ਝਾਰਖੰਡ ’ਚ ਗੂੰਗੀ ਤੇ ਬੋਲ਼ੀ ਔਰਤ ਨਾਲ ਜਬਰ-ਜ਼ਨਾਹ, ਭੀੜ ਨੇ ਮੁਲਜ਼ਮ ਦਾ ਘਰ ਫੂਕਿਆ
Wednesday, Dec 25, 2024 - 05:51 AM (IST)
ਧਨਬਾਦ - ਝਾਰਖੰਡ ਦੇ ਧਨਬਾਦ ਜ਼ਿਲੇ ਵਿਚ ਇਕ ਵਿਅਕਤੀ ਨੇ ਇਕ ਗੂੰਗੀ ਅਤੇ ਬੋਲ਼ੀ ਔਰਤ ਨਾਲ ਕਥਿਤ ਤੌਰ ’ਤੇ ਜਬਰ-ਜ਼ਨਾਹ ਕੀਤਾ, ਜਿਸ ਤੋਂ ਬਾਅਦ ਗੁੱਸੇ ਵਿਚ ਆਈ ਭੀੜ ਨੇ ਮੁਲਜ਼ਮ ਦੇ ਘਰ ਨੂੰ ਅੱਗ ਲਗਾ ਦਿੱਤੀ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਕਥਿਤ ਤੌਰ ’ਤੇ ਮੁਲਜ਼ਮ ਔਰਤ ਨੂੰ ਆਪਣੇ ਘਰ ਲੈ ਗਿਆ ਅਤੇ ਉਸ ਨਾਲ ਜਬਰ-ਜ਼ਨਾਹ ਕੀਤਾ।
ਪੀੜਤਾ ਨੇ ਆਪਣੇ ਮਾਤਾ-ਪਿਤਾ ਨੂੰ ਸੰਕੇਤਕ ਭਾਸ਼ਾ ਵਿਚ ਪੂਰੀ ਘਟਨਾ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਥਾਣੇ ਵਿਚ ਸ਼ਿਕਾਇਤ ਦਰਜ ਕਰਵਾਈ। ਇਸ ਖਬਰ ਦੇ ਫੈਲਦਿਆਂ ਹੀ ਸਥਾਨਕ ਲੋਕਾਂ ਨੇ ਮੁਲਜ਼ਮ ਦੇ ਘਰ ਦਾ ਘਿਰਾਓ ਕਰ ਲਿਆ ਅਤੇ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ।