ਕਾਨਪੁਰ ''ਚ ਗੰਗਾ ''ਚ ਡੁੱਬਣ ਕਾਰਨ ਤਿੰਨ ਦੀ ਮੌਤ

05/24/2017 9:53:33 PM

ਕਾਨਪੁਰ— ਉੱਤਰ ਪ੍ਰਦੇਸ਼ 'ਚ ਕਾਨਪੁਰ ਦੇ ਕੋਹਨਾ ਇਲਾਕੇ 'ਚ ਬੁੱਧਵਾਰ ਨੂੰ ਗੰਗਾ ਬੈਰਾਜ ਹੇਠਾਂ ਨਹਾਉਂਦੇ ਹੋਏ ਤਿੰਨ ਨੌਜਵਾਨਾਂ ਦੀ ਡੁੱਬਣ ਕਾਰਨ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਗਰਮੀ ਦੇ ਕਾਰਨ ਗੰਗਾ ਬੈਰਾਜ 'ਚ ਨਹਾਉਂਦੇ ਹੋਏ ਤਿੰਨ ਨੌਜਵਾਨ ਡੁੱਬ ਗਏ। ਗੋਤਾਖੋਰਾਂ ਦੀ ਮਦਦ ਨਾਲ ਤਿੰਨਾਂ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ, ਜਿਥੇ ਇਲਾਜ ਦੌਰਾਨ ਉਨ੍ਹਾਂ ਨੂੰ ਮ੍ਰਿਤ ਐਲਾਨ ਕਰ ਦਿੱਤਾ ਗਿਆ। ਪੁਲਸ ਨੇ ਦੱਸਿਆ ਕਿ ਉਨ੍ਹਾਂ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਨੇ ਇਸ ਬਾਬਤ ਮਾਮਲਾ ਦਰਜ ਕਰ ਤੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।