ਹੱਥ ’ਚ ਤਲਵਾਰ ਫੜ ਕੇ PM ਮੋਦੀ ਤੇ ਯੋਗੀ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ

03/05/2024 8:25:05 PM

ਬੈਂਗਲੁਰੂ, (ਅਨਸ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਹੱਥ ਵਿਚ ਤਲਵਾਰ ਫੜ ਕੇ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਵਿਚ ਇਕ ਵਿਅਕਤੀ ਖਿਲਾਫ ਕਰਨਾਟਕ ਦੇ ਯਾਦਗਿਰੀ ਵਿਚ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਫਿਲਹਾਲ, ਮੁਲਜ਼ਮ ਦੀ ਭਾਲ ਕਰਨ ਲਈ ਪੁਲਸ ਸਰਗਰਮ ਹੈ।

ਯਾਦਗਿਰੀ ਪੁਲਸ ਨੇ ਕਿਹਾ ਕਿ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਪੋਸਟ ਕਰਨ ਦੇ ਦੋਸ਼ ਵਿਚ ਮੁਹੰਮਦ ਰਸੂਲ ਕਦਾਰੇ ਨਾਂ ਦੇ ਇਕ ਮੁਸਲਿਮ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਦਰਅਸਲ, ਇਸ ਦੋਸ਼ੀ ਨੇ ਕਾਂਗਰਸ ਸਰਕਾਰ ਆਉਣ ’ਤੇ ਪੀ. ਐੱਮ. ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਹੀ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਜਿਸ ਤੋਂ ਬਾਅਦ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ। ਪੁਲਸ ਅਨੁਸਾਰ, ਧਮਕੀ ਭਰਿਆ ਫੋਨ 2 ਮਾਰਚ ਨੂੰ ਸੁਰੱਖਿਆ ਹੈੱਡ ਕੁਆਰਟਰ 'ਚ ਤਾਇਨਾਤ ਇਕ ਚੀਫ਼ ਕਾਂਸਟੇਬਲ ਨੂੰ ਕੀਤਾ ਗਿਆ ਸੀ। ਅਧਿਕਾਰੀਆਂ ਨੇ ਕਿਹਾ,''ਫੋਨ ਕਰਨ ਵਾਲੇ ਨੇ ਚੀਫ਼ ਕਾਂਸਟੇਬਲ ਨੂੰ ਕਿਹਾ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ ਅਤੇ ਫੋਨ ਕੱਟ ਦਿੱਤਾ।'' ਪੁਲਸ ਨੇ ਕਿਹਾ ਕਿ ਫੋਨ ਕਰਨ ਵਾਲੇ ਖ਼ਿਲਾਫ਼ ਮਹਾਨਗਰ ਪੁਲਸ ਸਟੇਸ਼ਨ 'ਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।


Rakesh

Content Editor

Related News