ਹੋਲੀ ਤੋਂ ਪਹਿਲਾਂ ਮਾਲਾਮਾਲ ਹੋਣਗੇ ਕੇਂਦਰੀ ਮੁਲਾਜ਼ਮ! ਇੰਨੇ ਫੀਸਦੀ ਵਧੇਗਾ ਮਹਿੰਗਾਈ ਭੱਤਾ
Sunday, Feb 22, 2026 - 03:49 PM (IST)
ਨਵੀਂ ਦਿੱਲੀ : ਹੋਲੀ ਦੇ ਤਿਉਹਾਰ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਵੱਡੀ ਖੁਸ਼ਖਬਰੀ ਆ ਸਕਦੀ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਸਰਕਾਰ ਜਲਦੀ ਹੀ ਕੇਂਦਰ ਸਰਕਾਰ ਜਨਵਰੀ ਤੋਂ ਜੂਨ 2026 ਦੀ ਮਿਆਦ ਲਈ ਮਹਿੰਗਾਈ ਭੱਤੇ (DA) ਵਿੱਚ ਵਾਧੇ ਦਾ ਐਲਾਨ ਕਰ ਸਕਦੀ ਹੈ। ਜੇਕਰ ਪਿਛਲੇ 5 ਸਾਲਾਂ ਦੇ ਰੁਝਾਨਾਂ 'ਤੇ ਨਜ਼ਰ ਮਾਰੀਏ ਤਾਂ ਕੇਂਦਰ ਸਰਕਾਰ ਅਕਸਰ ਹੋਲੀ ਦੇ ਆਲੇ-ਦੁਆਲੇ ਡੀ.ਏ. ਵਾਧੇ ਦਾ ਤੋਹਫ਼ਾ ਦਿੰਦੀ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਨਵਾਂ ਵਾਧਾ 1 ਜਨਵਰੀ 2026 ਤੋਂ ਲਾਗੂ ਹੋ ਸਕਦਾ ਹੈ। ਇਸ ਫੈਸਲੇ ਨਾਲ ਲੱਖਾਂ ਮੁਲਾਜ਼ਮਾਂ ਦੀਆਂ ਤਨਖਾਹਾਂ ਅਤੇ ਪੈਨਸ਼ਨਰਾਂ ਦੀ ਪੈਨਸ਼ਨ ਵਿੱਚ ਸਿੱਧਾ ਇਜ਼ਾਫਾ ਹੋਵੇਗਾ।
ਇਹ ਵੀ ਪੜ੍ਹੋ : ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ ਸੈਨੀਟਾਈਜ਼ਰ ਪਾ ਕੇ ਲਾ 'ਤੀ ਅੱਗ
ਕੀ ਕਹਿੰਦਾ ਹੈ ਪਿਛਲੇ 5 ਸਾਲਾਂ ਦਾ ਰੁਝਾਨ?
ਪਿਛਲੀ ਵਾਰ ਜੁਲਾਈ-ਦਸੰਬਰ 2025 ਲਈ 1 ਅਕਤੂਬਰ ਨੂੰ ਡੀਏ ਵਿੱਚ 3 ਫੀਸਦੀ ਵਾਧਾ ਕੀਤਾ ਗਿਆ ਸੀ। ਕੇਂਦਰ ਸਰਕਾਰ ਸਾਲ ਵਿੱਚ ਦੋ ਵਾਰ (ਜਨਵਰੀ ਅਤੇ ਜੁਲਾਈ) ਡੀ.ਏ. ਵਿੱਚ ਸੋਧ ਕਰਦੀ ਹੈ। ਪਿਛਲੇ ਕੁਝ ਸਾਲਾਂ ਦੇ ਅੰਕੜੇ ਦੱਸਦੇ ਹਨ ਕਿ ਹੋਲੀ ਤੋਂ ਠੀਕ ਪਹਿਲਾਂ ਜਾਂ ਮਾਰਚ ਦੇ ਮਹੀਨੇ ਵਿੱਚ ਇਸ ਦਾ ਐਲਾਨ ਕੀਤਾ ਜਾਂਦਾ ਰਿਹਾ ਹੈ:
ਜੁਲਾਈ-ਦਸੰਬਰ 2025 : 1 ਅਕਤੂਬਰ ਨੂੰ ਡੀਏ ਵਿੱਚ 3 ਫੀਸਦੀ ਵਾਧਾ ਕੀਤਾ ਗਿਆ ਸੀ।
ਸਾਲ 2024: ਹੋਲੀ ਤੋਂ ਪਹਿਲਾਂ ਸਰਕਾਰ ਨੇ ਡੀ.ਏ. ਵਿੱਚ 4 ਫੀਸਦੀ ਦਾ ਵਾਧਾ ਕੀਤਾ ਸੀ।
ਸਾਲ 2023: ਮਾਰਚ ਮਹੀਨੇ ਵਿੱਚ ਹੀ ਮੁਲਾਜ਼ਮਾਂ ਨੂੰ 4 ਫੀਸਦੀ ਵਾਧੇ ਦਾ ਤੋਹਫ਼ਾ ਮਿਲਿਆ ਸੀ।
ਸਾਲ 2021 ਅਤੇ 2022: ਕੋਰੋਨਾ ਕਾਲ ਤੋਂ ਬਾਅਦ ਵੀ ਸਰਕਾਰ ਨੇ ਮਾਰਚ ਦੇ ਆਲੇ-ਦੁਆਲੇ ਹੀ ਭੱਤੇ ਵਧਾਉਣ ਦਾ ਫੈਸਲਾ ਲਿਆ ਸੀ।
ਇਹ ਵੀ ਪੜ੍ਹੋ : Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ ਲੱਤ, ਫਿਰ...
