2 ਸਾਲਾ ਮਾਸੂਮ ਨਾਲ ਜਬਰ ਜ਼ਿਨਾਹ ਅਤੇ ਕਤਲ ਦੇ ਮਾਮਲੇ ''ਚ ਕੋਰਟ ਨੇ ਮੁਲਜ਼ਮ ਨੂੰ ਸੁਣਾਈ ਮਿਸਾਲੀ ਸਜ਼ਾ
Wednesday, Aug 02, 2023 - 06:27 PM (IST)
ਸੂਰਤ (ਭਾਸ਼ਾ)- ਗੁਜਰਾਤ 'ਚ ਸੂਰਤ ਸ਼ਹਿਰ ਦੀ ਇਕ ਅਦਾਲਤ ਨੇ 2 ਸਾਲ ਦੀ ਇਕ ਬੱਚੀ ਨਾਲ ਜਬਰ ਜ਼ਿਨਾਹ ਅਤੇ ਕਤਲ ਦੇ ਮਾਮਲੇ 'ਚ 23 ਸਾਲਾ ਇਕ ਵਿਅਕਤੀ ਨੂੰ ਬੁੱਧਵਾਰ ਨੂੰ ਮੌਤ ਦੀ ਸਜ਼ਾ ਸੁਣਾਈ। ਐਡੀਸ਼ਨਲ ਸੈਸ਼ਨ ਜੱਜ ਸ਼ਕੁੰਤਲਾ ਸੋਲੰਕੀ ਨੇ ਯੁਸੂਫ਼ ਇਸਮਾਈਲ ਨੂੰ ਮੌਤ ਦੀ ਸਜ਼ਾ ਸੁਣਾਈ ਅਤੇ ਰਾਜ ਸਰਕਾਰ ਤੋਂ ਪੀੜਤਾ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਦੇਣ ਲਈ ਵੀ ਕਿਹਾ। ਇਸਮਾਈਲ ਨੂੰ ਭਾਰਤੀ ਦੰਡਵਾਲੀ ਦੀ ਧਾਰਾ 302 (ਕਤਲ) ਅਤੇ 376 (ਜਬਰ ਜ਼ਿਨਾਹ) ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਕਾਨੂੰਨ ਦੀਆਂ ਸੰਬੰਧਤ ਧਾਰਾਵਾਂ ਦੇ ਅਧੀਨ ਦੋਸ਼ੀ ਪਾਇਆ ਗਿਆ।
ਇਸਤਗਾਸਾ ਪੱਖ ਨੇ ਦੋਸ਼ੀ ਨੂੰ ਮੌਤ ਦੀ ਸਜ਼ਾ ਸੁਣਾਏ ਜਾਣ ਦੀ ਅਪੀਲ ਕੀਤੀ ਸੀ ਅਤੇ ਦਾਅਵਾ ਕੀਤਾ ਸੀ ਕਿ ਇਹ 'ਅਜੀਬ' ਮਾਮਲਾ ਹੈ। ਇਹ ਘਟਨਾ ਸੂਰਤ ਦੇ ਸਚਿਨ ਉਦਯੋਗਿਕ ਖੇਤਰ 'ਚ ਕਪਲੇਠਾ ਪਿੰਡ ਦੀ ਹੈ। ਇਸਮਾਈਲ, ਪੀੜਤਾ ਦੇ ਪਿਤਾ ਦਾ ਦੋਸਤ ਸੀ। 27 ਫਰਵਰੀ ਨੂੰ ਇਸਮਾਈਲ ਬੱਚੀ ਨੂੰ ਇਕ ਨੇੜਲੀ ਦੁਕਾਨ 'ਤੇ ਇਹ ਲਾਲਚ ਦੇ ਕੇ ਲੈ ਗਿਆ ਕਿ ਉਹ ਉਸ ਨੂੰ ਖਾਣ-ਪੀਣ ਦੀਆਂ ਚੀਜ਼ਾਂ ਦਿਵਾਏਗਾ। ਇਸ ਤੋਂ ਬਾਅਦ ਉਸ ਨੇ ਬੱਚੀ ਨਾਲ ਜਬਰ ਜ਼ਿਨਾਹ ਕੀਤਾ ਅਤੇ ਚਾਕੂ ਨਾਲ ਉਸ ਦਾ ਕਤਲ ਕਰ ਦਿੱਤਾ। ਉਹ ਲਾਸ਼ ਇਕ ਖੇਤ 'ਚ ਸੁੱਟਣ ਤੋਂ ਬਾਅਦ ਫਰਾਰ ਹੋ ਗਿਆ ਸੀ ਪਰ ਪੁਲਸ ਨੇ ਅਗਲੇ ਹੀ ਦਿਨ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8