ਕਾਂਗਰਸ ਵਿਧਾਇਕ ਸਲੂਜਾ ਨੂੰ ਜਾਨੋਂ ਮਾਰਨ ਦੀ ਧਮਕੀ, ਸ਼ਹਿਰ 'ਚ ਲੱਗੇ ਪੋਸਟਰ

Tuesday, Feb 20, 2024 - 10:47 AM (IST)

ਕਾਂਗਰਸ ਵਿਧਾਇਕ ਸਲੂਜਾ ਨੂੰ ਜਾਨੋਂ ਮਾਰਨ ਦੀ ਧਮਕੀ, ਸ਼ਹਿਰ 'ਚ ਲੱਗੇ ਪੋਸਟਰ

ਭੁਵਨੇਸ਼ਵਰ- ਓਡੀਸ਼ਾ ਦੇ ਬੋਲਾਂਗਿਰ ਜ਼ਿਲ੍ਹੇ ਦੇ ਕਾਂਤਾਬੰਜੀ ਸ਼ਹਿਰ ਵਿਚ ਕਾਂਗਰਸ ਵਿਧਾਇਕ ਸੰਤੋਸ਼ ਸਿੰਘ ਸਲੂਜਾ ਨੂੰ ਜਾਨੋਂ ਮਾਰਨ ਦੀ ਧਮਕੀ ਵਾਲੇ ਬੈਨਰ ਅਤੇ ਪੋਸਟਰ ਲੱਗੇ ਹੋਏ ਮਿਲੇ। ਸਥਾਨਕ ਲੋਕਾਂ ਨੇ ਸਲੂਜਾ ਨੂੰ 15 ਦਿਨਾਂ ਦੇ ਅੰਦਰ ਜਾਨੋਂ ਮਾਰਨ ਦੀ ਧਮਕੀ ਵਾਲੇ ਪੋਸਟਰ ਵੇਖਣ ਮਗਰੋਂ ਕਾਂਤਾਬੰਜੀ ਪੁਲਸ ਨੂੰ ਸੂਚਨਾ ਦਿੱਤੀ, ਜਿਸ ਨੇ ਪੋਸਟਰ ਜ਼ਬਤ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕਾਂਤਾਬੰਜੀ ਚੋਣ ਖੇਤਰ ਤੋਂ ਕਾਂਗਰਸ ਵਿਧਾਇਕ ਸਲੂਜਾ ਨੇ ਇਸ ਮਾਮਲੇ 'ਤੇ ਕਿਹਾ ਕਿ ਉਨ੍ਹਾਂ ਨੇ ਸਿਆਸੀ ਕਾਰਨਾਂ ਤੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਸੰਯੁਕਤ ਕਿਸਾਨ ਮੋਰਚਾ ਨੇ ਖਾਰਜ ਕੀਤਾ ਸਰਕਾਰ ਦਾ ਪ੍ਰਸਤਾਵ, ਕਿਹਾ- MSP ਗਾਰੰਟੀ ਤੋਂ ਘੱਟ ਕੁਝ ਮਨਜ਼ੂਰ ਨਹੀਂ

ਸੀਨੀਅਰ ਕਾਂਗਰਸ ਵਿਧਾਇਕ ਸਲੂਜਾ ਨੇ ਇਸ ਮਾਮਲੇ 'ਤੇ ਕਿਹਾ ਕਿ ਮੈਨੂੰ ਇਲੈਕਟ੍ਰਾਨਿਕ ਮੀਡੀਆ ਤੋਂ ਇਸ ਘਟਨਾ ਦੀ ਜਾਣਕਾਰੀ ਮਿਲੀ। ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ, ਮੈਂ ਆਪਣੇ ਚੋਣ ਖੇਤਰ ਦੇ ਵਿਕਾਸ ਲਈ ਦਿਨ-ਰਾਤ ਕੰਮ ਕਰ ਰਿਹਾ ਹਾਂ। ਇਸ ਸਮੇਂ ਕੋਈ ਸਿੱਧੇ ਤੌਰ 'ਤੇ ਪੋਸਟਰ ਲਾ ਕੇ ਮੈਨੂੰ ਮਾਰਨ ਦੀ ਧਮਕੀ ਦੇ ਰਿਹਾ ਹੈ, ਜੋ ਹੈਰਾਨ ਕਰ ਦੇਣ ਵਾਲਾ ਹੈ।

ਇਹ ਵੀ ਪੜ੍ਹੋ- ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂ ਡੱਲੇਵਾਲ ਬੋਲੇ, ਸਰਕਾਰ ਟਾਲ-ਮਟੋਲ ਦੀ ਨੀਤੀ ਛੱਡੇ, ਅਸੀਂ ਪਿੱਛੇ ਮੁੜਨ ਵਾਲੇ ਨਹੀਂ

ਸਲੂਜਾ ਨੇ ਅੱਗੇ ਕਿਹਾ ਕਿ ਮੈਂ ਆਪਣੇ ਚੋਣ ਖੇਤਰ ਦੇ ਵਿਕਾਸ ਲਈ ਆਪਣੀ ਜਾਨ ਦੀ ਪਰਵਾਹ ਨਹੀਂ ਕਰਦਾ। ਇਕ ਸਲੂਜਾ ਮਰੇਗਾ ਤਾਂ ਸੈਂਕੜੇ ਸਲੂਜਾ ਜਨਮ ਲੈਣਗੇ। ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਤੋਂ ਜਾਨ ਤੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News