NEET ਦੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਵਿਦਿਆਰਥੀ ਦੀ ਭੇਤਭਰੀ ਹਾਲਤ ''ਚ ਮੌਤ

Monday, Aug 26, 2024 - 04:18 PM (IST)

NEET ਦੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਵਿਦਿਆਰਥੀ ਦੀ ਭੇਤਭਰੀ ਹਾਲਤ ''ਚ ਮੌਤ

ਹਮੀਰਪੁਰ - ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਵਿੱਚ ਸਥਿਤ ਇੱਕ ਕੋਚਿੰਗ ਇੰਸਟੀਚਿਊਟ ਦੇ ਵਿਦਿਆਰਥੀ ਦੀ ਇਮਾਰਤ ਦੀ ਤੀਜੀ ਮੰਜ਼ਿਲ ਤੋਂ ਡਿੱਗ ਕੇ ਭੇਤਭਰੇ ਹਾਲਾਤ ਵਿੱਚ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਦੀ ਸੂਚਨਾ ਮੌਕੇ 'ਤੇ ਪਹੁੰਚੀ ਪੁਲਸ ਵਲੋਂ ਸੋਮਵਾਰ ਨੂੰ ਦਿੱਤੀ ਗਈ ਹੈ। ਪੁਲਸ ਨੇ ਦੱਸਿਆ ਕਿ ਇਹ ਘਟਨਾ ਐਤਵਾਰ ਰਾਤ ਦੀ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ ਢਿੱਡ ਦਰਦ ਹੋਣ 'ਤੇ ਹਸਪਤਾਲ ਪੁੱਜੀ 13 ਸਾਲਾ ਕੁੜੀ, ਟਾਇਲਟ 'ਚ ਦਿੱਤਾ ਬੱਚੀ ਨੂੰ ਜਨਮ, ਸਭ ਦੇ ਉੱਡੇ ਹੋਸ਼

ਉਹਨਾਂ ਨੇ ਦੱਸਿਆ ਕਿ ਵਿਦਿਆਰਥੀ ਬਿਲਾਸਪੁਰ ਜ਼ਿਲ੍ਹੇ ਦੇ ਹਟਵਾਰ ਇਲਾਕੇ ਦਾ ਰਹਿਣ ਵਾਲਾ ਸੀ ਅਤੇ ਹਮੀਰਪੁਰ ਦੇ ਇੱਕ ਕੋਚਿੰਗ ਇੰਸਟੀਚਿਊਟ ਵਿੱਚ ਪੜ੍ਹਦਿਆਂ NEET ਦੀ ਪ੍ਰੀਖਿਆ ਦੀ ਤਿਆਰੀ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਖ਼ੁਦਕੁਸ਼ੀ ਦਾ ਮਾਮਲਾ ਹੈ, ਹਾਦਸਾ ਹੈ ਜਾਂ ਇਸ ਵਿੱਚ ਕੋਈ ਸਾਜ਼ਿਸ਼ ਹੈ। ਹਮੀਰਪੁਰ ਦੇ ਐੱਸਪੀ ਭਗਤ ਸਿੰਘ ਠਾਕੁਰ ਨੇ ਦੱਸਿਆ ਕਿ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਵਿਦਿਆਰਥੀ ਦੇ ਮਾਪਿਆਂ ਨੇ ਸਾਜ਼ਿਸ਼ ਦਾ ਦੋਸ਼ ਲਾਇਆ ਹੈ ਅਤੇ ਉਨ੍ਹਾਂ ਦੇ ਪੁੱਤਰ ਦੀ ਮੌਤ ਦੀ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ ਦਾਜ 'ਚ ਨਹੀਂ ਦਿੱਤੇ 2 ਲੱਖ ਤੇ ਫਰਿੱਜ, ਸਹੁਰਿਆਂ ਨੇ ਕਰ 'ਤਾ ਨਵੀ-ਵਿਆਹੀ ਕੁੜੀ ਦਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News