ਦੀਪ ਸਿੱਧੂ ਦੇ ਮਾਮਲੇ 'ਚ ਦਿੱਲੀ ਪੁਲਸ ਭਲਕੇ ਦਾਖ਼ਲ ਕਰੇਗੀ ਜ਼ਮਾਨਤ ਪਟੀਸ਼ਨ 'ਤੇ ਜਵਾਬ

Friday, Apr 23, 2021 - 01:30 PM (IST)

ਦੀਪ ਸਿੱਧੂ ਦੇ ਮਾਮਲੇ 'ਚ ਦਿੱਲੀ ਪੁਲਸ ਭਲਕੇ ਦਾਖ਼ਲ ਕਰੇਗੀ ਜ਼ਮਾਨਤ ਪਟੀਸ਼ਨ 'ਤੇ ਜਵਾਬ

ਨਵੀਂ ਦਿੱਲੀ- ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਸ਼ੁੱਕਰਵਾਰ ਨੂੰ ਦਿੱਲੀ ਪੁਲਸ ਨੂੰ ਇਕ ਹੋਰ ਦਿਨ ਗਣਤੰਤਰ ਦਿਵਸ ਹਿੰਸਾ ਮਾਮਲੇ 'ਚ ਦੋਸ਼ੀ ਅਦਾਕਾਰ ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ 'ਤੇ ਜਵਾਬ ਦਾਖ਼ਲ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਮੈਟਰੋਪਾਲਿਟਨ ਮੈਜਿਸਟਰੇਟ ਨੇ ਸਿੱਧੂ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਸ਼ਨੀਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਅਤੇ ਦਿੱਲੀ ਪੁਲਸ ਤੋਂ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ 'ਤੇ ਜਵਾਬ ਦਾਖ਼ਲ ਕਰਨ ਲਈ ਕਿਹਾ। ਸਿੱਧੂ ਦਾ ਪ੍ਰਤੀਨਿਧੀਤੱਵ ਵਕੀਲ ਅਭਿਸ਼ੇਕ ਗੁਪਤਾ ਅਤੇ ਜਸਦੀਪ ਸਿੰਘ ਢਿੱਲੂ ਨੇ ਕੀਤਾ।

ਇਹ ਵੀ ਪੜ੍ਹੋ : ਦੀਪ ਸਿੱਧੂ ਨੂੰ ਨਹੀਂ ਮਿਲੀ ਰਾਹਤ, ਕੋਰਟ ਨੇ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ

26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ 'ਚ ਹਿੰਸਾ ਨਾਲ ਸੰਬੰਧਤ ਇਕ ਮਾਮਲੇ 'ਚ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਦੀਪ ਸਿੱਧੂ ਨੂੰ ਜ਼ਮਾਨਤ ਦਿੱਤੀ ਸੀ। ਪਿਛਲੇ ਸ਼ਨੀਵਾਰ ਯਾਨੀ 17 ਅਪ੍ਰੈਲ ਨੂੰ ਸਿੱਧੂ ਦੇ ਵਕੀਲ ਅਭਿਸ਼ੇਕ ਗੁਪਤਾ ਵਲੋਂ ਜਾਰੀ ਬਿਆਨ ਅਨੁਸਾਰ, ਅਦਾਕਾਰ ਨੂੰ 9 ਫਰਵਰੀ ਨੂੰ ਲਾਲ ਕਿਲ੍ਹੇ ਹਿੰਸਾ 'ਚ ਸ਼ਾਮਲ ਹੋਣ ਲਈ ਪੀ.ਐੱਸ. ਕੋਤਵਾਲੀ 'ਚ ਦਰਜ ਇਕ ਸ਼ਿਕਾਇਤ ਦੇ ਸਿਲਸਿਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਗੁਪਤਾ ਅਨੁਸਾਰ, ਸਿੱਧੂ ਨੂੰ 16 ਅਪ੍ਰੈਲ 2021 ਨੂੰ ਨਿਯਮਿਤ ਜ਼ਮਾਨਤ ਵੀਡੀਓਗ੍ਰਾਫ਼ੀ ਆਦੇਸ਼ ਦਿੱਤਾ ਗਿਆ ਸੀ, ਜੋ ਸ਼ਨੀਵਾਰ ਨੂੰ ਉਨ੍ਹਾਂ ਨੂੰ ਸੂਚਿਤ ਕੀਤਾ ਗਿਆ ਸੀ। 

ਇਹ ਵੀ ਪੜ੍ਹੋ : ਦੀਪ ਸਿੱਧੂ ਅਦਾਲਤ 'ਚ ਪੇਸ਼, ਪੁਲਸ ਨੇ ਮੰਗਿਆ 4 ਦਿਨ ਦਾ ਰਿਮਾਂਡ (ਵੀਡੀਓ)

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News