ਹਵਾ ਪ੍ਰਦੂਸ਼ਣ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਕੋਵਿਡ-19 ਤੋਂ ਹੋ ਸਕਦੀ ਵੱਧ : ਡਾ: ਗੁਲੇਰੀਆ
Wednesday, Oct 23, 2024 - 04:10 PM (IST)
ਨੈਸ਼ਨਲ ਡੈਸਕ : ਦਿੱਲੀ ਵਿੱਚ ਵਧ ਰਹੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਮੇਦਾਂਤਾ ਦੇ ਇੰਟਰਨਲ ਮੈਡੀਸਨ, ਰੈਸਪੀਰੇਟਰੀ ਐਂਡ ਸਲੀਪ ਮੈਡੀਸਨ ਦੇ ਚੇਅਰਮੈਨ ਅਤੇ ਏਮਜ਼ ਦਿੱਲੀ ਦੇ ਸਾਬਕਾ ਡਾਇਰੈਕਟਰ ਡਾਕਟਰ ਰਣਦੀਪ ਗੁਲੇਰੀਆ ਨੇ ਗੰਭੀਰ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹਵਾ ਪ੍ਰਦੂਸ਼ਣ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਕੋਵਿਡ-19 ਨਾਲੋਂ ਕਿਤੇ ਜ਼ਿਆਦਾ ਹੋ ਸਕਦੀ ਹੈ। ਹਾਲ ਹੀ 'ਚ ਦਿੱਲੀ 'ਚ ਏਅਰ ਕੁਆਲਿਟੀ ਇੰਡੈਕਸ (AQI) ਡਿੱਗ ਰਿਹਾ ਹੈ। ਬਹੁਤ ਸਾਰੇ ਹਿੱਸਿਆਂ ਵਿੱਚ ਧੂੰਆਂ ਹੈ ਅਤੇ ਅੱਜ ਸਵੇਰੇ AQI 354 ਦਰਜ ਕੀਤਾ ਗਿਆ, ਜੋ "ਬਹੁਤ ਖ਼ਰਾਬ" ਸ਼੍ਰੇਣੀ ਵਿੱਚ ਆਉਂਦਾ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਰਾਹੁਲ ਗਾਂਧੀ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ
ਡਾ: ਗੁਲੇਰੀਆ ਨੇ ਕਿਹਾ ਕਿ 2021 ਵਿੱਚ ਹਵਾ ਪ੍ਰਦੂਸ਼ਣ ਕਾਰਨ ਦੁਨੀਆ ਭਰ ਵਿੱਚ 80 ਲੱਖ ਲੋਕਾਂ ਦੀ ਮੌਤ ਹੋਈ, ਜੋ ਕੋਵਿਡ-19 ਕਾਰਨ ਹੋਈਆਂ ਮੌਤਾਂ ਦੀ ਗਿਣਤੀ ਤੋਂ ਵੱਧ ਹੈ। ਉਹਨਾਂ ਨੇ ਕਿਹਾ, 'ਅਸੀਂ ਕੋਵਿਡ ਨੂੰ ਲੈ ਕੇ ਚਿੰਤਤ ਹਾਂ ਪਰ ਹਵਾ ਪ੍ਰਦੂਸ਼ਣ ਦੀ ਗੰਭੀਰਤਾ ਨੂੰ ਨਜ਼ਰਅੰਦਾਜ਼ ਕਰ ਰਹੇ ਹਾਂ।' ਭਾਰਤ ਦੇ ਤਾਜ਼ਾ ਅੰਕੜਿਆਂ ਅਨੁਸਾਰ 2.5 ਮਾਈਕ੍ਰੋਮੀਟਰ ਜਾਂ ਇਸ ਤੋਂ ਛੋਟੇ (ਪੀ. ਐੱਮ. 2.5) ਦੇ ਕਣਾਂ ਦਾ ਵਾਧਾ ਮੌਤ ਦਰ ਨੂੰ ਵਧਾਉਂਦਾ ਹੈ। ਇਹ ਕਣ ਸਾਹ ਅਤੇ ਦਿਲ ਸਬੰਧੀ ਸਮੱਸਿਆਵਾਂ ਨੂੰ ਵਧਾਉਂਦੇ ਹਨ, ਜਿਸ ਨਾਲ ਬਹੁਤ ਸਾਰੇ ਮਰੀਜ਼ ਆਈਸੀਯੂ ਜਾਂ ਵੈਂਟੀਲੇਟਰਾਂ ਤੱਕ ਪਹੁੰਚ ਜਾਂਦੇ ਹਨ।
