''CM ਯੋਗੀ ਨੂੰ ਮਾਰ ਦਿਆਂਗਾ ਜਾਨੋਂ...'', ਢਾਈ ਘੰਟੇ ਪੁਲਸ ਅੱਗੇ ਲਹਿਰਾਉਂਦਾ ਰਿਹਾ ਹਥਿਆਰ ਤੇ ਫਿਰ....
Saturday, Sep 20, 2025 - 12:03 PM (IST)

ਨੈਸ਼ਨਲ ਡੈਸਕ : ਜ਼ਮੀਨੀ ਵਿਵਾਦ ਦੇ ਮਾਮਲੇ ਵਿੱਚ ਕਾਰਵਾਈ ਨਾ ਹੋਣ ਤੋਂ ਪਰੇਸ਼ਾਨ ਇਕ ਨੌਜਵਾਨ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਗੋਲੀ ਮਾਰ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਗਈ। ਇਸ ਧਮਕੀ ਦਾ ਪਤਾ ਲੱਗਣ ਤੋਂ ਬਾਅਦ ਮਥੁਰਾ ਪੁਲਸ ਨੇ ਹਰਕਤ ਵਿੱਚ ਆਉਂਦੇ ਹੋਏ ਢਾਈ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਦੋਸ਼ੀ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਦੌਰਾਨ ਜਦੋਂ ਪੁਲਸ ਮੁਲਜ਼ਮ ਨੂੰ ਫੜਨ ਲਈ ਨਗਲਾ ਹਰਦਿਆਲ ਪਹੁੰਚੀ, ਤਾਂ ਉਹ ਅਚਾਨਕ ਛੱਤ 'ਤੇ ਚੜ੍ਹ ਗਿਆ ਅਤੇ ਦੇਸੀ ਪਿਸਤੌਲ ਨਾਲ ਪੁਲਸ 'ਤੇ ਗੋਲੀਆਂ ਚਲਾ ਦਿੱਤੀਆਂ ਅਤੇ ਪੁਲਸ ਵਾਲ-ਵਾਲ ਬਚ ਗਈ।
ਇਹ ਵੀ ਪੜ੍ਹੋ : Ahmedabad Plane Crash: ਜਹਾਜ਼ ਹਾਦਸੇ ਨੂੰ ਲੈ ਕੇ ਹੋਇਆ ਇਕ ਹੋਰ ਵੱਡਾ ਖੁਲਾਸਾ
ਦੱਸ ਦੇਈਏ ਕਿ ਧਮਕੀ ਦੇਣ ਵਾਲੇ ਨੌਜਵਾਨ ਦੀ ਪਛਾਣ ਨਾਗਲਾ ਹਰਦਿਆਲ ਦੇ ਰਹਿਣ ਵਾਲੇ ਸੁਨੀਲ ਉਰਫ਼ ਗਥੂਆ ਵਜੋਂ ਹੋਈ ਹੈ, ਜਿਸ ਨੇ ਕਥਿਤ ਤੌਰ 'ਤੇ ਹੱਥਿਆਰ ਲਹਿਰਾ ਕੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਮੁਲਜ਼ਮ ਦੀ ਗ੍ਰਿਫ਼ਤਾਰੀ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ਪੁਲਸ ਹੇਠਾਂ ਖੜ੍ਹੀ ਦਿਖਾਈ ਦੇ ਰਹੀ ਹੈ, ਜਦੋਂਕਿ ਧਮਕੀ ਦੇਣ ਵਾਲਾ ਨੌਜਵਾਨ ਪਿਸਤੌਲ ਨੂੰ ਹੱਥ ਵਿਚ ਫੜ੍ਹ ਕੇ ਲਹਿਰਾਉਂਦੇ ਹੋਏ ਜਾਨੋਂ ਮਾਰਨ ਦੀ ਧਮਕੀ ਦੇ ਰਿਹਾ ਹੈ।
ਇਹ ਵੀ ਪੜ੍ਹੋ : 6 ਦਿਨ ਬੰਦ ਰਹਿਣਗੇ ਸਕੂਲ-ਕਾਲਜ! ਹੋ ਗਿਆ ਛੁੱਟੀਆਂ ਦਾ ਐਲਾਨ
ਇਸ ਸਬੰਧ ਵਿਚ ਨੌਜਵਾਨ ਨੇ ਕਿਹਾ ਕਿ ਉਹ ਆਪਣੇ ਚਾਚੇ ਅਤੇ ਮਾਮੇ ਤੋਂ ਬਹੁਤ ਪਰੇਸ਼ਾਨ ਸੀ, ਜਿਨ੍ਹਾਂ ਦਾ ਉਸ ਨਾਲ ਜ਼ਮੀਨੀ ਵਿਵਾਦ ਚੱਲ ਰਿਹਾ ਸੀ। ਜ਼ਮੀਨੀ ਵਿਵਾਦ ਦੇ ਮਾਮਲੇ ਦੀ ਕੋਈ ਕਾਰਵਾਈ ਨਾ ਹੋਣ ਕਾਰਨ ਉਹ ਬਹੁਤ ਪਰੇਸ਼ਾਨ ਹੈ, ਜਿਸ ਕਾਰਨ ਉਸ ਨੇ ਅਜਿਹਾ ਕੀਤਾ। ਇਸ ਮਾਮਲੇ ਦੀ ਜਾਂਚ ਕਰਦੇ ਸਮੇਂ ਜਦੋਂ ਪੁਲਸ ਮਥੁਰਾ ਦੇ ਮੰਟ ਥਾਣਾ ਖੇਤਰ ਦੇ ਨਗਲਾ ਹਰਦਿਆਲ ਪਿੰਡ ਪਹੁੰਚੀ ਤਾਂ ਨੌਜਵਾਨ ਛੱਤ 'ਤੇ ਚੜ੍ਹ ਗਿਆ ਅਤੇ ਢਾਈ ਘੰਟੇ ਤੱਕ ਹਥਿਆਰ ਲਹਿਰਾਉਂਦੇ ਹੋਏ ਡਰਾਮਾ ਕਰਨ ਲੱਗਾ। ਪੁਲਸ ਵੱਲੋਂ ਉਸਨੂੰ ਮਨਾਉਣ ਦੀਆਂ ਵਾਰ-ਵਾਰ ਕੋਸ਼ਿਸ਼ਾਂ ਕੀਤੀਆਂ ਗਈਆਂ, ਜਿਸ ਤੋਂ ਬਾਅਦ ਬੜੀ ਮੁਸ਼ਕਤ ਨਾਲ ਦੋਸ਼ੀ ਨੂੰ ਕਾਬੂ ਕੀਤਾ।
ਇਹ ਵੀ ਪੜ੍ਹੋ : ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ: ਜਾਣੋ ਹੋਰ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ!
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।