ਵੱਡੀ ਖ਼ਬਰ: ਸ਼ੰਭੂ ਬਾਰਡਰ 'ਤੇ ਤਾਇਨਾਤ ਇਕ ਹੋਰ ਪੁਲਸ ਮੁਲਾਜ਼ਮ ਦੀ ਮੌਤ

Tuesday, Feb 20, 2024 - 08:28 PM (IST)

ਵੱਡੀ ਖ਼ਬਰ: ਸ਼ੰਭੂ ਬਾਰਡਰ 'ਤੇ ਤਾਇਨਾਤ ਇਕ ਹੋਰ ਪੁਲਸ ਮੁਲਾਜ਼ਮ ਦੀ ਮੌਤ

ਨੈਸ਼ਨਲ ਡੈਸਕ — ਸ਼ੰਭੂ ਬਾਰਡਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼ੰਭੂ ਬਾਰਡਰ 'ਤੇ ਡਿਊਟੀ 'ਤੇ ਤਾਇਨਾਤ ਇਕ ਹੋਰ ਪੁਲਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਹਰਿਆਣਾ ਪੁਲਸ ਦੇ ਏਐਸਆਈ ਕੌਸ਼ਲ ਕੁਮਾਰ ਦੀ ਤਬੀਅਤ ਅਚਾਨਕ ਵਿਗੜ ਗਈ। ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਕਿਸਾਨਾਂ ਦੇ ਧਰਨੇ ਨੂੰ ਰੋਕਣ ਲਈ ਪਿਛਲੇ ਇੱਕ ਹਫ਼ਤੇ ਤੋਂ ਸ਼ੰਭੂ ਬਾਰਡਰ 'ਤੇ ਤਾਇਨਾਤ ਸੀ। ਇਸ ਤੋਂ ਪਹਿਲਾਂ ਵੀ ਇੱਕ ਪੁਲਸ ਮੁਲਾਜ਼ਮ ਦੀ ਸਿਹਤ ਖਰਾਬ ਹੋਣ ਕਾਰਨ ਮੌਤ ਹੋ ਗਈ ਸੀ।

ਰਿਪੋਰਟ ਅਨੁਸਾਰ ਕਿਸਾਨ ਅੰਦੋਲਨ ਦੌਰਾਨ ਘੱਗਰ ਦਰਿਆ ਨੇੜੇ ਪੁਲ ਹੇਠਾਂ ਏਐਸਆਈ ਕੌਸ਼ਲ ਕੁਮਾਰ ਦੀ ਡਿਊਟੀ ਲਗਾਈ ਗਈ ਸੀ। 56 ਸਾਲਾ ਕੌਸ਼ਲ ਕੁਮਾਰ ਯਮੁਨਾਨਗਰ ਜ਼ਿਲ੍ਹੇ ਦੇ ਪਿੰਡ ਕਾਂਜੀਵਾਸ ਦੇ ਰਹਿਣ ਵਾਲੇ ਸਨ ਅਤੇ ਅੰਬਾਲਾ ਵਿੱਚ ਅਕਾਊਂਟ ਬ੍ਰਾਂਚ ਵਿੱਚ ਕੰਮ ਕਰਦੇ ਸਨ। ਉਨ੍ਹਾਂ ਦੀ ਮੌਤ ਦੀ ਖ਼ਬਰ ਨਾਲ ਹਰਿਆਣਾ ਪੁਲਸ ਅਤੇ ਉਨ੍ਹਾਂ ਦੇ ਪਰਿਵਾਰ ਵਿਚ ਸੋਗ ਦਾ ਮਾਹੌਲ ਹੈ। 

ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼ੰਭੂ ਬਾਰਡਰ 'ਤੇ ਪਾਣੀਪਤ ਜੀਆਰਪੀ 'ਚ ਤਾਇਨਾਤ ਖਰਖੌਦਾ ਦੇ ਵਾਰਡ 10 ਦੇ ਰਹਿਣ ਵਾਲੇ ਸਬ ਇੰਸਪੈਕਟਰ ਹੀਰਾਲਾਲ ਦੀ ਮੌਤ ਹੋ ਗਈ ਸੀ। ਉਨ੍ਹਾਂ ਦੀ ਮੌਤ ਸਿਹਤ ਖਰਾਬ ਹੋਣ ਕਾਰਨ ਹੋਈ ਸੀ।


author

Inder Prajapati

Content Editor

Related News