ਅਮਰਨਾਥ ਯਾਤਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

07/18/2018 12:22:39 PM

ਸ਼੍ਰੀਨਗਰ— ਜੰਮੂ ਕਸ਼ਮੀਰ ਸਥਿਤ ਪਵਿੱਤਰ ਅਮਰਨਾਥ ਗੁਫਾ ਦੇ ਦਰਸ਼ਨ ਲਈ ਗਏ ਇਕ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਦੱਸਣਾ ਚਾਹੁੰਦੇ ਹਾਂ ਕਿ ਹੁਣ ਤੱਕ ਇਸ ਯਾਤਰਾ ਦੌਰਾਨ 28 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਮੰਗਲਵਾਰ ਨੂੰ ਦਿੱਲੀ ਤੋਂ ਆਏ ਇਕ ਸ਼ਰਧਾਲੂ ਅਰੁਣ ਥਾਪਾ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਸ਼੍ਰੀਨਗਰ ਸਥਿਤ ਸ਼ੇਰੇ ਮੈਡੀਕਲ ਇੰਸਟੀਚਿਊਟ 'ਚ ਭਰਤੀ ਕਰਵਾਇਆ ਗਿਆ, ਜਿਸ ਤੋਂ ਬਾਅਦ ਬੁੱਧਵਾਰ ਨੂੰ ਉਸ ਦੀ ਮੌਤ ਹੋ ਗਈ।


Related News