ਨਦੀ 'ਚ ਨਹਾਉਣ ਗਏ 7 ਨੌਜਵਾਨਾਂ ਦੀ ਮੌਤ, ਇੱਕੋ ਚਿਖਾ 'ਤੇ ਹੋਇਆ ਸਸਕਾਰ, ਧਾਹਾਂ ਮਾਰ ਰੋਇਆ ਸਾਰਾ ਪਿੰਡ

Monday, Aug 12, 2024 - 12:03 PM (IST)

ਰਾਜਸਥਾਨ : ਰਾਜਸਥਾਨ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ ਭਰਤਪੁਰ ਜ਼ਿਲ੍ਹੇ ਵਿੱਚ ਐਤਵਾਰ ਨੂੰ ਬਾਂਗੰਗਾ ਨਦੀ ਵਿੱਚ ਨਹਾਉਣ ਗਏ ਸੱਤ ਨੌਜਵਾਨਾਂ ਦੀ ਡੁੱਬਣ ਕਾਰਨ ਮੌਤ ਹੋ ਗਈ। ਜਦੋਂ ਸੱਤ ਨੌਜਵਾਨਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਪਿੰਡ ਪੁੱਜੀਆਂ ਤਾਂ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਵਿੱਚ ਚੀਕ-ਚਿਹਾੜਾ ਮੱਚ ਗਿਆ। ਸੱਤ ਮ੍ਰਿਤਕਾਂ ਦਾ ਇਕੱਠੇ ਸਸਕਾਰ ਕੀਤਾ ਗਿਆ, ਜਿਸ ਨਾਲ ਸਾਰਿਆਂ ਦੀਆਂ ਅੱਖਾਂ ਵਿੱਚ ਹੰਝੂ ਆ ਗਏ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦਾ ਮਾਹੌਲ ਹੈ। ਇਸ ਦੌਰਾਨ ਕਿਸੇ ਵੀ ਘਰ ਵਿੱਚ ਚੁੱਲ੍ਹਾ ਨਹੀਂ ਜਗਿਆ। 

ਇਹ ਵੀ ਪੜ੍ਹੋ - ਰੱਖੜੀ ਤੋਂ ਪਹਿਲਾਂ ਭੈਣਾਂ ਨੂੰ ਮਿਲੇਗਾ ਵੱਡਾ ਤੋਹਫ਼ਾ, ਅੱਜ ਆਉਣਗੇ ਖਾਤਿਆਂ 'ਚ ਪੈਸੇ

ਦੱਸ ਦੇਈਏ ਕਿ ਇਹ ਘਟਨਾ ਬਿਆਨਾ ਉਪਮੰਡਲ ਦੇ ਪਿੰਡ ਪਿਡਾਵਾਲੀ ਨੇੜੇ ਬੰਗੰਗਾ ਨਦੀ 'ਚ ਵਾਪਰੀ, ਜਿੱਥੇ ਬਰਸਾਤੀ ਪਾਣੀ ਨਾਲ ਭਰੇ ਟੋਏ 'ਚ ਨਹਾਉਣ ਗਏ ਸ੍ਰੀਨਗਰ ਪਿੰਡ ਦੇ 7 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਜਿਸ ਨੇ ਵੀ ਇਸ ਬਾਰੇ ਸੁਣਿਆ ਉਹ ਦੰਗ ਰਹਿ ਗਿਆ। ਜਦੋਂ ਲਾਸ਼ਾਂ ਪਿੰਡ ਪੁੱਜੀਆਂ ਤਾਂ ਪਿੰਡ ਵਾਸੀ ਅਤੇ ਰਿਸ਼ਤੇਦਾਰ ਆਪਣੀਆਂ ਅੱਖਾਂ ਵਿੱਚੋਂ ਹੰਝੂ ਨਾ ਰੋਕ ਸਕੇ। ਔਰਤਾਂ ਨੇ ਚੀਕ-ਚੀਕ ਕੇ ਰੌਲਾ ਪਾਇਆ ਤੇ ਪਰਿਵਾਰਕ ਮੈਂਬਰ ਬੇਹੋਸ਼ ਹੋ ਗਏ।

ਇਹ ਵੀ ਪੜ੍ਹੋ - ਵੱਡੀ ਵਾਰਦਾਤ: ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਗਲਾ ਵੱਢ ਕੇ ਕਤਲ, ਫੈਲੀ ਸਨਸਨੀ

ਸਾਰੇ ਸੱਤ ਨੌਜਵਾਨਾਂ ਦਾ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਹਿੰਦੂ ਰੀਤੀ-ਰਿਵਾਜਾਂ ਅਨੁਸਾਰ ਇਕੱਠਿਆਂ ਸਸਕਾਰ ਕੀਤਾ ਗਿਆ। ਜਦੋਂ ਸਾਰਿਆਂ ਦਾ ਇਕੱਠੇ ਹੋ ਕੇ ਅੰਤਿਮ ਸੰਸਕਾਰ ਹੋਇਆ ਤਾਂ ਪਰਿਵਾਰਕ ਮੈਂਬਰਾਂ ਨੇ ਇੱਕ ਦੂਜੇ ਨੂੰ ਜੱਫੀ ਪਾ ਕੇ ਰੋਣਾ ਸ਼ੁਰੂ ਕਰ ਦਿੱਤਾ। ਮਰਨ ਵਾਲੇ ਨੌਜਵਾਨਾਂ ਦੀ ਪਛਾਣ ਪਵਨ (20), ਸੌਰਭ (14), ਭੂਪੇਂਦਰ (18), ਸ਼ਾਂਤਨੂ (18), ਲੱਖੀ (20), ਪਵਨ (22) ਅਤੇ ਗੌਰਵ (16) ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਜ਼ਿਲ੍ਹਾ ਕੁਲੈਕਟਰ ਡਾ: ਅਮਿਤ ਯਾਦਵ ਨੇ ਮੌਕੇ 'ਤੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ - ਜੋੜੇ ਨੇ Swiggy ਤੋਂ ਆਰਡਰ ਕੀਤਾ ਮੰਗਣੀ ਦਾ ਪੂਰਾ ਖਾਣਾ, ਵੱਡਾ Order ਦੇਖ ਕੰਪਨੀ ਨੇ ਦਿੱਤਾ ਅਜਿਹਾ ਰਿਐਕਸ਼ਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News