ਕੇਜਰੀਵਾਲ ਦੀ ਜ਼ਮਾਨਤ ‘ਤੇ ਫ਼ੈਸਲਾ ਸੁਰੱਖਿਅਤ, SC ਨੇ ਕਿਹਾ- ਕੋਈ ਸਬੂਤ ਨਹੀਂ, ਸਿਰਫ਼ ਬਿਆਨ ਹਨ

Thursday, Sep 05, 2024 - 05:37 PM (IST)

ਨਵੀਂ ਦਿੱਲੀ - ਦਿੱਲੀ ਸ਼ਰਾਬ ਨੀਤੀ ਘਪਲੇ ਮਾਮਲੇ 'ਚ ਗ੍ਰਿਫਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ 'ਤੇ ਵੀਰਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਸੀਬੀਆਈ ਅਤੇ ਕੇਜਰੀਵਾਲ ਨੇ ਆਪੋ-ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਸੁਪਰੀਮ ਕੋਰਟ ਨੇ ਜ਼ਮਾਨਤ ਪਟੀਸ਼ਨ 'ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਸੁਪਰੀਮ ਕੋਰਟ ਨੇ ਸੰਕੇਤ ਦਿੱਤਾ ਹੈ ਕਿ ਉਹ ਮੰਗਲਵਾਰ ਨੂੰ ਕੇਜਰੀਵਾਲ ਦੀ ਪਟੀਸ਼ਨ ‘ਤੇ ਜ਼ਮਾਨਤ ਅਤੇ ਗ੍ਰਿਫ਼ਤਾਰੀ ‘ਤੇ ਆਪਣਾ ਫ਼ੈਸਲਾ ਦੇਵੇਗੀ। ਪਟੀਸ਼ਨ ਵਿੱਚ ਕੇਜਰੀਵਾਲ ਨੇ ਦਿੱਲੀ ਆਬਕਾਰੀ ਨੀਤੀ ਘੁਟਾਲੇ ਵਿੱਚ ਸੀਬੀਆਈ ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਹੈ।

ਇਹ ਵੀ ਪੜ੍ਹੋ ਸਰਕਾਰੀ ਮੁਲਾਜ਼ਮਾਂ ਲਈ ਜਾਰੀ ਹੋਇਆ ਸਖ਼ਤ ਫਰਮਾਨ, ਦੋ ਤੋਂ ਵੱਧ ਬੱਚੇ ਹੋਣ 'ਤੇ ਨਹੀਂ ਮਿਲੇਗੀ ਤਰੱਕੀ

ਦੱਸ ਦੇਈਏ ਕਿ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉੱਜਲ ਭੂਈਆ ਦੀ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ। ਇਸ ਦੌਰਾਨ ਕੇਜਰੀਵਾਲ ਦੀ ਤਰਫੋਂ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਪੇਸ਼ ਹੋਏ, ਜਦਕਿ ਸੀਬੀਆਈ ਦੀ ਤਰਫੋਂ ਵਧੀਕ ਸਾਲਿਸਟਰ ਜਨਰਲ ਐੱਸ.ਵੀ. ਰਾਜੂ ਹਾਜ਼ਰ ਸਨ। ਸੀਬੀਆਈ ਨੇ ਕੇਜਰੀਵਾਲ ਦੀ ਜ਼ਮਾਨਤ ਦਾ ਵਿਰੋਧ ਕੀਤਾ। ਜਾਂਚ ਏਜੰਸੀ ਨੇ ਕੇਜਰੀਵਾਲ ਦੀ ਜ਼ਮਾਨਤ ਖ਼ਿਲਾਫ਼ ਅਦਾਲਤ ਵਿੱਚ ਜਵਾਬ ਦਾਖ਼ਲ ਕੀਤਾ ਹੈ। ਸੀਬੀਆਈ ਨੇ ਕਿਹਾ ਹੈ ਕਿ ਕੇਜਰੀਵਾਲ ਦੀ ਪਟੀਸ਼ਨ ਦਾ ਕੋਈ ਦੱਮ ਨਹੀਂ ਹੈ। ਜ਼ਮਾਨਤ ਲਈ ਦੋ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਕੇਜਰੀਵਾਲ ਦੇ ਵਕੀਲ ਸਿੰਘਵੀ ਦਾ ਕਹਿਣਾ ਹੈ ਕਿ ਸਾਡੀ ਪਹਿਲੀ ਪਟੀਸ਼ਨ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਦੀ ਹੈ ਜਦਕਿ ਦੂਜੀ ਪਟੀਸ਼ਨ ਜ਼ਮਾਨਤ ਲਈ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਖ਼ਿਲਾਫ਼ ਕੋਈ ਸਬੂਤ ਨਹੀਂ ਹੈ, ਸਿਰਫ਼ ਬਿਆਨ ਹਨ।

ਇਹ ਵੀ ਪੜ੍ਹੋ ਵੱਡਾ ਹਾਦਸਾ: ਤੇਜ਼ ਰਫ਼ਤਾਰ ਸਕਾਰਪੀਓ ਦੀ ਪਿਕਅੱਪ ਨਾਲ ਟੱਕਰ, 4 ਨੌਜਵਾਨਾਂ ਦੀ ਦਰਦਨਾਕ ਮੌਤ

ਇਸ ਤੋਂ ਪਹਿਲਾਂ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ਅਤੇ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਸਵਾਲ ਉਠਾਉਂਦੇ  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਸੁਪਰੀਮ ਕੋਰਟ ਨੂੰ ਕਿਹਾ ਕਿ ਉਸ ਨੂੰ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਜ਼ਮਾਨਤ ਲਈ ਪਹਿਲਾਂ ਹੇਠਲੀ ਅਦਾਲਤ ਤੱਕ ਪਹੁੰਚ ਕਰਨੀ ਚਾਹੀਦੀ ਹੈ। ਕੇਜਰੀਵਾਲ ਨੂੰ ਪਹਿਲਾਂ ਈਡੀ ਨੇ ਗ੍ਰਿਫ਼ਤਾਰ ਕੀਤਾ ਸੀ ਪਰ ਉਸ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਸੀਬੀਆਈ ਨੇ ਉਨ੍ਹਾਂ ਨੂੰ ਜੇਲ੍ਹ ਵਿੱਚੋਂ ਹੀ ਗ੍ਰਿਫ਼ਤਾਰ ਕਰ ਲਿਆ ਸੀ।

ਇਹ ਵੀ ਪੜ੍ਹੋ ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤੀ ਵੱਡੀ ਰਾਹਤ, ਆਇਆ ਨਵਾਂ ਆਰਡਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News