ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 132 ਹੋਈ, 200 ਤੋਂ ਵੱਧ ਜ਼ਖ਼ਮੀ

Wednesday, Jul 31, 2024 - 10:51 AM (IST)

ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 132 ਹੋਈ, 200 ਤੋਂ ਵੱਧ ਜ਼ਖ਼ਮੀ

ਵਾਇਨਾਡ (ਭਾਸ਼ਾ)- ਕੇਰਲ ਦੇ ਵਾਇਨਾਡ ਜ਼ਿਲ੍ਹੇ 'ਚ ਜ਼ਮੀਨ ਖਿਸਕਣ ਦੀਆਂ ਘਟਨਾਵਾਂ 'ਚ ਮਾਰੇ ਗਏ ਲੋਕਾਂ ਦੀ ਗਿਣਤੀ ਵਧ ਕੇ 132 ਹੋ ਗਈ ਹੈ ਅਤੇ 200 ਤੋਂ ਵੱਧ ਜ਼ਖ਼ਮੀ ਹੋਏ ਹਨ। ਬਚਾਅ ਕਰਮੀ ਮਲਬੇ 'ਚ ਦੱਬੇ ਲੋਕਾਂ ਦੀ ਭਾਲ 'ਚ ਜੁਟੇ ਹਨ, ਜਿਸ ਨਾਲ ਮ੍ਰਿਤਕਾਂ ਦੀ ਗਿਣਤੀ ਹੋਰ ਵਧਣ ਦਾ ਖ਼ਦਸ਼ਾ ਹੈ। ਅਧਿਕਾਰਤ ਸੂਤਰਾਂ ਨੇ ਬੁੱਧਵਾਰ ਨੂੰ ਦੱਸਿਆ ਕਿ ਜ਼ਮੀਨ ਖਿਸਕਣ ਤੋਂ ਬਾਅਦ ਮੁੰਡਕੱਈ ਅਤੇ ਚੂਰਲਮਾਲਾ ਇਲਾਕਿਆਂ 'ਚ 180 ਤੋਂ ਵੱਧ ਲੋਕ ਲਾਪਤਾ ਹਨ ਅਤੇ 300 ਤੋਂ ਵੱਧ ਮਕਾਨ ਪੂਰੀ ਤਰ੍ਹਾਂ ਨੁਕਸਾਨੇ ਗਏ ਹਨ।

PunjabKesari

ਫ਼ੌਜ, ਜਲ ਸੈਨਾ ਅਤੇ ਰਾਸ਼ਟਰੀ ਆਫ਼ਤ ਰਿਸਪਾਂਸ ਫ਼ੋਰਸ (ਐੱਨ.ਡੀ.ਆਰ.ਐੱਫ.) ਦੇ ਬਚਾਅ ਦਲ ਮਲਬੇ 'ਚ ਦੱਬੇ ਲੋਕਾਂ ਦੀ ਭਾਲ ਕਰ ਰਹੇ ਹਨ। ਜ਼ਮੀਨ ਖਿਸਕਣ ਦੀਆਂ ਘਟਨਾਵਾਂ ਮੰਗਲਵਾਰ ਤੜਕੇ 2 ਵਜੇ ਤੋਂ ਚਾਰ ਵਜੇ ਦਰਮਿਆਨ ਹੋਈਆਂ, ਜਿਸ ਕਾਰਨ ਆਪਣੇ ਘਰਾਂ 'ਚ ਸੌਂ ਰਹੇ ਲੋਕਾਂ ਨੂੰ ਬਚਣ ਦਾ ਮੌਕਾ ਨਹੀਂ ਮਿਲ ਸਕਿਆ। ਵਾਇਨਾਡ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੰਗਲਵਾਰ ਦੇਰ ਰਾਤ ਜਾਰੀ ਅੰਕੜਿਆਂ ਅਨੁਸਾਰ, ਨੀਲਮਬੁਰ ਅਤੇ ਮੇਪੱਡੀ ਤੋਂ ਕਰੀਬ 30 ਮਨੁੱਖੀ ਅੰਗ ਵੀ ਬਰਾਮਦ ਕੀਤੇ ਗਏ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News