UP ''ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 9 ਲੋਕਾਂ ਦੀ ਮੌਤ
Wednesday, Jan 26, 2022 - 03:38 PM (IST)
ਰਾਏਬਰੇਲੀ (ਵਾਰਤਾ)- ਉੱਤਰ ਪ੍ਰਦੇਸ਼ ਦੇ ਰਾਏਬਰੇਲੀ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 9 ਲੋਕਾਂ ਦੀ ਮੌਤ ਹੋ ਗਈ ਹੈ। ਰਾਏਬਰੇਲੀ ਦੇ ਪੁਲਸ ਸੁਪਰਡੈਂਟ ਸ਼ਲੋਕ ਕੁਮਾਰ ਨੇ ਬੁੱਧਵਾਰ ਨੂੰ ਮਹਾਰਾਜਗੰਜ ਦੇ ਪਹਾੜਪੁਰ ਪਿੰਡ 'ਚ ਸਰਕਾਰੀ ਸ਼ਰਾਬ ਦੇ ਠੇਕੇ 'ਤੇ ਮੰਗਲਵਾਰ ਦੇਰ ਸ਼ਾਮ ਕੁਝ ਲੋਕਾਂ ਨੇ ਸ਼ਰਾਬ ਪੀਤੀ ਸੀ। ਉਨ੍ਹਾਂ ਦੱਸਿਆ ਕਿ ਸ਼ਰਾਬ ਦੇ ਠੇਕੇ ਦਾ ਮਾਲਕ ਧੀਰੇਂਦਰ ਸਿੰਘ ਹੈ। ਪੁਲਸ ਨੂੰ ਦੇਰ ਰਾਤ ਸੂਚਨਾ ਮਿਲੀ ਕਿ 2 ਵਿਅਕਤੀਆਂ ਨੂੰ ਮਹਾਰਾਜਗੰਜ ਸਥਿਤ ਸਿਹਤ ਕੇਂਦਰ 'ਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਗਣਤੰਤਰ ਦਿਵਸ ਸਮਾਰੋਹ ਦੇ ਸਮਾਪਨ ਤੋਂ ਬਾਅਦ ਦਰਸ਼ਕਾਂ ਵਿਚ ਪੁੱਜੇ PM, ਲੱਗੇ 'ਮੋਦੀ-ਮੋਦੀ ਦੇ ਨਾਅਰੇ
ਕੁਮਾਰ ਨੇ ਦੱਸਿਆ ਕਿ ਕੁਝ ਸਮੇਂ ਬਾਅਦ ਚਾਰ ਹੋਰ ਲੋਕਾਂ ਦੀ ਹਾਲਤ ਗੰਭੀਰ ਹੋਣ 'ਤੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਬਾਅਦ 'ਚ ਇਨ੍ਹਾਂ ਸਾਰਿਆਂ ਦੀ ਹਾਲਤ ਵਿਗੜਨ 'ਤੇ 6 ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ ਕੁਝ ਹੋਰ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜ਼ਹਿਰੀਲੀ ਸ਼ਰਾਬ ਪੀ ਕੇ ਮਰਨ ਵਾਲਿਆਂ 'ਚ ਪੰਕਜ (28), ਸਰੋਜ (40), ਰਾਮਸੁਮੇਰ (40), ਗਜੋਧਰ (46), ਸੁਖਰਾਨੀ (60) ਅਤੇ ਚੰਦਰਪਾਲ (50) ਸਮੇਤ 2 ਹੋਰ ਦੇ ਹੁਣ ਤੱਕ ਮਰਨ ਦੀ ਅਧਿਕਾਰਤ ਸੂਚਨਾ ਮਿਲੀ ਹੈ। ਉਨ੍ਹਾਂ ਦੱਸਿਆ ਕਿ ਦਰਜਨ ਭਰ ਤੋਂ ਵੱਧ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਪੁਲਸ ਨੇ ਠੇਕਾ ਸੰਚਾਲਕ ਧੀਰੇਂਦਰ ਸਿੰਘ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਹੈ। ਹਾਲਾਂਕਿ ਹਾਲੇ ਉਹ ਫਰਾਰ ਹੈ ਅਤੇ ਪੁਲਸ ਉਸ ਦੀ ਭਾਲ 'ਚ ਜੁਟੀ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