ਸੰਸਦ ’ਚ ਦੀਪੇਂਦਰ ਹੁੱਡਾ ਖੇਤੀ ਕਾਨੂੰਨਾਂ ’ਤੇ ਚਰਚਾ ਨੂੰ ਲੈ ਕੇ ਅੜੇ, ਮੁੜ ਦਿੱਤਾ ਨੋਟਿਸ

08/02/2021 5:25:31 PM

ਨਵੀਂ ਦਿੱਲੀ (ਕਮਲ ਕਾਂਸਲ)- ਹਰਿਆਣਾ ਤੋਂ ਕਾਂਗਰਸ ਦੇ ਰਾਜ ਸਭਾ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਖੇਤੀ ਕਾਨੂੰਨਾਂ ’ਤੇ ਚਰਚਾ ਨੂੰ ਲੈ ਕੇ ਅੜੇ ਹੋਏ ਹਨ। ਸੋਮਵਾਰ ਯਾਨੀ ਕਿ ਅੱਜ ਉਨ੍ਹਾਂ ਨੇ ਇਕ ਵਾਰ ਫਿਰ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨ ਕਾਨੂੰਨਾਂ ’ਤੇ ਚਰਚਾ ਕਰਨ ਲਈ ਰਾਜ ਸਭਾ ਵਿਚ ਨਿਯਮ-267 ਤਹਿਤ ਨੋਟਿਸ ਦਿੱਤਾ ਹੈ। ਹੁੱਡਾ ਨੇ ਕਿਹਾ ਸਾਡਾ ਫਰਜ਼ ਬਣਦਾ ਹੈ ਕਿ ਲੋਕਤੰਤਰ ਦੇ ਮੰਦਰ ਵਿਚ ਉਨ੍ਹਾਂ ਦੇ ਕਿਸਾਨੀ ਮੁੱਦਿਆਂ ਨੂੰ ਚੁੱਕਿਆ ਜਾਵੇ। ਇਸ ਲਈ ਮੈਂ ਤੁਹਾਨੂੰ ਸਦਨ ਦੇ ਕੰਮਕਾਜ ਨੂੰ ਮੁਲਤਵੀ ਕਰਨ ਦੀ ਅਪੀਲ ਕਰਦਾ ਹਾਂ ਤਾਂ ਜੋ ਇਸ ਮੁੱਦੇ 'ਤੇ ਰਾਜ ਸਭਾ ਵਿਚ ਵਿਚਾਰ -ਵਟਾਂਦਰਾ ਕੀਤਾ ਜਾ ਸਕੇ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਵਿਰੋਧ ਪ੍ਰਦਰਸ਼ਨਾਂ ਦੌਰਾਨ 500 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਹੈ। ਇਕ ਲੋਕਤੰਤਰ ਦੇ ਰੂਪ 'ਚ, ਸਾਡੀ ਸੰਸਦ ਸਾਡੇ ਲੋਕਾਂ ਦੀ ਇੱਛਾ ਦੀ ਪ੍ਰਤੀਨਿਧਤਾ ਕਰਦੀ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਦੀਪੇਂਦਰ ਹੁੱਡਾ ਕਿਸਾਨਾਂ ਦੇ ਮੁੱਦੇ ’ਤੇ ਚਰਚਾ ਕਰਨ ਲਈ ਕੰਮ-ਰੋਕੋ/ਕੰਮ ਸਥਗਨ ਪ੍ਰਸਤਾਵ ਦੇ ਚੁੱਕੇ ਹਨ ਪਰ ਉਨ੍ਹਾਂ ਦੇ ਇਸ ਪ੍ਰਸਤਾਵ ਨੂੰ ਸਭਾਪਤੀ ਵਲੋਂ ਨਾ-ਮਨਜ਼ੂਰ ਕਰ ਦਿੱਤਾ ਗਿਆ ਹੈ। ਦੀਪੇਂਦਰ ਹੁੱਡਾ ਕਹਿ ਚੁੱਕੇ ਹਨ ਕਿ ਕਿਸਾਨਾਂ ਦੇ ਮੁੱਦੇ ’ਤੇ ਚਰਚਾ ਕੀਤੇ ਬਿਨਾਂ ਸੰਸਦ ਨਹੀਂ ਚਲੇਗੀ। ਜੇਕਰ ਸੰਸਦ ਚਲਾਉਣੀ ਹੈ ਤਾਂ ਸਭ ਤੋਂ ਪਹਿਲਾਂ ਕਿਸਾਨਾਂ ਦੇ ਮੁੱਦੇ ’ਤੇ ਚਰਚਾ ਕਰਨੀ ਹੋਵੇਗੀ। 

ਦੱਸਣਯੋਗ ਹੈ ਕਿ 19 ਜੁਲਾਈ ਤੋਂ ਸੰਸਦ ਦਾ ਮਾਨਸੂਨ ਸੈਸ਼ਨ ਸ਼ੁਰੂ ਹੋਇਆ ਹੈ। ਖੇਤੀ ਕਾਨੂੰਨਾਂ, ਮਹਿੰਗਾਈ, ਪੈਗਾਸਸ ਜਾਸੂਸੀ ਕਾਂਡ ਨੂੰ ਲੈ ਕੇ ਸੰਸਦ ਦੇ ਦੋਹਾਂ ਸਦਨਾਂ ’ਚ ਵਿਰੋਧੀ ਧਿਰ ਹੰਗਾਮਾ ਕਰ ਰਹੇ ਹਨ ਅਤੇ ਸੰਸਦ ਨਹੀਂ ਚੱਲਣ ਦੇ ਰਹੇ ਹਨ। ਸੰਸਦ ਦਾ ਸੈਸ਼ਨ 13 ਅਗਸਤ ਤੱਕ ਚਲੇਗਾ।


Tanu

Content Editor

Related News