ਮੁੱਖ ਮੰਤਰੀ ਦੇ ਦੇਹਾਂਤ ਤੋਂ ਬਾਅਦ ਸਿਆਸੀ ਆਗੂਆਂ ਨੇ ਜਤਾਇਆ ਦੁੱਖ

03/17/2019 9:51:01 PM

ਪਣਜੀ— ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਦੇ ਦੇਹਾਂਤ ਤੋਂ ਬਾਅਦ ਪੂਰਾ ਦੇਸ਼ ਸੋਗ 'ਚ ਡੁੱਬ ਗਿਆ ਹੈ। ਸਭ ਤੋਂ ਪਹਿਲਾਂ ਮਨੋਹਰ ਪਾਰੀਕਰ ਦੇ ਦੇਹਾਂਤ ਦੀ ਸੂਚਨਾ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਦਿੱਤੀ ਗਈ ਸੀ। ਇਸ ਦੇ ਨਾਲ ਹੀ ਦੇਸ਼ ਦੀਆਂ ਵੱਡੀਆਂ ਸਿਆਸੀ ਹਸਤੀਆਂ ਨੇ ਉਨ੍ਹਾਂ ਦੇ ਦੇਹਾਂਤ 'ਤੇ ਦੁੱਖ ਜ਼ਾਹਿਰ ਕਰਨਾ ਸ਼ੁਰੂ ਕਰ ਦਿੱਤਾ।

ਰਾਸ਼ਟਰਪਤੀ ਰਾਮਨਾਥ ਕੋਵਿੰਦ


ਦੇਸ਼ ਦੇ ਰਾਸ਼ਟਰਪਤੀ ਰਾਮਨਾਖ ਕੋਵਿੰਦ ਨੇ ਹੀ ਸਭ ਤੋਂ ਪਹਿਲਾਂ ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਦੇ ਦਿਹਾਂ ਦੀ ਸੂਚਨਾ ਦਿੱਤੀ ਹੈ। ਉਨ੍ਹਾਂ ਨੇ ਇਸ ਦੌਰਾਨ ਦੁੱਖ ਜ਼ਾਹਿਰ ਕਰਦਿਆਂ ਕਿਹਾ ਕਿ ਮੈਨੂੰ ਬੜੇ ਦੁੱਖ ਨਾਲ ਦੱਸਣਾ ਪੈ ਰਿਹਾ ਹੈ ਕਿ ਮੁੱਖ ਮੰਤਰੀ ਮਨੋਹਰ ਪਾਰੀਕਰ ਦਾ ਦੇਹਾਂਤ ਹੋ ਗਿਆ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ


ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਮੁੱਖ ਮੰਤਰੀ ਮਨੋਹਰ ਪਾਰੀਕਰ ਦੇ ਦਿਹਾਂਤ 'ਤੇ ਦੁੱਖ ਜਤਾਇਆ ਹੈ। ਉਨ੍ਹਾਂ ਕਿਹਾ ਕਿ ਪਾਰੀਕਰ ਇਕ ਨਿਵੇਕਲੇ ਆਗੂ ਸਨ। ਉਨ੍ਹਾਂ ਵਲੋਂ ਕੀਤੀ ਗਈ ਸੇਵਾ ਪੀੜੀਆਂ ਤੱਕ ਯਾਦ ਰੱਖੀ ਜਾਵੇਗੀ। ਉਨ੍ਹਾਂ ਦੇ ਦੇਹਾਂਤ ਦਾ ਗਹਿਰਾ ਦੁੱਖ ਹੈ। ਮੇਰੀ ਹਮਦਰਦੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਹੈ।

ਕੇਂਦਰੀ ਮੰਤਰੀ ਵੀ.ਕੇ. ਸਿੰਘ


ਇਸ ਦੌਰਾਨ ਕੇਂਦਰੀ ਮੰਤਰੀ ਵੀ.ਕੇ. ਸਿੰਘ ਨੇ ਵੀ ਮਨੋਹਰ ਪਾਰੀਕਰ ਦੇ ਦੇਹਾਂਤ 'ਤੇ ਦੁੱਖ ਜਤਾਇਆ ਤੇ ਇਕ ਟਵੀਟ ਉਨ੍ਹਾਂ ਕਿਹਾ ਕਿ ਮਨੋਹਰ ਪਾਰੀਕਰ ਦੇ ਦੇਹਾਂਤ ਨਾਲ ਖਾਲੀ ਹੋਈ ਥਾਂ ਨੂੰ ਕਦੇ ਨਹੀਂ ਭਰਿਆ ਜਾ ਸਕਦਾ ਹੈ। ਭਾਰਤ ਨੇ ਅੱਜ ਇਕ ਮਹਾਨ ਸਪੂਤ ਗੁਆ ਦਿੱਤਾ ਹੈ।

ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ

ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਪਾਰੀਕਰ ਦੇ ਦੇਹਾਂਤ 'ਤੇ ਦੁੱਖ ਜਤਾਇਆ ਹੈ।

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ


ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਮਨੋਹਰ ਪਾਰੀਕਰ ਦੇ ਦੇਹਾਂਤ 'ਤੇ ਦੁੱਖ ਵਿਅਕਤ ਕੀਤਾ ਹੈ। ਉਨ੍ਹਾਂ ਆਪਣੇ ਟਵੀਟ 'ਚ ਕਿਹਾ ਕਿ ਮੈਂ ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਦੇ ਦੇਹਾਂਤ ਬਾਰੇ ਸੁਣ ਕੇ ਦੁਖੀ ਹਾਂ, ਜੋ ਕਿ ਲੰਬੇ ਸਮੇਂ ਤੋਂ ਬੀਮਾਰ ਸਨ। ਉਹ ਗੋਆ ਦੇ ਪੁੱਤਰ ਸਨ। ਮੇਰੀ ਹਮਦਰਦੀ ਉਨ੍ਹਾਂ ਦੇ ਪਰਿਵਾਰ ਦੇ ਨਾਲ ਹੈ।

ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ


ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਮਨੋਹਰ ਪਾਰੀਕਰ ਦੇ ਦੇਹਾਂਤ 'ਤੇ ਦੁੱਖ ਵਿਅਕਤ ਕਰਦੇ ਹੋਏ ਕਿਹਾ ਕਿ ਮੇਰੇ ਪਿਆਰੇ ਮਿੱਤਰ ਤੇ ਗੋਆ ਦੇ ਮੁੱਖ ਮੰਤਰੀ ਸ਼੍ਰੀ ਮਨੋਹਰ ਪਾਰੀਕਰ ਦੇ ਦੇਹਾਂਤ ਨਾਲ ਗਹਿਰਾ ਦੁੱਖ ਹੋਇਆ ਹੈ। ਉਹ ਆਪਣੀ ਇਮਾਨਦਾਰੀ ਤੇ ਸਾਦਗੀ ਲਈ ਜਾਣੇ ਜਾਂਦੇ ਸਨ। ਉਨ੍ਹਾਂ ਨੇ ਬੜੀ ਲਗਨ ਨਾਲ ਦੇਸ਼ ਤੇ ਹੋਆ ਸੂਬੇ ਦੀ ਸੇਵਾ ਕੀਤਾ। ਉਨ੍ਹਾਂ ਦੇ ਪਰਿਵਾਰ ਲਈ ਮੇਰੀ ਪੂਰੀ ਹਮਦਰਦੀ ਹੈ।

ਭਾਜਪਾ ਪ੍ਰਧਾਨ ਅਮਿਤ ਸ਼ਾਹ
 

ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਕਿ ਮਨੋਹਰ ਪਾਰੀਕਰ ਜੀ ਦੀ ਦੇਹਾਂਤ ਬੇਹੱਦ ਦੁਖਦ ਹੈ। ਰਾਸ਼ਟਰ ਨੇ ਇਕ ਸੱਚਾ ਦੇਸ਼ਭਗਤ ਗੁਆ ਦਿੱਤਾ ਹੈ, ਜਿਸ ਨਾਲ ਬਿਨਾਂ ਸਵਾਰਥ ਆਪਣਾ ਪੂਰਾ ਜੀਵਨ ਦੇਸ਼ ਤੇ ਵਿਚਾਰਧਾਰਾ ਨੂੰ ਸਮਰਪਿਤ ਕਰ ਦਿੱਤਾ ਹੈ। ਪਾਰੀਕਰ ਜੀ ਦੀ ਆਪਣੇ ਲੋਕਾਂ ਤੇ ਡਿਊਟੀਆਂ ਪ੍ਰਤੀ ਵਚਨਬੱਧਤਾ ਮਿਸਾਲੀ ਸੀ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ

 

ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਪਾਰੀਕਰ ਦੇ ਦੇਹਾਂਤ 'ਤੇ ਦੁੱਖ ਵਿਅਕਤ ਕੀਤਾ ਹੈ। ਉਨ੍ਹਾਂ ਨੇ ਲਿੱਖਿਆ ਕਿ ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਜੀ ਦੇ ਦਿਹਾਂਤ ਦੀ ਖਬਰ ਸੁਣ ਕੇ ਬਹੁਤ ਦੁੱਖ ਹੋਇਆ। ਉਹ ਸਿਆਸਤ 'ਚ ਸਾਦਗੀ ਦੇ ਪ੍ਰਤੀਕ ਸਨ। ਹੁਣ ਉਹ ਸਾਡੇ ਨਾਲ ਨਹੀਂ ਹਨ। ਉਨ੍ਹਾਂ ਦਾ ਪਰਿਵਾਰ ਇਸ ਦੁੱਖ ਦੀ ਘੜੀ 'ਚ ਹੌਂਸਲਾ ਰੱਖੇ। ਉਨ੍ਹਾਂ ਦੇ ਨਾਲ ਪ੍ਰਾਰਥਨਾ ਕਰੋ।

ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ

 

ਮਨੋਹਰ ਪਾਰੀਕਰ ਦੇ ਦੇਹਾਂਤ ਤੋਂ ਬਾਅਦ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਟਵੀਟ ਕਰਕੇ ਕਿਹਾ ਕਿ ਮਨੋਹਰ ਪਾਰੀਕਰ ਜੀ ਦੇ ਦੇਹਾਂਤ ਦਾ ਸਮਾਚਾਰ ਸੁਣ ਕੇ ਬਹੁਤ ਦੁੱਖ ਹੋਇਆ। ਹਾਲਾਂਕਿ ਉਹ ਬਹੁਤ ਸਮੇਂ ਤੋਂ ਬੀਮਾਰ ਸਨ ਤਾਂ ਵੀ ਮਨ ਇਸ ਦੇ ਲਈ ਤਿਆਰ ਨਹੀਂ ਸੀ ਕਿ ਉਹ ਸਾਨੂੰ ਇੰਨੀ ਜਲਦੀ ਛੱਡ ਜਾਣਗੇ। ਮੇਰੇ ਲਈ ਉਹ ਭਰਾ ਵਾਂਗ ਸਨ।

 

 


Baljit Singh

Content Editor

Related News