ਮਾਇਆਵਤੀ ''ਤੇ ਇਤਰਾਜ਼ਯੋਗ ਟਿੱਪਣੀ ਕਰਨ ਵਾਲੇ ਭਾਜਪਾ ਵਿਧਾਇਕ ਨੂੰ ਜਾਨੋਂ ਮਾਰਨ ਦੀ ਧਮਕੀ

Sunday, Sep 01, 2024 - 02:28 PM (IST)

ਮਾਇਆਵਤੀ ''ਤੇ ਇਤਰਾਜ਼ਯੋਗ ਟਿੱਪਣੀ ਕਰਨ ਵਾਲੇ ਭਾਜਪਾ ਵਿਧਾਇਕ ਨੂੰ ਜਾਨੋਂ ਮਾਰਨ ਦੀ ਧਮਕੀ

ਮਥੁਰਾ - ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਦੀ ਮਾਂਟ ਸੀਟ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਿਧਾਇਕ ਰਾਜੇਸ਼ ਚੌਧਰੀ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦੀ ਸ਼ਿਕਾਇਤ ਦਰਜ ਕਰਵਾਈ ਹੈ। 23 ਅਗਸਤ ਨੂੰ ਇੱਕ ਟੈਲੀਵਿਜ਼ਨ ਚਰਚਾ ਦੌਰਾਨ ਚੌਧਰੀ ਨੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੂੰ ਸਭ ਤੋਂ ਭ੍ਰਿਸ਼ਟ ਨੇਤਾ ਦੱਸਿਆ ਸੀ। ਸਮਾਜਵਾਦੀ ਪਾਰਟੀ (ਸਪਾ) ਦੇ ਪ੍ਰਧਾਨ ਅਖਿਲੇਸ਼ ਯਾਦਵ ਅਤੇ ਆਜ਼ਾਦ ਸਮਾਜ ਪਾਰਟੀ ਦੇ ਮੁਖੀ ਅਤੇ ਸੰਸਦ ਮੈਂਬਰ ਚੰਦਰਸ਼ੇਖਰ ਆਜ਼ਾਦ ਨੇ ਉਨ੍ਹਾਂ ਦੀ ਟਿੱਪਣੀ ਦੀ ਸਖ਼ਤ ਆਲੋਚਨਾ ਕੀਤੀ ਸੀ।

ਇਹ ਵੀ ਪੜ੍ਹੋ ਨੌਕਰਾਣੀ ਨੇ ਫਾਹਾ ਲੈ ਕੀਤੀ ਖ਼ੁਦਕੁਸ਼ੀ, ਡਸਟਬਿਨ 'ਚੋਂ ਮਿਲੀ ਪ੍ਰੈਗਨੈਂਸੀ ਟੈਸਟ ਸਟ੍ਰਿਪ

ਸ਼ਨੀਵਾਰ ਨੂੰ ਅਣਪਛਾਤੇ ਲੋਕਾਂ ਖ਼ਿਲਾਫ਼ ਦਰਜ ਕਰਵਾਈ ਰਿਪੋਰਟ 'ਚ ਚੌਧਰੀ ਨੇ ਦੋਸ਼ ਲਾਇਆ ਕਿ 25 ਅਗਸਤ ਦੀ ਰਾਤ ਨੂੰ ਕਿਸੇ ਨੇ ਫੋਨ ਕਰਕੇ ਉਸ ਨੂੰ ਅਤੇ ਉਸ ਦੇ ਬੇਟੇ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਸ਼ਿਕਾਇਤ ਅਨੁਸਾਰ 30 ਅਗਸਤ ਨੂੰ ਵੀ ਕਿਸੇ ਨੇ ਚੌਧਰੀ ਨੂੰ ਫੋਨ ਕਰਕੇ ਗਾਲ੍ਹਾਂ ਕੱਢੀਆਂ ਸਨ ਅਤੇ ਜਾਤੀ ਸੂਚਕ ਗਾਲ੍ਹਾਂ ਦੀ ਵਰਤੋਂ ਕਰਦਿਆਂ ਉਸ ਨੂੰ ਧਮਕੀ ਦਿੱਤੀ ਕਿ ਉਹ ਟੀਵੀ ’ਤੇ ਬਹੁਤ ਬਿਆਨਬਾਜ਼ੀ ਕਰਦਾ ਹੈ। ਅਸੀਂ ਤੁਹਾਨੂੰ ਦੇਖ ਲਵਾਂਗੇ। ਸਾਡੇ ਨੇਤਾ ਨੇ ਸਾਨੂੰ ਤੁਹਾਨੂੰ ਮਾਰਨ ਦਾ ਹੁਕਮ ਦਿੱਤਾ ਹੈ। ਚੌਧਰੀ ਨੇ ਸ਼ਿਕਾਇਤ 'ਚ ਕਿਹਾ ਹੈ ਕਿ ਉਸ ਨੂੰ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' ਰਾਹੀਂ ਧਮਕੀਆਂ ਵੀ ਮਿਲ ਰਹੀਆਂ ਹਨ ਅਤੇ ਕੁਝ ਲੋਕਾਂ ਨੇ ਉਸ ਦੀ ਜੀਭ ਕੱਟਣ ਵਾਲੇ ਨੂੰ 10 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ ਜਬਰ-ਜ਼ਿਨਾਹ ਦਾ ਵਿਰੋਧ ਕਰਨ 'ਤੇ ਨੌਜਵਾਨ ਨੇ ਦੋਸਤ ਦੇ ਗੁਪਤ ਅੰਗ 'ਚ ਕੰਪ੍ਰੈਸ਼ਰ ਨਾਲ ਭਰੀ ਹਵਾ, ਫਿਰ ਹੋਇਆ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News