ਸੋਸ਼ਲ ਮੀਡੀਆ ’ਤੇ ਸੀ. ਜੇ. ਆਈ. ਚੰਦਰਚੂੜ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
Wednesday, Aug 07, 2024 - 01:05 AM (IST)
ਬੈਤੂਲ, (ਭਾਸ਼ਾ)- ਭੀਮ ਸੈਨਾ ਦੀ ਮੱਧ ਪ੍ਰਦੇਸ਼ ਇਕਾਈ ਦੇ ਇੰਚਾਰਜ ਪੰਕਜ ਅਤੁਲਕਰ (34) ਨੂੰ ਰਾਖਵੇਂਕਰਨ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਚੀਫ਼ ਜਸਟਿਸ (ਸੀ. ਜੇ. ਆਈ.) ਡੀ. ਵਾਈ. ਚੰਦਰਚੂੜ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ’ਚ ਮੰਗਲਵਾਰ ਨੂੰ ਬੈਤੂਲ ਤੋਂ ਗ੍ਰਿਫਤਾਰ ਕੀਤਾ ਗਿਆ।
ਥਾਣਾ ਮੁਖੀ ਰਵੀਕਾਂਤ ਦਹੇਰੀਆ ਨੇ ਦੱਸਿਆ ਕਿ ਅਤੁਲਕਰ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਜੇਲ ਭੇਜ ਦਿੱਤਾ ਗਿਆ। ਅਤੁਲਕਰ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਫੇਸਬੁੱਕ’ ’ਤੇ ਪੋਸਟ ਕਰ ਕੇ ਕਿਹਾ ਸੀ ਕਿ ਉਹ ‘ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਦੇ ਲੋਕਾਂ ਨੂੰ ਗ਼ੁਲਾਮ ਬਣਾਉਣ ਦਾ ਫੈਸਲਾ’ ਦੇਣ ਲਈ ਭਾਰਤ ਦੇ ਚੀਫ਼ ਜਸਟਿਸ ਨੂੰ ਜਾਨੋਂ ਮਾਰ ਦੇਵੇਗਾ। ਇਸ ਤੋਂ ਬਾਅਦ ਸੋਮਵਾਰ ਨੂੰ ਉਸ ਦੇ ਖਿਲਾਫ ਐੱਫ. ਆਈ. ਆਰ. ਦਰਜ ਕੀਤੀ ਗਈ ਸੀ।