ਦੇਸ਼ ’ਚ ਕੋਰੋਨਾ ਮਾਮਲਿਆਂ ’ਚ ਲਗਾਤਾਰ ਕਮੀ, 230 ਦਿਨਾਂ ’ਚ ਸਭ ਤੋਂ ਘੱਟ ਨਵੇਂ ਮਾਮਲੇ ਆਏ ਸਾਹਮਣੇ
Monday, Oct 18, 2021 - 11:20 AM (IST)
ਨਵੀਂ ਦਿੱਲੀ- ਦੇਸ਼ ’ਚ ਇਕ ਦਿਨ ’ਚ ਕੋਰੋਨਾ ਦੇ 13,596 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਸੰਕਰਮਣ ਦੇ ਕੁੱਲ ਮਾਮਲਿਆਂ ਦੀ ਗਿਣਤੀ 3,40,81,315 ਹੋ ਗਈ, ਜਦੋਂ ਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਹੋ ਕੇ 1,89,694 ਰਹਿ ਗਈ ਹੈ, ਜੋ 230 ਦਿਨਾਂ ’ਚ ਸਭ ਤੋਂ ਘੱਟ ਹੈ। ਕੇਂਦਰੀ ਸਿਹਤ ਮੰਤਰਾਲਾ ਦੇ ਸੋਮਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ 166 ਮਰੀਜ਼ਾਂ ਦੇ ਜਾਨ ਗੁਆਉਣ ਵਾਲੇ ਮ੍ਰਿਤਕਾਂ ਦੀ ਗਿਣਤੀ 4,52,290 ’ਤੇ ਪਹੁੰਚ ਗਈ। ਕੋਰੋਨਾ ਵਾਇਰਸ ਦੇ ਇਕ ਦਿਨ ’ਚ ਸਾਹਮਣੇ ਆਉਣ ਵਾਲੇ ਨਵੇਂ ਮਾਮਲੇ ਲਗਾਤਾਰ 24ਵੇਂ ਦਿਨ 30 ਹਜ਼ਾਰ ਤੋਂ ਘੱਟ ਹਨ ਅਤੇ ਲਗਾਤਾਰ 113ਵੇਂ ਦਿਨ ਸੰਕਰਮਣ ਦੇ ਰੋਜ਼ਾਨਾ ਮਾਮਲੇ 50 ਹਜ਼ਾਰ ਤੋਂ ਘੱਟ ਹਨ। ਉੱਥੇ ਹੀ ਦੇਸ਼ ’ਚ ਐਤਵਾਰ ਨੂੰ 41 ਲੱਖ 20 ਹਜ਼ਾਰ 772 ਲੋਕਾਂ ਨੂੰ ਕੋਰੋਨਾ ਦੇ ਟੀਕੇ ਲਗਾਏ ਗਏ ਅਤੇ ਹੁਣ ਤੱਕ ਕੁੱਲ 97 ਕਰੋੜ 65 ਲੱਖ 89 ਹਜ਼ਾਰ 540 ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਿਆ ਹੈ।
ਮੰਤਰਾਲਾ ਨੇ ਦੱਸਿਆ ਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਸੰਕਰਮਣ ਦੇ ਕੁੱਲ ਮਾਮਲਿਆਂ ਦਾ 0.56 ਫੀਸਦੀ ਹੈ, ਜੋ ਮਾਰਚ 2020 ਦੇ ਬਾਅਦ ਤੋਂ ਸਭ ਤੋਂ ਘੱਟ ਹੈ, ਜਦੋਂ ਕਿ ਕੋਰੋਨਾ ਤੋਂ ਠੀਕ ਹੋਣ ਦੀ ਰਾਸ਼ਟਰੀ ਦਰ 98.12 ਫੀਸਦੀ ਹੈ, ਜੋ ਮਾਰਚ 2020 ਦੇ ਬਾਅਦ ਤੋਂ ਸਭ ਤੋਂ ਵੱਧ ਹੈ। ਇਸ ਮਹਾਮਾਰੀ ਦਾ ਇਲਾਜ ਕਰਵਾ ਰਹੇ ਮਰੀਜ਼ਾਂ ਦੀ ਗਿਣਤੀ ’ਚ ਪਿਛਲੇ 24 ਘੰਟਿਆਂ ’ਚ 6,152 ਦੀ ਕਮੀ ਆਈ ਹੈ। ਦੇਸ਼ ’ਚ ਪਿਛਲੇ ਸਾਲ 7 ਅਗਸਤ ਨੂੰ ਪੀੜਤਾਂ ਦੀ ਗਿਣਤੀ 20 ਲੱਖ, 23 ਅਗਸਤ ਨੂੰ 30 ਲੱਖ ਅਤੇ 5 ਸਤੰਬਰ ਨੂੰ 40 ਲੱਖ ਤੋਂ ਵੱਧ ਹੋ ਗਈ ਸੀ। ਉੱਥੇ ਹੀ ਸੰਕਰਮਣ ਦੇ ਕੁੱਲ ਮਾਮਲੇ 16 ਸਤੰਬਰ ਨੂੰ 50 ਲੱਖ, 28 ਸਤੰਬਰ ਨੂੰ 60 ਲੱਖ, 11 ਅਕਤੂਬਰ ਨੂੰ 70 ਲੱਖ, 29 ਅਕਤੂਬਰ ਨੂੰ 80 ਲੱਖ ਅਤੇ 20 ਨਵੰਬਰ ਨੂੰ 90 ਲੱਖ ਦੇ ਪਾਰ ਚੱਲੇ ਗਏ ਸਨ। ਦੇਸ਼ ’ਚ 19 ਦਸੰਬਰ ਨੂੰ ਇਹ ਮਾਮਲੇ ਇਕ ਕਰੋੜ ਦੇ ਪਾਰ, ਇਸ ਸਾਲ ਚਾਰ ਮਈ ਨੂੰ ਅੰਕੜੇ 2 ਕਰੋੜ ਦੇ ਪਾਰ ਅਤੇ 23 ਜੂਨ ਨੂੰ ਤਿੰਨ ਕਰੋੜ ਦੇ ਪਾਰ ਚੱਲੇ ਗਏ ਸਨ।
ਇਹ ਵੀ ਪੜ੍ਹੋ : ਹਰਿਦੁਆਰ ਪਹੁੰਚੇ ਸ਼ਰਧਾਲੂ ਸੁੱਕੀ ਗੰਗਾ ਦੇਖ ਹੋਏ ਨਿਰਾਸ਼, ਇਹ ਹੈ ਵਜ੍ਹਾ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