ਗ੍ਰਿਫ਼ਤਾਰੀ ਮਗਰੋਂ ਡਾਕਟਰੀ ਜਾਂਚ ਲਈ ਲਿਜਾਇਆ ਗਿਆ ਦੀਪ ਸਿੱਧੂ

Tuesday, Feb 09, 2021 - 06:18 PM (IST)

ਗ੍ਰਿਫ਼ਤਾਰੀ ਮਗਰੋਂ ਡਾਕਟਰੀ ਜਾਂਚ ਲਈ ਲਿਜਾਇਆ ਗਿਆ ਦੀਪ ਸਿੱਧੂ

ਨਵੀਂ ਦਿੱਲੀ : ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਗਣਤੰਤਰ ਦਿਵਸ ’ਤੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ’ਚ ਹੋਈ ਹਿੰਸਾ ਦੇ ਦੋਸ਼ੀ ਪੰਜਾਬੀ ਅਦਾਕਾਰ ਦੀਪ ਸਿੱਧੂ ਨੂੰ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਦੀਪ ਸਿੱਧੂ ਬਿਹਾਰ ਦੌੜਨ ਦੀ ਫਿਰਾਕ ਵਿਚ ਸੀ। 

ਗ੍ਰਿਫ਼ਤਾਰੀ ਤੋਂ ਬਾਅਦ ਦੀਪ ਸਿੱਧੂ ਨੂੰ ਡਾਕਟਰੀ ਜਾਂਚ ਲਈ ਹਸਪਤਾਲ ਲਿਜਾਇਆ ਗਿਆ ਹੈ। ਸਪੈਸ਼ਲ ਸੈਲ ਦੇ ਡੀ.ਸੀ.ਪੀ. ਸੰਜੀਵ ਕੁਮਾਰ ਨੇ ਦੱਸਿਆ ਕਿ ਦੀਪ ਸਿੱਧੂ ਨੂੰ ਕੋਰਟ ਵਿਚ ਪੇਸ਼ ਕੀਤਾ ਗਿਆ। ਗਣਤੰਤਰ ਦਿਵਸ ’ਤੇ ਦਿੱਲੀ ਵਿਚ ਹੋਈ ਹਿੰਸਾ ਦੇ ਮਾਮਲੇ ਵਿਚ ਅਦਾਕਾਰ ਦੀਪ ਸਿੱਧੂ ਅਤੇ 3 ਹੋਰਾਂ ਦੀ ਗ੍ਰਿਫ਼ਤਾਰੀ ਲਈ 1 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਗਿਆ ਸੀ। ਪੁਲਸ ਸੂਤਰਾਂ ਨੇ ਦੱਸਿਆ, ‘ਸਿੱਧੂ ਇਕ ਮਹਿਲਾ ਮਿੱਤਰ ਦੇ ਨਾਲ ਸੰਪਰਕ ਵਿਚ ਸੀ ਜੋ ਕੈਲੀਫੋਰਨੀਆ ਵਿਚ ਰਹਿੰਦੀ ਹੈ। ਉਹ ਵੀਡੀਓ ਬਣਾ ਕੇ ਉਸ ਨੁੰ ਭੇਜਦਾ ਸੀ ਅਤੇ ਉਹ ਸਿੱਧੂ ਦੇ ਫੇਸਬੁੱਕ ਅਕਾਊਂਟ ’ਤੇ ਉਨ੍ਹਾਂ ਅਪਲੋਡ ਕਰਦੀ ਸੀ।’

ਇਹ ਵੀ ਪੜ੍ਹੋ: ਭਾਰਤ 'ਤੇ ਇੰਗਲੈਂਡ ਦੀ ਵੱਡੀ ਜਿੱਤ, 227 ਦੌੜਾਂ ਨਾਲ ਜਿੱਤਿਆ ਪਹਿਲਾ ਟੈਸਟ ਮੈਚ

PunjabKesari

ਦੱਸ ਦੇਈਏ ਕਿ ਕੇਂਦਰ ਦੇ 3 ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਕਿਸਾਨ ਸੰਗਠਨਾਂ ਦੀ ਮੰਗ ਨੂੰ ਲੈ ਕੇ 26 ਜਨਵਰੀ ਨੂੰ ਕਿਸਾਨਾਂ ਨੇ ਟਰੈਕਟਰ ਪਰੇਡ ਕੱਢੀ ਸੀ ਅਤੇ ਇਸ ਦੌਰਾਨ ਕਿਸਾਨਾਂ ਅਤੇ ਪੁਲਸ ਵਿਚਾਲੇ ਝੜਪਾਂ ਵੀ ਹੋਈਆਂ ਸਨ। ਕਈ ਪ੍ਰਦਰਸ਼ਨਕਾਰੀ ਟਰੈਕਟਰ ਚਲਾਉਂਦੇ ਹੋਏ ਲਾਲ ਕਿਲ੍ਹੇ ਤੱਕ ਪਹੁੰਚ ਗਏ ਸਨ ਅਤੇ ਉਥੇ ਇਕ ਧਾਰਮਿਕ ਝੰਡਾ ਅਤੇ ਕਿਸਾਨਾਂ ਦਾ ਝੰਡਾ ਲਗਾ ਦਿੱਤਾ ਸੀ। ਲਾਲ ਕਿਲ੍ਹੇ ’ਤੇ ਹੋਈ ਹਿੰਸਾ ਦੇ ਬਾਅਦ ਦੀਪ ਸਿੱਧੂ ਦਾ ਨਾਮ ਸਾਹਮਣੇ ਆਇਆ ਸੀ ਕਿ ਉਸ ਨੇ ਕਿਸਾਨਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ, ਉਦੋਂ ਤੋਂ ਦਿੱਲੀ ਪੁਲਸ ਦੀ ਸਿੱਧੂ ਦੀ ਭਾਲ ਕਰ ਰਹੀ ਸੀ।

ਇਹ ਵੀ ਪੜ੍ਹੋ: ਰਿਸ਼ੀ ਕਪੂਰ ਦੇ ਭਰਾ ਰਾਜੀਵ ਕਪੂਰ ਦਾ ਦਿਹਾਂਤ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।  


author

cherry

Content Editor

Related News