ਕਾਰ ਸਿਖਦਿਆਂ ਇਕੱਠਿਆਂ ਡੁੱਬੀਆਂ 3 ਪੀੜ੍ਹੀਆਂ, ਪਿਓ, ਪੁੱਤ ਤੇ ਪੋਤੇ ਦੀ ਮੌਤ, ਘਟਨਾ ਦੇਖ ਸਹਿਮੇ ਲੋਕ

Monday, Aug 12, 2024 - 06:49 PM (IST)

ਕਾਰ ਸਿਖਦਿਆਂ ਇਕੱਠਿਆਂ ਡੁੱਬੀਆਂ 3 ਪੀੜ੍ਹੀਆਂ, ਪਿਓ, ਪੁੱਤ ਤੇ ਪੋਤੇ ਦੀ ਮੌਤ, ਘਟਨਾ ਦੇਖ ਸਹਿਮੇ ਲੋਕ

ਜੈਪੁਰ (ਭਾਸ਼ਾ) - ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲ੍ਹੇ ਦੇ ਟਿੱਬੀ ਥਾਣਾ ਖੇਤਰ ਵਿੱਚ ਉਸ ਸਮੇਂ ਹਫ਼ਤਾ-ਦਫ਼ੜੀ ਮੱਚ ਗਈ, ਜਦੋਂ ਸੋਮਵਾਰ ਸਵੇਰੇ ਇੱਕ ਕਾਰ ਇੰਦਰਾ ਗਾਂਧੀ ਨਹਿਰ ਵਿੱਚ ਅਚਾਨਕ ਡਿੱਗ ਗਈ। ਇਸ ਹਾਦਸੇ ਵਿਚ ਕਾਰ ਸਵਾਰ ਪਿਤਾ, ਪੁੱਤਰ ਅਤੇ ਪੋਤੇ ਦੀ ਪਾਣੀ ਵਿਚ ਡੁੱਬਣ ਕਾਰਨ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਪੁਲਸ ਨੇ ਦੱਸਿਆ ਕਿ ਸੋਮਵਾਰ ਸਵੇਰੇ ਰਾਠੀ ਖੇੜਾ ਤਲਵਾੜਾ ਝੀਲ ਨੇੜੇ ਕਾਰ ਬੇਕਾਬੂ ਹੋ ਕੇ ਇੰਦਰਾ ਗਾਂਧੀ ਨਹਿਰ 'ਚ ਜਾ ਡਿੱਗੀ। 

ਇਹ ਵੀ ਪੜ੍ਹੋ - ਦਿਲ ਦਹਿਲਾ ਦੇਣ ਵਾਲੀ ਘਟਨਾ : ਅਵਾਰਾ ਕੁੱਤੇ ਨੇ ਛੇ ਮਹੀਨੇ ਦੀ ਬੱਚੀ ਨੂੰ ਨੋਚ-ਨੋਚ ਵੱਢਿਆ

ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਮਰਗੂਬ ਆਲਮ (48), ਉਸ ਦੇ ਪੁੱਤਰ ਮੁਹੰਮਦ ਸਾਨੀਬ ਅਲੀ (16) ਅਤੇ ਪੋਤੇ ਮੁਹੰਮਦ ਹਸਨੈਨ (3) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਾਦਸਾ ਕਾਰ ਸਿੱਖਦੇ ਸਮੇਂ ਵਾਪਰਿਆ ਸੀ। ਦੂਜੇ ਪਾਸੇ ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ - ਕਲਯੁੱਗੀ ਪਿਓ ਨੇ ਦੋ ਧੀਆਂ ਨੂੰ ਵਾਲਾਂ ਤੋਂ ਫੜ ਸੜਕ 'ਤੇ ਬੁਰੀ ਤਰ੍ਹਾਂ ਕੁੱਟਿਆ, ਵੀਡੀਓ ਵਾਇਰਲ, ਹੈਰਾਨ ਕਰੇਗੀ ਵਜ੍ਹਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News