ਵੰਦੇ ਭਾਰਤ ਐਕਸਪ੍ਰੈੱਸ ਨਾਲ ਹਾਦਸਿਆਂ ਦਾ ਸਿਲਸਿਲਾ ਜਾਰੀ, ਹੁਣ ਔਰਤ ਦੀ ਹੋਈ ਦਰਦਨਾਕ ਮੌਤ
Tuesday, Nov 08, 2022 - 11:03 PM (IST)
ਨੈਸ਼ਨਲ ਡੈਸਕ : ਗੁਜਰਾਤ ਦੇ ਆਨੰਦ ਰੇਲਵੇ ਸਟੇਸ਼ਨ ਨੇੜੇ ਮੰਗਲਵਾਰ ਨੂੰ ਮੁੰਬਈ ਜਾ ਰਹੀ ਸੈਮੀ-ਹਾਈ-ਸਪੀਡ ਵੰਦੇ ਭਾਰਤ ਐਕਸਪ੍ਰੈੱਸ ਰੇਲਗੱਡੀ ਦੀ ਲਪੇਟ 'ਚ ਆਉਣ ਨਾਲ 54 ਸਾਲਾ ਔਰਤ ਦੀ ਮੌਤ ਹੋ ਗਈ। ਇਹ ਜਾਣਕਾਰੀ ਸਾਂਝੀ ਕਰਦਿਆਂ ਰੇਲਵੇ ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪੀੜਤ ਦੀ ਪਛਾਣ ਬੀਟ੍ਰਾਈਸ ਆਰਚੀਬਾਲਡ ਪੀਟਰ ਵਜੋਂ ਹੋਈ ਹੈ।
ਉਨ੍ਹਾਂ ਦੱਸਿਆ ਕਿ ਹਾਦਸਾ ਸ਼ਾਮ 4:37 ਵਜੇ ਵਾਪਰਿਆ ਅਤੇ ਔਰਤ ਉਸ ਸਮੇਂ ਟਰੈਕ ਪਾਰ ਕਰ ਰਹੀ ਸੀ। ਉਨ੍ਹਾਂ ਦੱਸਿਆ ਕਿ ਅਹਿਮਦਾਬਾਦ ਦੀ ਰਹਿਣ ਵਾਲੀ ਪੀਟਰ ਆਨੰਦ 'ਚ ਕਿਸੇ ਰਿਸ਼ਤੇਦਾਰ ਨੂੰ ਮਿਲਣ ਜਾ ਰਹੀ ਸੀ। ਰੇਲਗੱਡੀ ਗਾਂਧੀਨਗਰ ਕੈਪੀਟਲ ਸਟੇਸ਼ਨ ਤੋਂ ਮੁੰਬਈ ਸੈਂਟਰਲ ਜਾ ਰਹੀ ਸੀ। ਅਧਿਕਾਰੀ ਨੇ ਦੱਸਿਆ ਕਿ ਆਨੰਦ 'ਚ ਰੇਲਗੱਡੀ ਦਾ ਕੋਈ ਸਟਾਪੇਜ ਨਹੀਂ ਹੈ, ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - PM ਮੋਦੀ ਨੇ G20 ਦੇ ਲੋਗੋ ਅਤੇ ਵੈੱਬਸਾਈਟ ਦਾ ਕੀਤਾ ਉਦਘਾਟਨ, ਕਿਹਾ- ਇਹ ਦੇਸ਼ ਲਈ ਮਾਣ ਦੀ ਗੱਲ
ਜ਼ਿਕਰਯੋਗ ਹੈ ਕਿ ਟਰੇਨ ਦਾ ਉਦਘਾਟਨ 30 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਸੀ। ਪਿਛਲੇ ਇਕ ਮਹੀਨੇ ਵਿਚ ਰੇਲ ਗੱਡੀ ਦੀ ਲਪੇਟ ਵਿਚ ਆ ਕੇ ਪਟੜੀਆਂ 'ਤੇ ਪਸ਼ੂਆਂ ਦੇ ਮਰਨ ਦੀਆਂ ਤਿੰਨ ਘਟਨਾਵਾਂ ਵਾਪਰੀਆਂ ਹਨ।