ਇਹ ਵੀ ਪੜ੍ਹੋ - ਸਕੂਲੀ ਬੱਚਿਆਂ ਲਈ Good News, ਨਵੰਬਰ ਮਹੀਨੇ 'ਚ ਇੰਨੇ ਦਿਨ ਬੰਦ ਰਹਿਣਗੇ ਸਕੂਲ
ਡਾ: ਗੁਲੇਰੀਆ ਨੇ ਇਹ ਵੀ ਕਿਹਾ ਕਿ ਹਵਾ ਪ੍ਰਦੂਸ਼ਣ ਦਿਲ ਦੇ ਮਰੀਜ਼ਾਂ ਦੀਆਂ ਨਾੜੀਆਂ ਵਿੱਚ ਸੋਜ ਦਾ ਕਾਰਨ ਬਣ ਸਕਦਾ ਹੈ, ਜਿਸ ਨਾਲ ਦਿਲ ਦੇ ਦੌਰੇ ਦਾ ਖ਼ਤਰਾ ਵੱਧ ਜਾਂਦਾ ਹੈ। ਪ੍ਰਦੂਸ਼ਣ ਸਿਰਫ਼ ਫੇਫੜਿਆਂ ਅਤੇ ਦਿਲ ਤੱਕ ਸੀਮਤ ਨਹੀਂ, ਸਗੋਂ ਇਹ ਸਰੀਰ ਦੇ ਹੋਰ ਅੰਗਾਂ ਨੂੰ ਵੀ ਪ੍ਰਭਾਵਿਤ ਕਰ ਸਕਦਾ ਹੈ। ਵਾਤਾਵਰਣ ਮੰਤਰਾਲੇ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਦਿੱਲੀ ਦਾ AQI "ਬਹੁਤ ਮਾੜੀ" ਸ਼੍ਰੇਣੀ ਵਿੱਚ ਰਹਿਣ ਦੀ ਸੰਭਾਵਨਾ ਹੈ। ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਨੇ ਪ੍ਰਦੂਸ਼ਣ ਨੂੰ ਰੋਕਣ ਲਈ GREP (ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ) ਦਾ ਦੂਜਾ ਪੜਾਅ ਲਾਗੂ ਕੀਤਾ ਹੈ, ਜਿਸ ਵਿੱਚ 11-ਪੁਆਇੰਟ ਐਕਸ਼ਨ ਪਲਾਨ ਸ਼ਾਮਲ ਹੈ।
ਇਹ ਵੀ ਪੜ੍ਹੋ - Public Holidays: ਜਾਣੋ ਕਦੋਂ ਹੋਣਗੀਆਂ ਧਨਤੇਰਸ, ਦੀਵਾਲੀ ਤੇ ਭਾਈ ਦੂਜ ਦੀਆਂ ਛੁੱਟੀਆਂ, ਪੜ੍ਹੋ ਪੂਰੀ ਲਿਸਟ
CAQM ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਨਤਕ ਟਰਾਂਸਪੋਰਟ ਦੀ ਵਰਤੋਂ ਕਰੋ, ਨਿੱਜੀ ਵਾਹਨਾਂ ਦੀ ਵਰਤੋਂ ਘੱਟ ਕਰੋ ਅਤੇ ਆਪਣੇ ਵਾਹਨਾਂ ਦੇ ਏਅਰ ਫਿਲਟਰ ਨੂੰ ਨਿਯਮਤ ਰੂਪ ਵਿੱਚ ਬਦਲੋ। ਲੋਕਾਂ ਨੂੰ ਧੂੜ ਪੈਦਾ ਕਰਨ ਵਾਲੀਆਂ ਗਤੀਵਿਧੀਆਂ ਅਤੇ ਠੋਸ ਰਹਿੰਦ-ਖੂੰਹਦ ਨੂੰ ਖੁੱਲ੍ਹੇਆਮ ਸਾੜਨ ਤੋਂ ਬਚਣ ਦੀ ਵੀ ਸਲਾਹ ਦਿੱਤੀ ਗਈ ਹੈ। ਇਸ ਦੌਰਾਨ ਦਿੱਲੀ ਦੀ ਯਮੁਨਾ ਨਦੀ 'ਚ ਵੀ ਜ਼ਹਿਰੀਲਾ ਝੱਗ ਦੇਖਿਆ ਗਿਆ ਹੈ, ਜਿਸ ਨਾਲ ਪ੍ਰਦੂਸ਼ਣ ਦਾ ਪੱਧਰ ਹੋਰ ਵਧ ਗਿਆ ਹੈ।
ਇਹ ਵੀ ਪੜ੍ਹੋ - ਸੁਹਾਗਰਾਤ ਮੌਕੇ ਲਾੜੀ ਨੇ ਕੀਤੀ ਅਜਿਹੀ ਮੰਗ ਕਿ ਵਿਗੜ ਗਈ ਲਾੜੇ ਦੀ ਹਾਲਤ, ਮਾਮਲਾ ਜਾਣ ਹੋਵੋਗੇ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8