ਸ਼੍ਰੀਨਗਰ ''ਚ ''ਕੋਰੋਨਾ'' ਨਾਲ ਬਜ਼ੁਰਗ ਔਰਤ ਦੀ ਮੌਤ
Tuesday, Apr 28, 2020 - 06:21 PM (IST)

ਸ਼੍ਰੀਨਗਰ (ਭਾਸ਼ਾ)— ਸ਼੍ਰੀਨਗਰ 'ਚ ਮੰਗਲਵਾਰ ਭਾਵ ਅੱਜ ਇਕ 80 ਸਾਲਾ ਬਜ਼ੁਰਗ ਔਰਤ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ। ਜੰਮੂ-ਕਸ਼ਮੀਰ ਵਿਚ ਇਸ ਬੀਮਾਰੀ ਕਾਰਨ ਜਾਨ ਗਵਾਉਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 8 ਹੋ ਗਈ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਔਰਤ ਸ਼ੂਗਰ ਅਤੇ ਬਲੱਡ ਪ੍ਰੈੱਸ਼ਰ ਤੋਂ ਪੀੜਤ ਸੀ। ਇਸ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਕੋਰੋਨਾ ਕਾਰਨ ਹੁਣ ਤਕ 8 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ 'ਚ 3 ਔਰਤਾਂ ਸ਼ਾਮਲ ਹਨ। ਜੰਮੂ-ਕਸ਼ਮੀਰ 'ਚ ਹੁਣ ਤੱਕ ਕੋਰੋਨਾ ਵਾਇਰਸ ਦੇ ਕੁੱਲ 546 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 164 ਮਰੀਜ਼ ਠੀਕ ਹੋ ਚੁੱਕੇ ਹਨ।
ਦੱਸਣਯੋਗ ਹੈ ਕਿ ਦੇਸ਼ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ 29,435 ਤੱਕ ਪਹੁੰਚ ਗਈ ਹੈ। ਹੁਣ ਤੱਕ 934 ਲੋਕ ਇਸ ਮਹਾਂਮਾਰੀ ਨਾਲ ਆਪਣੀ ਜਾਨ ਗਵਾ ਚੁੱਕੇ ਹਨ। ਇਸ ਵਾਇਰਸ ਤੋਂ 6868 ਲੋਕ ਇਸ ਬੀਮਾਰੀ ਨਾਲ ਠੀਕ ਹੋ ਚੁੱਕੇ ਹਨ। ਬੀਤੇ 24 ਘੰਟਿਆਂ ਵਿਚ 62 ਲੋਕਾਂ ਦੀ ਮੌਤ ਹੋਈ ਅਤੇ 1543 ਨਵੇਂ ਮਾਮਲੇ ਸਾਹਮਣੇ ਆਏ ਹਨ।