ਕਿੰਨਾ ਹੋ ਸਕਦਾ ਹੈ ਵਾਧਾ?
ਮਾਹਿਰਾਂ ਅਨੁਸਾਰ, AICPI (ਆਲ ਇੰਡੀਆ ਕੰਜ਼ਿਊਮਰ ਪ੍ਰਾਈਸ ਇੰਡੈਕਸ) ਦੇ ਅੰਕੜਿਆਂ ਨੂੰ ਦੇਖਦੇ ਹੋਏ ਇਸ ਵਾਰ ਵੀ ਮਹਿੰਗਾਈ ਭੱਤੇ ਵਿੱਚ 3 ਤੋਂ 4 ਫੀਸਦੀ ਦਾ ਵਾਧਾ ਹੋਣ ਦੀ ਸੰਭਾਵਨਾ ਹੈ। ਜੇਕਰ ਅਜਿਹਾ ਹੁੰਦਾ ਹੈ, ਤਾਂ ਕੇਂਦਰੀ ਮੁਲਾਜ਼ਮਾਂ ਦੀ ਮਾਸਿਕ ਤਨਖਾਹ ਅਤੇ ਪੈਨਸ਼ਨਰਾਂ ਦੀ ਪੈਨਸ਼ਨ ਵਿੱਚ ਚੰਗਾ ਉਛਾਲ ਦੇਖਣ ਨੂੰ ਮਿਲੇਗਾ।
ਇਹ ਵੀ ਪੜ੍ਹੋ : Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ ਵਾਲਾ ਖ਼ੁਲਾਸਾ
1 ਕਰੋੜ ਤੋਂ ਵੱਧ ਲੋਕਾਂ ਨੂੰ ਮਿਲੇਗਾ ਫਾਇਦਾ
ਸਰਕਾਰ ਦੇ ਇਸ ਫੈਸਲੇ ਨਾਲ ਕਰੀਬ 48 ਲੱਖ ਕੇਂਦਰੀ ਮੁਲਾਜ਼ਮਾਂ ਅਤੇ 67 ਲੱਖ ਪੈਨਸ਼ਨਰਾਂ ਨੂੰ ਸਿੱਧਾ ਫਾਇਦਾ ਹੋਵੇਗਾ। ਹੋਲੀ 'ਤੇ ਹੋਣ ਵਾਲਾ ਇਹ ਵਾਧਾ 1 ਜਨਵਰੀ 2026 ਤੋਂ ਲਾਗੂ ਮੰਨਿਆ ਜਾਵੇਗਾ, ਜਿਸ ਕਾਰਨ ਮੁਲਾਜ਼ਮਾਂ ਨੂੰ ਪਿਛਲੇ ਮਹੀਨਿਆਂ ਦਾ ਬਕਾਇਆ (Arrears) ਵੀ ਮਿਲ ਸਕਦਾ ਹੈ। ਫਿਲਹਾਲ ਮੁਲਾਜ਼ਮ ਜਥੇਬੰਦੀਆਂ ਨੂੰ ਸਰਕਾਰ ਦੇ ਅਧਿਕਾਰਤ ਐਲਾਨ ਦਾ ਬੇਸਬਰੀ ਨਾਲ ਇੰਤਜ਼ਾਰ ਹੈ। ਜੇਕਰ ਸਭ ਕੁਝ ਰੁਝਾਨਾਂ ਮੁਤਾਬਕ ਰਿਹਾ, ਤਾਂ ਅਗਲੇ ਕੁਝ ਦਿਨਾਂ ਵਿੱਚ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਇਸ 'ਤੇ ਮੋਹਰ ਲੱਗ ਸਕਦੀ ਹੈ।
ਇਹ ਵੀ ਪੜ੍ਹੋ : ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ ਨਵੇਂ ਨਿਯਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
