸਮੇਤ ਵੱਖ-ਵੱਖ ਮੁੱਦਿਆਂ ’ਤੇ ਵਿਰੋਧੀ ਧਿਰ ਦੇ ਮੈਂਬਰਾਂ ਦੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਸ਼ੁੱਕਰਵਾਰ ਨੂੰ ਇਕ ਵਾਰ ਮੁੜ ਮੁਲਤਵੀ ਕਰਨ ਤੋਂ ਬਾਅਦ ਦੁਪਹਿਰ 12.03 ਵਜੇ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ। ਉਪਰਲੇ ਸਦਨ ਵਿਚ ਹੰਗਾਮੇ ਕਾਰਨ ਅੱਜ ਵੀ ਜ਼ੀਰੋ ਆਵਰ ਅਤੇ ਪ੍ਰਸ਼ਨ ਕਾਲ ਨਹੀਂ ਹੋ ਸਕਿਆ।
ਪੜ੍ਹੋ ਇਹ ਵੀ - ਤੰਦੂਰੀ ਰੋਟੀਆਂ ਖਾਣ ਦੇ ਸ਼ੌਕੀਨ ਲੋਕ ਦੇਖ ਲੈਣ ਇਹ 'ਵੀਡੀਓ', ਆਉਣਗੀਆਂ ਉਲਟੀਆਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।