ਤਿੰਨ ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਸੀਐੱਮ ਵੱਲੋਂ ਮੁਆਵਜ਼ੇ ਦਾ ਐਲਾਨ

Sunday, Aug 11, 2024 - 05:57 PM (IST)

ਤਿੰਨ ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਸੀਐੱਮ ਵੱਲੋਂ ਮੁਆਵਜ਼ੇ ਦਾ ਐਲਾਨ

ਪਟਨਾ : ਮੁੱਖ ਮੰਤਰੀ ਨੀਤੀਸ਼ ਕੁਮਾਰ ਨੇ ਭੋਜਪੁਰ ਜ਼ਿਲ੍ਹੇ ਦੇ ਆਰਾ ਵਿਚ ਮਝੌਅ ਹਵਾਈ ਅੱਡੇ ਦੇ ਕੋਲ ਗਹਿਰੇ ਟੋਏ ਵਿਚ ਨਹਾਉਣ ਦੌਰਾਨ ਡੁੱਬ ਕੇ ਤਿੰਨ ਨੌਜਵਾਨਾਂ ਦੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਹਾਦਸਾ ਬਹੁਤ ਦੁਖਦ ਹੈ।

ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 4-4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਮੁਹੱਈਆ ਕਰਵਾਉਣ ਦਾ ਹੁਕਮ ਦਿੱਤਾ ਹੈ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਇਸ ਦੁੱਖ ਦੀ ਘੜੀ ਵਿਚ ਹੌਸਲਾ ਰੱਖਣ ਦੀ ਸ਼ਕਤੀ ਪ੍ਰਦਾਨ ਕਰਨ ਦੀ ਭਗਵਾਨ ਅੱਗੇ ਪ੍ਰਾਰਥਨਾ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨੋ ਬੱਚੇ ਸਵੇਰੇ ਕ੍ਰਿਕਟ ਖੇਡਣ ਲਈ ਹਵਾਈ ਅੱਡਾ ਇਲਾਕੇ ਵਿਚ ਗਏ ਸਨ। ਕ੍ਰਿਕਟ ਖੇਡਣ ਤੋਂ ਬਾਅਦ ਤਿੰਨੋਂ ਦੋਸਤ ਨਹਾਉਣ ਦੇ ਲਈ ਪਾਣੀ ਵਿਚ ਦਾਖਲ ਹੋਏ। ਦੇਖਦੇ ਹੀ ਦੇਖਦੇ ਤਿੰਨੋਂ ਦੋਸਤ ਗਹਿਰੇ ਪਾਣੀ ਵਿਚ ਚਲੇ ਗਏ, ਜਿਸ ਕਾਰਨ ਉਨ੍ਹਾਂ ਦੀ ਡੁੱਬ ਕੇ ਮੌਤ ਹੋ ਗਈ।
 


author

Baljit Singh

Content Editor

Related News