ਕੁੜੀ ਨਾਲ ਘਰੋਂ ਭੱਜੇ ਨੌਜਵਾਨ ਨੂੰ ਪੁਲਸ ਨੇ ਕੀਤਾ ਕਾਬੂ, ਹਿਰਾਸਤ ਦੌਰਾਨ ਹੋਈ ਮੌਤ; 5 ਮੁਲਾਜ਼ਮ ਮੁਅੱਤਲ
Saturday, May 27, 2023 - 03:35 AM (IST)
ਜੈਪੁਰ (ਭਾਸ਼ਾ): ਰਾਜਸਥਾਨ ਦੇ ਉਦੇਪੁਰ ਵਿਚ ਪੁਲਸ ਹਿਰਾਸਤ ਵਿਚ ਇਕ ਨੌਜਵਾਨ ਦੀ ਮੌਤ ਹੋਣ ਤੋਂ ਬਾਅਦ ਥਾਣਾ ਮੁਕੀ ਸਣੇ 5 ਪੁਲਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਦਕਿ ਬਾਕੀਆਂ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਕਰਨਾਟਕ 'ਚ ਅੱਜ ਹੋਵੇਗਾ ਮੰਤਰੀਮੰਡਲ ਦਾ ਵਿਸਥਾਰ, 24 ਵਿਧਾਇਕ ਲੈਣਗੇ ਹਲਫ਼
ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਦੇਵਰੋ ਦੇ ਖੀਰੀ ਦਾ ਰਹਿਣ ਵਾਲਾ ਸੁਰਿੰਦਰ ਸਿੰਘ ਦੇਵਰਾ (25) ਕਥਿਤ ਤੌਰ 'ਤੇ ਇਕ ਕੁੜੀ ਨਾਲ ਭੱਜ ਗਿਆ ਸੀ, ਜਿਸ ਤੋਂ ਬਾਅਦ ਕੁੜੀ ਦੇ ਪਰਿਵਾਰਕ ਮੈਂਬਰਾਂ ਨੇ ਉਸ ਖ਼ਿਲਾਫ਼ ਕਿਡਨੈਪਿੰਗ ਦਾ ਮਾਮਲਾ ਦਰਜ ਕਰਵਾਇਆ ਸੀ। ਰਾਜਸਥਾਨ ਪੁਲਸ ਦੀ ਇਕ ਟੀਮ ਦੇਵਰਾ ਨੂੰ ਗੁਜਰਾਤ ਤੋਂ ਹਿਰਾਸਤ ਵਿਚ ਲੈ ਕੇ ਉਦੇਪੂਰ ਦੇ ਗੋਗੁੰਦਾ ਥਾਣੇ ਲੈ ਆਈ ਸੀ। ਪੁੱਛਗਿੱਛ ਦੌਰਾਨ ਉਹ ਬੇਹੋਸ਼ ਹੋ ਗਿਆ ਸੀ ਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ ਸੀ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਤਿਹਾੜ ਜੇਲ੍ਹ 'ਚ ਇਕ ਹੋਰ ਮੌਤ, ਪਖਾਨੇ 'ਚ ਵਿਚਾਰ ਅਧੀਨ ਕੈਦੀ ਦੀ ਮਿਲੀ ਲਾਸ਼
ਰਾਜਸਥਾਨ ਦੇ DGP ਉਮੇਸ਼ ਮਿਸ਼ਰਾ ਨੇ ਇਕ ਬਿਆਨ ਵਿਚ ਕਿਹਾ ਕਿ ਪੁਲਸ ਥਾਣੇ ਦੇ ਸਾਰੇ ਅਧਿਕਾਰੀਆਂ ਨੂੰ ਪੁਲਸ ਲਾਈਨ ਵਿਚ ਟਰਾਂਸਫਰ ਕਰ ਦਿੱਤਾ ਗਿਆ ਹੈ, ਜਦਕਿ ਨਿਆਂਇਕ ਮੈਜੀਸਟ੍ਰੇਟ ਦੀ ਨਿਗਰਾਨੀ ਵਿਚ ਲਾਸ਼ ਦਾ ਪੋਸਟਮਾਰਟਮ ਕੀਤਾ ਗਿਆ ਹੈ। ਉਦੇਪੁਰ ਦੇ ਪੁਲਸ ਸੁਪਰੀਡੰਟ ਵਿਕਾਸ ਸ਼ਰਮਾ ਨੇ ਕਿਹਾ ਕਿ ਝਾੜੋਲ ਦੇ ਡੀ.ਐੱਸ.ਪੀ. ਜਤਿੰਦਰ ਸਿੰਘ ਮਾਮਲੇ ਦੀ ਜਾਂਚ ਕਰਨਗੇ।
ਨੋਟ - ਇਸ ਖ਼ਬਰ ਬਾਰੇ ਕੁਮੈਟ ਬਾਕਸ ਵਿਚ ਦਿਓ ਆਪਣੀ ਰਾਏ।