ਢਾਈ ਸਾਲ ਦੀ ਮਾਸੂਮ ਨਾਲ ਰੇਪ ਅਤੇ ਕਤਲ ਦੇ ਦੋਸ਼ੀ ਨੂੰ ਇਕ ਸਾਲ ਅੰਦਰ ਸੁਣਾਈ ਮਿਸਾਲੀ ਸਜ਼ਾ

Tuesday, Mar 01, 2022 - 12:49 PM (IST)

ਢਾਈ ਸਾਲ ਦੀ ਮਾਸੂਮ ਨਾਲ ਰੇਪ ਅਤੇ ਕਤਲ ਦੇ ਦੋਸ਼ੀ ਨੂੰ ਇਕ ਸਾਲ ਅੰਦਰ ਸੁਣਾਈ ਮਿਸਾਲੀ ਸਜ਼ਾ

ਪੁਣੇ (ਭਾਸ਼ਾ)- ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਦੀ ਇਕ ਵਿਸ਼ੇਸ਼ ਪੋਕਸੋ ਅਦਾਲਤ ਨੇ ਢਾਈ ਸਾਲ ਦੀ ਬੱਚੀ ਨਾਲ ਜਬਰ ਜ਼ਿਨਾਹ ਕਰਨ ਅਤੇ ਉਸ ਦਾ ਕਤਲ ਕਰਨ ਦੇ ਦੋਸ਼ੀ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਪੋਕਸੋ (ਯੌਨ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ) ਅਦਾਲਤ ਦੇ ਪ੍ਰਮੁੱਖ ਜ਼ਿਲ੍ਹਾ ਜੱਜ ਸੰਜੇ ਦੇਸ਼ਮੁਖ ਨੇ ਸੋਮਵਾਰ ਸ਼ਾਮ ਸੰਜੇ ਬਬਨ ਕਾਟਕਰ (38) ਨੂੰ ਦੋਸ਼ੀ ਠਹਿਰਾਇਆ। ਸਰਕਾਰੀ ਵਕੀਲ ਵਿਲਾਸ ਪਥਾਰੇ ਅਨੁਸਾਰ, ਦੋਸ਼ੀ ਨੇ 15 ਫਰਵਰੀ 2021 ਨੂੰ ਬੱਚੀ ਨੂੰ ਅਗਵਾ ਕੀਤਾ ਸੀ। ਇਸ ਤੋਂ ਬਾਅਦ ਉਸ ਨਾਲ ਜਬਰ ਜ਼ਿਨਾਹ ਕੀਤਾ ਅਤੇ ਫਿਰ ਗਲ਼ਾ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ। ਬੱਚੀ ਦੇ ਸਰੀਰ 'ਤੇ ਕੱਟਣ ਦੇ 11 ਨਿਸ਼ਾਨ ਸਨ।

ਇਹ ਵੀ ਪੜ੍ਹੋ : ਯੂਕ੍ਰੇਨ ਤੋਂ ਪੋਲੈਂਡ ਜਾਣ ਵਾਲੀ ਟਰੇਨ ’ਤੇ ਅਚਾਨਕ ਚੜ੍ਹੇ ਸਿੱਖ ਨੌਜਵਾਨ, ਫਿਰ ਵੰਡਿਆ ਜਾਣ ਲੱਗਾ ਲੰਗਰ

ਸੰਜੇ ਬਬਨ ਕਾਟਕਰ ਵਿਰੁੱਧ ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ ਅਤੇ ਪੋਕਸੋ ਐਕਟ ਦੇ ਅਧੀਨ ਦੋਸ਼ ਲਾਏ ਗਏ ਸਨ। ਜੱਜ ਨੇ ਆਪਣੇ ਆਦੇਸ਼ 'ਚ ਕਿਹਾ,''ਦੋਸ਼ੀ ਸੰਜੇ ਨੂੰ ਪੋਕਸੋ ਦੀ ਧਾਰਾ-6 ਦੇ ਅਧੀਨ ਇਸ ਅਪਰਾਧ ਲਈ ਮੌਤ ਦੀ ਸਜ਼ਾ ਸੁਣਾਈ ਗਈ ਹੈ ਅਤੇ ਉਸ ਨੂੰ ਫਾਂਸੀ ਦਿੱਤੀ ਜਾਵੇ।'' ਵਕੀਲ ਨੇ ਦੱਸਿਆ ਕਿ ਮਾਮਲੇ ਦੀ ਸੁਣਵਾਈ ਫਾਸਟ ਟਰੈਕ 'ਚ ਕੀਤੀ ਗਈ ਸੀ ਅਤੇ ਇਕ ਸਾਲ ਦੇ ਅੰਦਰ ਸੰਜੇ ਨੂੰ ਦੋਸ਼ੀ ਠਹਿਰਾਇਆ ਗਿਆ। ਉਨ੍ਹਾਂ ਦੱਸਿਆ ਕਿ ਅਦਾਲਤ ਨੇ ਮਾਮਲੇ 'ਚ 16 ਗਵਾਹਾਂ ਦੇ ਬਿਆਨ ਦਰਜ ਕੀਤੇ ਅਤੇ ਪੂਰੇ ਸਬੂਤਾਂ ਦੇ ਆਧਾਰ 'ਤੇ ਫ਼ੈਸਲਾ ਕੀਤਾ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News