ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਦਾ ਦਿਹਾਂਤ

Monday, Jan 17, 2022 - 01:08 PM (IST)

ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਦਾ ਦਿਹਾਂਤ

ਪਟਨਾ– ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਦੀ ਮੌਤ ਹੋਣ ਦੀ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ। ਭਾਈ ਰਜਿੰਦਰ ਸਿੰਘ 13 ਜਨਵਰੀ ਨੂੰ ਆਪਣੇ ਘਰ ’ਚ ਖ਼ੂਨ ਨਾਲ ਲਥਪਥ ਜ਼ਖ਼ਮੀ ਹਾਲਤ ’ਚ ਮਿਲੇ ਸਨ। ਉਨ੍ਹਾਂ ਦੀ ਧੌਣ ’ਤੇ ਸ਼ੱਕੀ ਹਾਲਤ ’ਚ ਕ੍ਰਿਪਾਨ ਨਾਲ ਵਾਰ ਕੀਤੇ ਗਏ ਸਨ। ਉਨ੍ਹਾਂ ਨੂੰ ਇਲਾਜ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਹਸਪਤਾਲ ਲਿਜਾਇਆ ਗਿਆ ਸੀ ਪਰ ਉਨ੍ਹਾਂ ਗੰਭੀਰ ਹਾਲਤ ਨੂੰ ਵੇਖਦਿਆਂ ਬਿਹਤਰ ਇਲਾਜ ਲਈ ਪਟਨਾ ਮੈਡੀਕਲ ਕਾਲਜ ਹਸਪਤਾਲ ਰੈਫਰ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ– ਬਿਹਾਰ: ਪ੍ਰਕਾਸ਼ ਪੁਰਬ ਮਨਾ ਕੇ ਪੰਜਾਬ ਪਰਤ ਰਹੇ ਸਿੱਖ ਸ਼ਰਧਾਲੂਆਂ ਨਾਲ ਝੜਪ, ਕਈ ਜ਼ਖ਼ਮੀ

ਭਾਈ ਰਜਿੰਦਰ ਸਿੰਘ ਦਾ ਉਦੋਂ ਤੋਂ ਪਟਨਾ ਮੈਡੀਕਲ ਕਾਲਜ ਹਸਪਤਾਲ ’ਚ ਇਲਾਜ ਚੱਲ ਰਿਹਾ ਸੀ। ਬੀਤੀ ਰਾਜ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਗ੍ਰੰਥੀ ਭਾਈ ਰਜਿੰਦਰ ਸਿੰਘ ਦੀ ਮੌਤ ਦੀ ਪੁਸ਼ਟੀ ਡਾਕਟਰਾਂ ਅਤੇ ਉਨ੍ਹਾਂ ਨੇ ਪਰਿਵਾਰ ਵਾਲਿਆਂ ਨੇ ਕੀਤੀ। ਭਾਈ ਸਾਹਿਬ ਦੀ ਮੌਤ ਨਾਲ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਅਤੇ ਸਿੱਖ ਜਗਤ ਵਿੱਚ ਸੋਗ ਦੀ ਲਹਿਰ ਛਾ ਗਈ ਹੈ। 

ਇਹ ਵੀ ਪੜ੍ਹੋ– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਸ਼ਹੂਰ ਕੱਥਕ ਡਾਂਸਰ ਬਿਰਜੂ ਮਹਾਰਾਜ ਦੇ ਦਿਹਾਂਤ 'ਤੇ ਸੋਗ ਪ੍ਰਗਟ ਕੀਤਾ


author

Rakesh

Content Editor

Related News