ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਫੈਸਲਾ ਹਰ ਇਕ ਕਿਸਾਨ ਦੀ ਜਿੱਤ: ਮਮਤਾ

Friday, Nov 19, 2021 - 11:37 AM (IST)

ਨਵੀਂ ਦਿੱਲੀ– ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵਲੋਂ ਤਿੰਨਾਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਫੈਸਲਾ ਹਰ ਇਕ ਕਿਸਾਨ ਦੀ ਜਿੱਤ ਹੈ। ਮਮਤਾ ਬੈਨਰਜੀ ਨੇ ਸ਼ੁੱਕਰਵਾਰ ਨੂੰ ਟਵੀਟ ਕਰਕੇ ਕਿਹਾ ਕਿ ਸਾਰੇ ਕਿਸਾਨਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ, ਜਿਨ੍ਹਾਂ ਨੇ ਅਣਥੱਕ ਸੰਘਰਸ਼ ਕੀਤਾ ਅਤੇ ਉਸ ਬੇਰਹਿਮ ਵਿਵਹਾਰ ਅੱਗੇ ਝੁਕੇ ਨਹੀਂ, ਜੋ ਭਾਰਤੀ ਜਨਤਾ ਪਾਰਟੀ ਨੇ ਕਿਸਾਨਾਂ ਨਾਲ ਕੀਤਾ। ਉਨ੍ਹਾਂ ਕਿਹਾ ਕਿ ਇਸ ਸੰਘਰਸ਼ ’ਚ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆਉਣ ਵਾਲੇ ਸਾਰੇ ਲੋਕਾਂ ਪ੍ਰਤੀ ਮੇਰੀ ਡੂੰਘੀ ਹਮਦਰਦੀ ਹੈ। 

ਇਹ ਵੀ ਪੜ੍ਹੋ– ‘ਖੇਤੀ ਕਾਨੂੰਨ ਵਾਪਸ’, PM ਮੋਦੀ ਨੇ ਦੱਸਿਆ ਆਖ਼ਿਰ ਕਿਉਂ ਲਿਆ ਗਿਆ ਇੰਨਾ ਵੱਡਾ ਫ਼ੈਸਲਾ

 

ਜ਼ਿਕਰਯੋਗ ਹੈ ਕਿ ਕਰੀਬ ਇਕ ਸਾਲ ਤੋਂ ਕਿਸਾਨ ਅੰਦੋਲਨ ਦਾ ਕਾਰਨ ਬਣੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਸਰਕਾਰ ਨੇ ਵਾਪਸ ਲੈ ਲਿਆ ਹੈ। ਸ਼ੁੱਕਰਵਾਰ ਨੂੰ ਰਾਸ਼ਟਰ ਦੇ ਨਾਂ ਆਪਣੇ ਸੰਬੋਧਨ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਵੱਡਾ ਐਲਾਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਸਰਕਾਰ ਤਿੰਨੋਂ ਖੇਤੀ ਕਾਨੂੰਨਾਂ ਨੂੰ ਨੇਕ ਨੀਅਤ ਨਾਲ ਲਿਆਈ ਸੀ ਪਰ ਇਹ ਗੱਲ ਅਸੀਂ ਕਿਸਾਨਾਂ ਨੂੰ ਸਮਝਾ ਨਹੀਂ ਸਕੇ। ਤਿੰਨਾਂ ਖੇਤੀ ਕਾਨੂੰਨਾਂ ਨੂੰ ਬੀਤੇ ਸਾਲ ਸਤੰਬਰ ਮਹੀਨੇ ’ਚ ਸੰਸਦ ਤੋਂ ਮਨਜ਼ੂਰੀ ਮਿਲੀ ਸੀ। ਉਸ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਤਿੰਨਾਂ ਕਾਨੂੰਨਾਂ ਦੇ ਪ੍ਰਸਤਾਵ ’ਤੇ ਸਤੰਬਰ ਨੂੰ ਹਸਤਾਖਰ ਕੀਤੇ ਸਨ। ਇਸ ਤੋਂ ਬਾਅਦ ਹੀ ਕਿਸਾਨ ਸੰਗਠਨਾਂ ਨੇ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਸ਼ੁਰੂ ਕਰ ਦਿੱਤਾ ਸੀ।

ਇਹ ਵੀ ਪੜ੍ਹੋ– 3 ਖੇਤੀ ਕਾਨੂੰਨਾਂ ਦੀ ਵਾਪਸੀ ’ਤੇ ਬੋਲੇ ਕਿਸਾਨ- ਖੁਸ਼ ਹਾਂ ਪਰ PM ਮੋਦੀ ’ਤੇ ਭਰੋਸਾ ਨਹੀਂ, ਲਿਖ ਕੇ ਦੇਣ

 


Rakesh

Content Editor

Related News