ਗੂੰਗੇ-ਬੋਲ਼ੇ ਸ਼ਖਸ ਨੇ 8 ਸਾਲਾ ਬੱਚੀ ਨਾਲ ਕੀਤਾ ਜਬਰ-ਜ਼ਨਾਹ
Monday, Apr 21, 2025 - 11:50 PM (IST)

ਕਟਨੀ–ਮੱਧ ਪ੍ਰਦੇਸ਼ ਦੇ ਕਟਨੀ ਜ਼ਿਲੇ ’ਚ ਇਕ ਗੂੰਗੇ-ਬੋਲ਼ੇ ਸ਼ਖਸ ਨੇ 8 ਸਾਲਾ ਇਕ ਬੱਚੀ ਨਾਲ ਕਥਿਤ ਤੌਰ ’ਤੇ ਜਬਰ-ਜ਼ਨਾਹ ਕੀਤਾ। ਪੁਲਸ ਮੁਤਾਬਕ ਇਹ ਘਟਨਾ ਐਤਵਾਰ ਨੂੰ ਧੀਮਾੜਖੇੜਾ ਥਾਣਾ ਖੇਤਰ ਦੇ ਇਕ ਪਿੰਡ ਵਿਚ ਵਾਪਰੀ। ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮਹਿਲਾ ਥਾਣਾ ਮੁਖੀ ਮੰਜੂ ਸ਼ਰਮਾ ਨੇ ਦੱਸਿਆ ਕਿ ਪੀੜਤਾ ਆਪਣੇ ਨਾਨਾ-ਨਾਨੀ ਨਾਲ ਰਹਿ ਰਹੀ ਸੀ। ਬੱਚੀ ਦੇ ਪਰਿਵਾਰਕ ਮੈਂਬਰਾਂ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ, ਜਿਸ ਤੋਂ ਬਾਅਦ ਮਾਮਲਾ ਦਰਜ ਕੀਤਾ ਗਿਆ।