ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ ''ਤੇ ਅੱਜ ਮੁੜ ਹੋਵੇਗੀ ਸੁਣਵਾਈ
Thursday, Apr 01, 2021 - 10:25 AM (IST)
ਨਵੀਂ ਦਿੱਲੀ- ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ 'ਤੇ ਅੱਜ ਯਾਨੀ ਵੀਰਵਾਰ ਨੂੰ ਮੁੜ ਸੁਣਵਾਈ ਹੋਵੇਗੀ। ਦੱਸਣਯੋਗ ਹੈ ਕਿ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਅਭਿਨੇਤਾ ਦੀਪ ਸਿੱਧੂ ਦੀ ਅਰਜ਼ੀ 'ਤੇ ਬੁੱਧਵਾਰ ਨੂੰ ਹੋਣ ਵਾਲੀ ਸੁਣਵਾਈ ਟਾਲ ਦਿੱਤੀ ਸੀ। ਜੱਜ ਦੇ ਛੁੱਟੀ 'ਤੇ ਹੋਣ ਕਰ ਕੇ ਬੁੱਧਵਾਰ ਨੂੰ ਹੋਣ ਵਾਲੀ ਸੁਣਵਾਈ ਟਲ ਗਈ ਸੀ, ਜੋ ਕਿ ਅੱਜ ਯਾਨੀ ਵੀਰਵਾਰ ਨੂੰ ਹੋਵੇਗੀ।
ਇਹ ਵੀ ਪੜ੍ਹੋ : ਟਰੈਕਟਰ ਪਰੇਡ ਹਿੰਸਾ: ਦੀਪ ਸਿੱਧੂ ਨੂੰ ਨਹੀਂ ਮਿਲੀ ਜ਼ਮਾਨਤ, ਸੁਣਵਾਈ ਟਲੀ
ਦੱਸ ਦੇਈਏ ਕਿ ਗਣਤੰਤਰ ਦਿਵਸ ਵਾਲੇ ਦਿਨ ਰਾਜਧਾਨੀ 'ਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਅਤੇ ਪੁਲਸ ਮੁਲਾਜ਼ਮਾਂ 'ਚ ਝੜਪ ਹੋ ਗਈ ਸੀ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਟਰੈਕਟਰਾਂ ਨਾਲ ਲਾਲ ਕਿਲ੍ਹੇ ਪਹੁੰਚ ਗਏ ਸਨ ਅਤੇ ਉੱਥੇ ਕੇਸਰੀ ਝੰਡਾ ਲਹਿਰਾ ਦਿੱਤਾ ਸੀ। ਉੱਥੇ ਹੀ ਦਿੱਲੀ ਪੁਲਸ ਵਲੋਂ ਦੀਪ ਸਿੱਧੂ ਨੂੰ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ 'ਤੇ ਹੋਈ ਹਿੰਸਾ 'ਚ ਮੁੱਖ ਮੁਲਜ਼ਮ ਵਜੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਇਸ਼ਰਤ ਜਹਾਂ ਫਰਜ਼ੀ ਮੁਕਾਬਲਾ: CBI ਨੇ ਦੋਸ਼ੀ 3 ਪੁਲਸ ਅਧਿਕਾਰੀਆਂ ਨੂੰ ਕੀਤਾ ਦੋਸ਼ ਮੁਕਤ
ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਟੀਮ ਨੇ ਦੀਪ ਸਿੱਧੂ ਨੂੰ 8 ਫਰਵਰੀ ਨੂੰ ਹਰਿਆਣਾ ਦੇ ਕਰਨਾਲ ਬਾਈਪਾਸ ਤੋਂ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਉਸ ਨੂੰ 7 ਦਿਨਾਂ ਦੀ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਸੀ। ਇਸ ਮਗਰੋਂ ਪੁੱਛ ਪੜਤਾਲ 'ਚ ਦੀਪ ਸਿੱਧੂ ਨੇ ਦੱਸਿਆ ਕਿ ਉਸ ਦਾ ਕੋਈ ਵੀ ਬੁਰਾ ਇਰਾਦਾ ਨਹੀਂ ਸੀ ਅਤੇ ਬਾਕੀਆਂ ਵਾਂਗ ਉਹ ਵੀ ਉੱਥੇ ਚਲਾ ਗਿਆ ਸੀ। ਦਿੱਲੀ ਪੁਲਸ ਨੇ ਦੀਪ ਸਿੱਧੂ ਅਤੇ ਤਿੰਨ ਹੋਰਾਂ ਦੀ ਗ੍ਰਿਫ਼ਤਾਰੀ ਲਈ ਜਾਣਕਾਰੀ ਦੇਣ ਵਾਲੇ ਨੂੰ ਇੱਕ ਲੱਖ ਰੁਪਏ ਦਾ ਨਕਦੀ ਇਨਾਮ ਦੇਣ ਦਾ ਐਲਾਨ ਕੀਤਾ ਸੀ।
ਨੋਟ : ਕੀ ਦੀਪ ਸਿੱਧੂ ਨੂੰ ਅੱਜ ਮਿਲੇਗੀ ਜ਼ਮਾਨਤ, ਕੁਮੈਂਟ ਬਾਕਸ 'ਚ ਦਿਓ ਜਵਾਬ